ਅਫਗਾਨਿਸਤਾਨ ਵਿਚ ਤਾਲੀਬਾਨ ਲਈ ਹੁਣ ਆ ਗਈ ਇਹ ਵੱਡੀ ਮਾੜੀ ਖਬਰ – ਹੋ ਗਿਆ ਇਹਨਾਂ ਵਲੋਂ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਅਫਗਾਨਿਸਤਾਨ ਵਿੱਚ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਉਥੇ ਹੀ ਉਥੋਂ ਦੇ ਹਲਾਤਾਂ ਨਾਲ ਜੁੜੀ ਹੋਈ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆਈ ਹੀ ਰਹਿੰਦੀ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਐਤਵਾਰ ਨੂੰ ਅਫ਼ਗ਼ਾਨਿਸਤਾਨ ਵਿਚ ਜਿੱਥੇ ਤਾਲਿਬਾਨ ਵੱਲੋਂ ਕਾਬੁਲ ਉਪਰ ਕਬਜ਼ਾ ਕਰਕੇ ਦੇਸ਼ ਦੀ ਸੱਤਾ ਨੂੰ ਖੋਹ ਲਿਆ ਗਿਆ ਹੈ। ਉਥੇ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ। ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਨਾਗਰਿਕਾਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਕਾਬੁਲ ਹਵਾਈ ਅੱਡੇ ਉੱਪਰ ਅਮਰੀਕੀ ਸੈਨਾ ਵੱਲੋਂ ਪੂਰੀ ਨਿਗਰਾਨੀ ਰੱਖੀ ਗਈ ਹੈ ਤਾਂ ਜੋ ਸਾਰੇ ਦੇਸ਼ਾਂ ਦੇ ਨਾਗਰਿਕਾਂ ਨੂੰ ਸੁਰੱਖਿਅਤ ਉਥੋਂ ਕੱਢਿਆ ਜਾ ਸਕੇ। ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਰਾਸ਼ਟਰਪਤੀ ਅਸ਼ਰਫ਼ ਗਨੀ ਵੀ ਦੇਸ਼ ਛੱਡ ਕੇ ਜਾ ਚੁੱਕੇ ਹਨ।

ਅਫਗਾਨਿਸਤਾਨ ਵਿੱਚ ਕਬਜ਼ਾ ਕਰਨ ਵਾਲੇ ਤਾਲਿਬਾਨਾਂ ਦੀ ਅੱਜ ਇੱਥੇ ਰੂਸ ਅਤੇ ਚੀਨ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਉਨ੍ਹਾਂ ਦੀ ਸਰਕਾਰ ਨੂੰ ਮੰਨਣ ਤੋਂ ਇਨਕਾਰ ਕੀਤਾ ਗਿਆ ਹੈ। ਹੁਣ ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੌਮਾਂਤਰੀ ਮੁਦਰਾ ਫੰਡ ਆਈ ਐਮ ਐਫ ਵੱਲੋਂ ਅਫਗਾਨਿਸਤਾਨ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰੋਕ ਦਿੱਤੀ ਗਈ ਹੈ ਕਿਉਂਕਿ ਇਸ ਸਮੇਂ ਅਫਗਾਨਿਸਤਾਨ ਵਿਚ ਤਾਲੀਬਾਨ ਦਾ ਕਬਜ਼ਾ ਹੋ ਚੁਕਾ ਹੈ।

ਇਸ ਦੀ ਜਾਣਕਾਰੀ ਆਈ ਐਮ ਐਫ ਦੇ ਇਕ ਬੁਲਾਰੇ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਆਈ ਐਮ ਐਫ ਨੂੰ ਅੰਤਰ ਰਾਸ਼ਟਰੀ ਭਾਈਚਾਰੇ ਦੇ ਵਿਚਾਰਾਂ ਨਾਲ ਮਿਲ ਕੇ ਹੀ ਚਲਾਇਆ ਜਾ ਰਿਹਾ ਹੈ। ਇਸ ਫ਼ੈਸਲੇ ਦੇ ਨਾਲ ਹੀ ਅਫਗਾਨਿਸਤਾਨ ਹੁਣ ਆਈ ਐਮ ਐਫ ਜਾਂ ਐੱਸ ਡੀ ਆਰ ਅਤੇ ਹੋਰ ਸਰੋਤਾਂ ਤੱਕ ਪਹੁੰਚ ਨਹੀਂ ਕਰ ਸਕੇਗਾ। ਤਾਲਿਬਾਨ ਵੱਲੋਂ ਅਫਗਾਨਿਸਤਾਨ ਉਪਰ ਉਸ ਸਮੇਂ ਪਕੜ ਮਜ਼ਬੂਤ ਕੀਤੀ ਗਈ ਸੀ ਜਦੋਂ ਅਮਰੀਕਾ ਅਤੇ ਨਾਟੋ ਸੈਨਿਕਾਂ ਨੂੰ ਵਾਪਸ ਬੁਲਾ ਲਿਆ ਗਿਆ।

ਇਸ ਸਥਿਤੀ ਦਾ ਫਾਇਦਾ ਚੁਕਦੇ ਹੋਏ ਤਾਲਿਬਾਨ ਵੱਲੋਂ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਕਬਜ਼ਾ ਹੋ ਗਿਆ ਹੈ। ਵਿੱਤੀ ਸਹਾਇਤਾ ਦੀ ਰੋਕ ਲੱਗ ਜਾਣ ਕਾਰਨ ਅਫ਼ਗਾਨਿਸਤਾਨ ਦੀ ਸਥਿਤੀ ਹੋਰ ਕਮਜ਼ੋਰ ਹੋ ਜਾਵੇਗੀ। ਇਸ ਫ਼ੈਸਲੇ ਦੇ ਨਾਲ ਤਾਲਿਬਾਨ ਲੀਡਰਸ਼ਿਪ ਨੂੰ ਵੱਡਾ ਝਟਕਾ ਲੱਗਾ ਹੈ।

error: Content is protected !!