ਅਚਾਨਕ ਹੁਣੇ ਹੁਣੇ ਮੋਦੀ ਸਰਕਾਰ ਨੇ 31 ਮਾਰਚ 2022 ਤੱਕ ਲਈ ਕਰਤਾ ਹੁਣ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਕਰੋਨਾ ਦੇ ਚਲਦੇ ਹੋਏ ਜਿਥੇ ਤਾਲਾਬੰਦੀ ਕੀਤੀ ਗਈ ਸੀ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਵੀ ਠੱਪ ਹੋ ਗਏ ਸਨ। ਬੇਰੁਜ਼ਗਾਰ ਹੋਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਆਰਥਿਕ ਤੰਗੀ ਦੇ ਚੱਲਦੇ ਹੋਏ ਘਰ ਦਾ ਗੁਜ਼ਾਰਾ ਕਰਨਾ ਵੀ ਬਹੁਤ ਸਾਰੇ ਪਰਿਵਾਰਾਂ ਲਈ ਬਹੁਤ ਮੁਸ਼ਕਿਲ ਹੋ ਗਿਆ ਸੀ। ਲੋਕਾਂ ਦੀ ਆਰਥਿਕ ਸਥਿਤੀ ਨੂੰ ਡਾਵਾਂਡੋਲ ਹੁੰਦੇ ਦੇਖ ਕੇ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਗਈਆਂ ਸਨ ਜਿਸ ਨਾਲ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਬਾਹਰ ਕੱਢਿਆ ਜਾ ਸਕੇ।

ਉੱਥੇ ਹੀ ਸਰਕਾਰ ਵੱਲੋਂ ਅਜਿਹੀਆਂ ਕਈ ਯੋਜਨਾਵਾਂ ਦੀ ਤਰੀਕ ਨੂੰ ਵੀ ਅੱਗੇ ਵਧਾ ਦਿੱਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਆਰਥਿਕ ਮੰਦੀ ਦੇ ਕਾਰਣ ਕਿਸੇ ਵੀ ਮੁਸੀਬਤ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਵੱਲੋਂ ਜਿਥੇ ਪੈਨ ਕਾਰਡ ਅਤੇ ਆਧਾਰ ਕਾਰਡ ਨਾਲ ਸਬੰਧਤ ਕਈ ਸੁਵਿਧਾਵਾਂ ਲੋਕਾਂ ਨੂੰ ਜਾਰੀ ਕੀਤੀਆਂ ਗਈਆਂ ਹਨ। ਉਥੇ ਹੀ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਇਨ੍ਹਾਂ ਵਿੱਚ ਕੋਈ ਨਾ ਕੋਈ ਬਦਲਾਵ ਕੀਤਾ ਜਾਂਦਾ ਹੈ। ਤਾਂ ਜੋ ਉਹ ਇਨ੍ਹਾਂ ਯੋਜਨਾਵਾਂ ਦਾ ਸਮੇਂ ਸਮੇਂ ਤੇ ਨਵੀਨੀਕਰਨ ਕੀਤਾ ਜਾਂਦਾ ਰਹੇ।

ਅਚਾਨਕ ਹੁਣ ਮੋਦੀ ਸਰਕਾਰ ਵੱਲੋਂ 31 ਮਾਰਚ 2022 ਤੱਕ ਲਈ ਇਹ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਜਿਥੇ ਦੇਸ਼ ਅੰਦਰ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਯੋਜਨਾ ਵਾਸਤੇ ਸਰਕਾਰ ਵੱਲੋਂ 30 ਸਤੰਬਰ 2021 ਤਕ ਆਖਰੀ ਤਰੀਕ ਦੱਸੀ ਗਈ ਸੀ। ਉੱਥੇ ਹੀ ਹੁਣ ਇਸ ਦੀ ਤਰੀਕ ਨੂੰ ਵਧਾ ਦਿੱਤਾ ਗਿਆ ਹੈ। ਹੁਣ ਜਾਰੀ ਕੀਤੀ ਆਖਰੀ ਤਰੀਕ ਤੱਕ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਨਹੀਂ ਕਰਵਾਇਆ ਜਾਂਦਾ , ਤਾਂ ਇਸ ਨਾਲ ਪ੍ਰਾਪਤ ਹੋਣ ਵਾਲੀਆਂ ਸੇਵਾਵਾਂ ਬੰਦ ਹੋ ਜਾਣਗੀਆਂ।

ਉੱਥੇ ਹੀ ਕਰੋਨਾ ਦੇ ਕਾਰਨ ਲੋਕਾਂ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਇਸ ਅੰਤਿਮ ਤਾਰੀਖ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਹੁਣ ਆਧਾਰ ਨੂੰ ਪੈਨ ਕਾਰਡ ਨਾਲ ਜੋੜਨ ਦੀ ਆਖਰੀ ਤਰੀਕ ਸਰਕਾਰ ਵੱਲੋਂ ਅਗਲੇ ਸਾਲ 31 ਮਾਰਚ 2022 ਤੱਕ ਕਰ ਦਿੱਤੀ ਗਈ ਹੈ। ਹੁਣ ਲੋਕ ਅਸਾਨੀ ਨਾਲ ਅਗਲੇ ਸਾਲ ਤੱਕ ਬਿਨਾਂ ਜੁਰਮਾਨੇ ਤੋਂ ਆਪਣੀ ਪੈਨ ਕਾਰਡ ਨੂੰ ਆਧਾਰ ਨਾਲ ਜੋੜ ਸਕਦੇ ਹਨ। ਸਰਕਾਰ ਵੱਲੋਂ ਵਧਾਈ ਗਈ 6 ਮਹੀਨੇ ਦੀ ਸਮਾਂ-ਸੀਮਾਂ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

error: Content is protected !!