ਅਫਗਾਨਿਸਤਾਨ ਏਅਰਪੋਰਟ ਤੋਂ ਇਸ ਮਾਸੂਮ ਬੱਚੀ ਬਾਰੇ ਆਈ ਇਹ ਵੱਡੀ ਖਬਰ – ਸਾਰੀ ਦੁਨੀਆਂ ਤੇ ਚਰਚਾ

ਆਈ ਤਾਜਾ ਵੱਡੀ ਖਬਰ

ਇਨ੍ਹੀਂ ਦਿਨੀਂ ਅਫਗਾਨਿਸਤਾਨ ਦੇ ਵਿਚ ਸਥਿਤੀ ਬਹੁਤ ਜ਼ਿਆਦਾ ਗੰਭੀਰ ਬਣੀ ਹੋਈ ਹੈ। ਜਿਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜਿੰਦਗੀ ਨੂੰ ਸੁਰੱਖਿਅਤ ਕਰਨ ਲਈ ਦੇਸ਼ ਤੋਂ ਬਾਹਰ ਨਿਕਲਣ ਦੀਆਂ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਤਾਲਿਬਾਨ ਵੱਲੋਂ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਉੱਪਰ ਕਬਜ਼ਾ ਕੀਤੇ ਜਾਣ ਤੋਂ ਬਾਅਦ ਜਿੱਥੇ ਰਾਸ਼ਟਰਪਤੀ ਵੱਲੋਂ ਦੇਸ਼ ਛੱਡ ਕੇ ਭੱਜ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ ਉਥੇ ਹੀ ਲੋਕਾਂ ਵੱਲੋਂ ਵਿਦੇਸ਼ਾਂ ਵਿਚ ਜਾਣ ਦੀ ਕੋਸ਼ਿਸ਼ ਜਾਰੀ ਹੈ। ਅਫਗਾਨਿਸਤਾਨ ਦੇ ਵਿੱਚ ਫਸੇ ਹੋਏ ਬਹੁਤ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਉਨ੍ਹਾਂ ਦੇਸ਼ਾਂ ਵੱਲੋਂ ਬਾਹਰ ਕੱਢਿਆ ਜਾ ਰਿਹਾ ਹੈ। ਉਥੇ ਹੀ ਅਫ਼ਗ਼ਾਨਿਸਤਾਨ ਦੀ ਮੌਜੂਦਾ ਸਥਿਤੀ ਨਾਲ ਜੁੜੀਆਂ ਹੋਈਆਂ ਕੋਈ ਨਾ ਕੋਈ ਖਬਰਾਂ ਦਿਲ ਨੂੰ ਦਹਿਲਾ ਦੇਣ ਵਾਲੀਆਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ।

ਹੁਣ ਅਫਗਾਨਿਸਤਾਨ ਦੇ ਏਅਰਪੋਰਟ ਤੋਂ ਇਸ ਮਾਸੂਮ ਬੱਚੀ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ,ਜਿਸ ਦੀ ਸਾਰੀ ਦੁਨੀਆਂ ਤੇ ਚਰਚਾ ਹੋ ਰਹੀ ਹੈ। ਅਫਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ਉੱਪਰ ਜਿੱਥੇ ਹਵਾਈ ਉਡਾਨਾਂ ਦੇ ਰਾਹੀਂ ਬਹੁਤ ਸਾਰੇ ਯਾਤਰੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਿਆ ਜਾ ਰਿਹਾ ਹੈ। ਉਥੇ ਹੀ ਲੋਕਾਂ ਦੀ ਭੀੜ ਵਿਚ ਹਫੜਾ-ਦਫੜੀ ਦੀਆਂ ਬਹੁਤ ਸਾਰੀਆਂ ਤਸਵੀਰਾਂ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀਆਂ ਹਨ। ਕੁਝ ਲੋਕਾਂ ਵੱਲੋਂ ਆਪਣੀ ਜਾਨ ਨੂੰ ਸੁਰੱਖਿਅਤ ਰੱਖਣ ਲਈ ਹਵਾਈ ਜਹਾਜ਼ ਦੇ ਟਾਇਰਾਂ ਨਾਲ ਜਾਣ ਦੀ ਕੋਸ਼ਿਸ਼ ਵੀ ਕੀਤੀ ਗਈ , ਜਿਨ੍ਹਾਂ ਦੀ ਹਵਾਈ ਜਹਾਜ਼ ਦੇ ਉਡਾਣ ਭਰਦੇ ਸਮੇਂ ਹੀ ਇਨ੍ਹਾਂ ਵਿਅਕਤੀਆਂ ਦੀ ਜ਼ਮੀਨ ਤੇ ਡਿਗਣ ਕਾਰਨ ਮੌਤ ਹੋ ਗਈ।

ਉੱਥੇ ਹੀ ਹੁਣ ਸੋਸ਼ਲ ਮੀਡੀਆ ਉਪਰ ਇੱਕ ਛੋਟੀ 7 ਮਹੀਨੇ ਦੀ ਬੱਚੀ ਦੀ ਫੋਟੋ ਵਾਇਰਲ ਹੋ ਰਹੀ ਹੈ। ਜੋ ਆਪਣੇ ਮਾਪਿਆਂ ਨਾਲ਼ੋਂ ਕਾਬੁਲ ਦੇ ਏਅਰਪੋਰਟ ਉੱਪਰ ਵਿਛੜ ਗਈ ਹੈ। ਇਸ ਬੱਚੀ ਦੇ ਮਾਪਿਆਂ ਨੂੰ ਲੱਭਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪਤਾ ਲੱਗਾ ਹੈ ਕਿ ਇਸ ਬੱਚੀ ਦੇ ਪਰਿਵਾਰਕ ਮੈਂਬਰ ਕਾਬੁਲ ਵਿੱਚ ਪੀਡੀ 5 ਵਿੱਚ ਰਹਿੰਦੇ ਹਨ। ਉਥੇ ਹੀ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਬੱਚੀ ਨੂੰ ਇਸ ਦੇ ਮਾਪਿਆਂ ਨਾਲ ਮਿਲਾਉਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ।

ਇਸ ਲਈ ਸਾਰੇ ਲੋਕਾਂ ਵੱਲੋਂ ਇਸ ਬੱਚੀ ਦੀ ਫੋਟੋ ਸੋਸ਼ਲ ਮੀਡੀਆ ਉੱਪਰ ਸਾਂਝਾ ਕੀਤਾ ਜਾ ਰਿਹਾ ਹੈ। ਕਾਬੁਲ ਹਵਾਈ ਅੱਡੇ ਤੇ ਹੋਈ ਹਫੜਾ-ਦਫੜੀ ਦੌਰਾਨ ਹੀ ਇਹ ਮਾਸੂਮ ਬੱਚੀ ਆਪਣੇ ਮਾਪਿਆਂ ਕੋਲੋਂ ਵਿਛੜ ਗਈ। ਉੱਥੇ ਹੀ ਇਸ ਬੱਚੇ ਦੀ ਦੇਖਭਾਲ ਹਵਾਈ ਅੱਡੇ ਦੇ ਸਟਾਫ ਵੱਲੋਂ ਕੀਤੀ ਜਾ ਰਹੀ ਹੈ।

error: Content is protected !!