ਅਮਰੀਕਾ ਚ ਵਾਪਰਿਆ ਕਹਿਰ ਇਸ ਦਰਦਨਾਕ ਤਰੀਕੇ ਨਾਲ ਬੱਚਿਆਂ ਸਮੇਤ ਹੋਈਆਂ ਏਨੀਆਂ ਮੌਤਾਂ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਵਿਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਉਣ ਵਾਲੇ ਵਰ੍ਹੇ ਦੀ ਆਮਦ ਨੂੰ ਲੈ ਕੇ ਦੁਆਵਾਂ ਕੀਤੀਆਂ ਗਈਆਂ ਸਨ। ਬੀਤੇ 2 ਸਾਲਾਂ ਤੋਂ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦੇ ਨਾਲ ਜੂਝਣਾ ਪੈ ਰਿਹਾ ਹੈ। ਇਸ ਕਰੋਨਾ ਦੇ ਕਾਰਨ ਜਿੱਥੇ ਸਭ ਤੋਂ ਵੱਧ ਸ਼ਕਤੀਸ਼ਾਲੀ ਦੇਸ਼ ਅਮਰੀਕਾ ਪ੍ਰਭਾਵਤ ਹੋਇਆ ਹੈ। ਉਥੇ ਹੀ ਕਰੋਨਾ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਵੀ ਸਭ ਤੋਂ ਵਧੇਰੇ ਅਮਰੀਕਾ ਵਿੱਚ ਹੈ। ਪਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਮਰੀਕਾ ਵਿੱਚ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ ਅਤੇ ਕੁਝ ਕੁਦਰਤੀ ਆਫਤਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ।

ਅਮਰੀਕਾ ਵਿੱਚ ਕਹਿਰ ਵਾਪਰਿਆ ਹੈ ਜਿਥੇ ਬੱਚਿਆਂ ਸਮੇਤ ਏਨੀਆਂ ਮੌਤਾਂ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਮਰੀਕਾ ਦੇ ਮੱਧ ਆਰਕਨਸਾਸ ਵਿਚ ਇਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਘਰ ਨੂੰ ਲੱਗੀ ਇਕ ਅੱਗ ਦੇ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਜਿਸ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਇਹ ਘਟਨਾ ਸ਼ੁੱਕਰਵਾਰ ਦੀ ਸਵੇਰ ਨੂੰ 10 ਵਜੇ ਦੇ ਕਰੀਬ ਵਾਪਰੀ ਹੈ ਜਦੋਂ ਇਸ ਘਰ ਨੂੰ ਅੱਗ ਲੱਗ ਗਈ ਜਿਸ ਦੀ ਜਾਣਕਾਰੀ ਮਿਲਣ ਤੇ ਤੁਰੰਤ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ।

ਜਿਨ੍ਹਾਂ ਨੂੰ ਕਾਫ਼ੀ ਜੱਦੋ ਜਹਿਦ ਦੇ ਨਾਲ਼ ਇਸ ਅੱਗ ਉਪਰ ਕਾਬੂ ਪਾਇਆ ਗਿਆ ਕਿਉਂਕਿ ਉਸ ਸਮੇਂ ਤੱਕ ਅੱਗ ਪੂਰੇ ਘਰ ਵਿੱਚ ਫੈਲ ਚੁੱਕੀ ਸੀ। ਉਥੇ ਹੀ ਪੁਲਸ ਅਤੇ ਫਾਇਰ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਅੱਗ ਲੱਗਣ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਅਜੇ ਤਕ ਇਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਅੱਗ ਕਿਸ ਕਾਰਨ ਲੱਗੀ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿੱਚ ਦੋ ਬੱਚਿਆਂ ਸਮੇਤ 4 ਲੋਕਾਂ ਦੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਹ ਚੌਥੀ ਘਟਨਾ ਹੈ ਜਿਥੇ ਅੱਗ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ।

error: Content is protected !!