ਅਚਾਨਕ ਚਲਦੀ ਹੋਈ ਗੱਡੀ ਨਾਲ ਵਾਪਰਿਆ ਇਹ ਭਿਆਨਕ ਕਾਂਡ – ਅੱਗ ਨੇ ਮਚਾਈ ਤਬਾਹੀ

ਆਈ ਤਾਜਾ ਵੱਡੀ ਖਬਰ 

ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਅਤੇ ਇਸ ਦੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਸਾਹਮਣੇ ਆਉਣ ਵਾਲੇ ਹਾਦਸੇ ਵੀ ਲੋਕਾਂ ਦੇ ਮਨ ਵਿੱਚ ਡਰ ਪੈਦਾ ਕਰ ਰਹੇ ਹਨ। ਜਿੱਥੇ ਬਹੁਤ ਸਾਰੇ ਸੜਕ ਹਾਦਸੇ ਵਾਪਰ ਰਹੇ ਹਨ ਉਥੇ ਹੀ ਵਾਹਨ ਚਲਾਉਂਦੇ ਸਮੇਂ ਵਰਤੀ ਜਾਂਦੀ ਅਣਗਹਿਲੀ ਦੇ ਚਲਦੇ ਹੋਏ ਵੀ ਕਈ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਇਸ ਬਾਰੇ ਸੋਚਿਆ ਵੀ ਨਹੀਂ ਗਿਆ ਹੁੰਦਾ। ਜਿੱਥੇ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਲਈ ਵਾਹਨ ਦਾ ਇਸਤੇਮਾਲ ਕੀਤਾ ਜਾਂਦਾ ਹੈ ਤਾਂ ਜੋ ਸੁਰੱਖਿਅਤ ਸਫਰ ਨੂੰ ਮੁਕੰਮਲ ਕੀਤਾ ਜਾ ਸਕੇ।

ਪਰ ਰਸਤੇ ਵਿੱਚ ਹੀ ਕਈ ਵਾਰ ਵਾਹਨ ਨਾਲ ਹਾਦਸਾ ਵਾਪਰ ਜਾਂਦਾ ਹੈ। ਹੁਣ ਇਥੇ ਚਲਦੀ ਗੱਡੀ ਨਾਲ ਭਿਆਨਕ ਕਾਂਡ ਵਾਪਰਿਆ ਹੈ ਜਿੱਥੇ ਅੱਗ ਨੇ ਤਬਾਹੀ ਮਚਾਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਰੂਗ੍ਰਾਮ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਚੱਲਦੀ ਕਾਰ ਨਾਲ ਅੱਗ ਲੱਗਣ ਦਾ ਹਾਦਸਾ ਵਾਪਰਿਆ ਹੈ। ਜਿੱਥੇ ਗੁਰੂਗ੍ਰਾਮ ਦੇ ਨੇੜੇ ਸਵਿਫਟ ਡਿਜਾਇਰ ਕਾਰ ਨੂੰ ਅਚਾਨਕ ਅੱਗ ਲੱਗ ਗਈ। ਜਦੋਂ ਇਹ ਕਾਰ ਐਮ ਜੀ ਰੋਡ ਤੋਂ ਦਿੱਲੀ ਗੁਰੂਗ੍ਰਾਮ ਐਕਸਪ੍ਰੈਸ-ਵੇਅ ਵੱਲੋਂ ਆ ਰਹੀ ਸੀ ਤਾਂ ਅਚਾਨਕ ਹੀ ਇਸ ਗੱਡੀ ਵਿਚ ਅੱਗ ਲੱਗਣ ਦੀ ਘਟਨਾ ਵਾਪਰ ਗਈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਾਰ ਚਾਲਕ ਵੱਲੋਂ ਦੱਸਿਆ ਗਿਆ ਹੈ ਕਿ ਉਸ ਨੂੰ ਜਦੋਂ ਲੱਗਿਆ ਕਿ ਗੱਡੀ ਵਿੱਚ ਕੋਈ ਗੜਬੜ ਹੈ, ਤਾਂ ਸ਼ੱਕ ਹੋਣ ਉਪਰੰਤ ਉਸ ਵੱਲੋਂ ਗੱਡੀ ਨੂੰ ਬਾਹਰ ਨਿਕਲ ਕੇ ਦੇਖਿਆ ਗਿਆ ਤਾਂ ਗੱਡੀ ਵਿੱਚੋਂ ਧੂੰਆਂ ਨਿਕਲ ਰਿਹਾ ਸੀ ਅਤੇ ਦੇਖਦੇ ਹੀ ਦੇਖਦੇ ਪੂਰੀ ਗੱਡੀ ਅੱਗ ਦੀਆਂ ਲਪਟਾਂ ਵਿਚ ਘਿਰ ਗਈ।

ਇਸ ਤੋਂ ਪਹਿਲਾਂ ਕਿ ਕਾਰ ਚਾਲਕ ਕੁਝ ਕਰਦਾ , ਪੂਰੀ ਗੱਡੀ ਅੱਗ ਦੀ ਚਪੇਟ ਵਿਚ ਆ ਚੁੱਕੀ ਸੀ। ਕਾਰ ਚਾਲਕ ਵੱਲੋਂ ਇਸ ਦੀ ਜਾਣਕਾਰੀ ਤੁਰੰਤ ਫਾਇਰ ਬ੍ਰਿਗੇਡ ਦੇ ਕਰਮਚਾਰੀਆ ਨੂੰ ਦਿੱਤੀ ਗਈ ਜਿਨ੍ਹਾਂ ਵੱਲੋਂ ਤੁਰੰਤ ਹੀ ਘਟਨਾ ਸਥਾਨ ਤੇ ਪਹੁੰਚ ਕੇ ਇਸ ਉਪਰ ਕਾਬੂ ਪਾਇਆ ਗਿਆ, ਪਰ ਉਸ ਸਮੇਂ ਤੱਕ ਪੂਰੀ ਤਰ੍ਹਾਂ ਗੱਡੀਆਂ ਸੜ ਕੇ ਸੁਆਹ ਹੋ ਚੁੱਕੀ ਸੀ। ਇਸ ਘਟਨਾ ਵਿਚ ਜਿੱਥੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਉੱਥੇ ਮਾਲੀ ਨੁਕਸਾਨ ਹੋਇਆ ਹੈ।

error: Content is protected !!