ਅਮਰੀਕਾ ਚ ਵਾਪਰਿਆ ਕਹਿਰ-ਸਾਰੇ ਪਾਸੇ ਛਾਈ ਸੋਗ ਦੀ ਲਹਿਰ ਪਿਆ ਮਾਤਮ

ਆਈ ਤਾਜਾ ਵੱਡੀ ਖਬਰ

ਦੁਨੀਆ ਵਿਚ ਆਏ ਦਿਨ ਹੀ ਵਾਪਰਣ ਵਾਲੀਆਂ ਕੁਦਰਤੀ ਆਫ਼ਤਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਕਰੋਨਾ ਵਰਗੀ ਮਹਾਂਮਾਰੀ ਨੇ ਜਿਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਬਹੁਤ ਸਾਰੇ ਲੋਕ ਇਸ ਦੇ ਚੱਲਦੇ ਹੋਏ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਇਸ ਤੋਂ ਇਲਾਵਾ ਇਕ ਤੋਂ ਬਾਅਦ ਇਕ ਲਗਾਤਾਰ ਕੁਦਰਤੀ ਆਫ਼ਤਾਂ ਦਾ ਆਉਣਾ ਜਾਰੀ ਹੈ। ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਦੇ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਹਨਾਂ ਵਿੱਚ ਵੀ ਬਹੁਤ ਸਾਰੇ ਬੱਚੇ ਵੀ ਸ਼ਾਮਲ ਹੁੰਦੇ ਹਨ।

ਜਦੋਂ ਬੱਚਿਆਂ ਨਾਲ ਜੁੜੀਆਂ ਹੋਈਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਵਿਚ ਬੱਚਿਆਂ ਦੀ ਜਾਨ ਚਲੇ ਜਾਂਦੀ ਹੈ ਅਜਿਹੇ ਬਹੁਤ ਸਾਰੇ ਮਾਮਲੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੁਖਦਾਈ ਖਬਰਾਂ ਦਾ ਆਉਣਾ ਜਾਰੀ ਹੈ। ਹੁਣ ਅਮਰੀਕਾ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਸਾਰੇ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਇਲਨਾਇਸ ਰਾਜ ਵਿੱਚ ਪੂਰਬੀ ਸਟਰੀਟ ਲੋਇਸ ਤੋਂ ਸਾਹਮਣੇ ਆਈ ਹੈ।

ਜਿੱਥੇ ਘਰ ਨੂੰ ਅੱਗ ਲੱਗਣ ਕਾਰਨ ਪੰਜ ਬੱਚਿਆਂ ਦੇ ਮਾਰੇ ਜਾਣ ਦੀ ਖ਼ਬਰ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਚਾਨਕ ਘਰ ਨੂੰ ਲੱਗੀ ਭਿਆਨਕ ਅੱਗ ਦੇ ਵਿੱਚ 2 ਤੋਂ 9 ਸਾਲ ਦੇ ਦਰਮਿਆਨ ਪੰਜ ਬੱਚੇ ਬੁਰੀ ਤਰ੍ਹਾਂ ਝੁਲਸ ਗਏ ਸਨ। ਜਿਨ੍ਹਾਂ ਦੋ ਬੱਚੇ ਘਟਨਾ ਸਥਾਨ ਤੇ ਹੀ ਦਮ ਤੋੜ ਗਏ ਸਨ। ਉਥੇ ਹੀ ਤਿੰਨ ਬੱਚਿਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਅਤੇ ਜਿਨ੍ਹਾਂ ਵਿੱਚੋਂ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਇਕ ਬੱਚੇ ਦੀ ਹਸਪਤਾਲ ਤਕ ਪਹੁੰਚਣ ਤੇ ਮੌਤ ਹੋ ਗਈ ਹੈ।

ਅੱਗ ਬੁਝਾਊ ਅਮਲੇ ਵੱਲੋਂ ਜਿੱਥੇ ਇਸ ਅੱਗ ਉਪਰ ਕਾਬੂ ਪਾਇਆ ਗਿਆ ਹੈ। ਉਥੇ ਹੀ ਅਜੇ ਤਕ ਅੱਗ ਦੇ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਉਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਜਿਸ ਇਮਾਰਤ ਵਿੱਚ ਅੱਗ ਲੱਗੀ ਸੀ ਉੱਥੇ ਕਈ ਪਰਵਾਰ ਰਹਿੰਦੇ ਸਨ। ਉਥੇ ਹੀ ਬਚਾਓ ਕਰਮਚਾਰੀਆਂ ਵੱਲੋਂ ਤਿੰਨ ਬੱਚਿਆਂ ਨੂੰ ਬਚਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਹ ਘਟਨਾ ਬੀਤੇ ਦਿਨ ਤੜਕੇ ਦੇ 3 ਵੱਜ ਕੇ 29 ਮਿੰਟ ਤੇ ਵਾਪਰੀ ਸੀ।

error: Content is protected !!