ਅਮਰੀਕਾ ਚ ਵਾਪਰਿਆ ਕਹਿਰ 3 ਮੁੰਡਿਆਂ ਦੀ ਹੋਈ ਭਿਆਨਕ ਹਾਦਸੇ ਚ ਮੌਤ

ਆਈ ਤਾਜ਼ਾ ਵੱਡੀ ਖਬਰ 

ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਭਾਰਤ ਵਿੱਚ ਲੋਕਾਂ ਨੂੰ ਆਪਣੀ ਸੁਰੱਖਿਆ ਦਾ ਧਿਆਨ ਰੱਖਣ ਵਾਸਤੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ,ਜਿਸ ਸਦਕਾ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਇਨ੍ਹਾਂ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾ ਲਈ ਖਤਮ ਹੋ ਜਾਂਦੇ ਹਨ। ਉਥੇ ਹੀ ਵਿਦੇਸ਼ਾਂ ਵਿੱਚ ਏਨੇ ਸਖ਼ਤ ਨਿਯਮ ਲਾਗੂ ਹੋਣ ਦੇ ਬਾਵਜੂਦ ਵੀ ਸੜਕ ਹਾਦਸਿਆਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਜਿੱਥੇ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਕੁਦਰਤੀ ਆਫਤਾਂ ਦੇ ਚਲਦੇ ਹੋਏ ਵੀ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਮਰੀਕਾ ਵਿੱਚ ਵੱਖ ਵੱਖ ਘਟਨਾਵਾਂ ਦੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ,ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਅਮਰੀਕਾ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਤਿੰਨ ਮੁੰਡਿਆਂ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਦੱਖਣੀ ਕੈਲੇਫੋਰਨੀਆ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਕਾਰ ਦੇ ਬੇਕਾਬੂ ਹੋ ਕੇ ਫੁੱਟਪਾਥ ਤੇ ਪਲਟ ਜਾਣ ਕਾਰਨ ਤਿੰਨ ਨੌਜਵਾਨ ਮੁੰਡਿਆਂ ਦੀ ਹੋਈ ਮੌਤ ਦੀ ਦੁਖਦਾਈ ਖ਼ਬਰ ਨੇ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਐਤਵਾਰ ਦੀ ਰਾਤ ਕਰੀਬ ਸਾਢੇ ਅੱਠ ਵਜੇ ਦੇ ਕਰੀਬ ਪਾਸਾਡੇਨਾ ਵਿੱਚ ਇਕ ਚੋਰਾਹੇ ਦੇ ਨਜ਼ਦੀਕ ਵਾਪਰਿਆ ਹੈ, ਜਿਸ ਦੀ ਜਾਣਕਾਰੀ ਦਿੰਦੇ ਹੋਏ ਕੈਲੇਫੋਰਨੀਆਂ ਹਾਈਵੇ ਤੇ ਪੈਟਰੋਲ ਸਰਵਿਸ ਅਨੁਸਾਰ ਇਹ ਹਾਦਸਾ ਬਹੁਤ ਹੀ ਜ਼ਿਆਦਾ ਭਿਆਨਕ ਸੀ। ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿੱਚ ਕਾਰ ਚਲਾਉਣ ਵਾਲੇ 17 ਸਾਲਾ ਡਰਾਈਵਰ ਅਤੇ ਨਾਲ ਸਵਾਰ 16 ਸਾਲਾ ਮੁੰਡੇ ਦੀ ਇਸ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਇਨ੍ਹਾਂ ਤੋਂ ਇਲਾਵਾ ਕਾਰ ਵਿਚ ਮੌਜੂਦ ਤੀਸਰਾ ਨੌਜਵਾਨ 17 ਸਾਲਾ ਮੁੰਡਾ ਗੰਭੀਰ ਰੂਪ ਵਿਚ ਜਖਮੀ ਹੋਇਆ , ਜਿਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਸ ਦੀ ਜੇਰੇ ਇਲਾਜ ਦੌਰਾਨ ਮੌਤ ਹੋ ਗਈ। ਇਨ੍ਹਾਂ ਤਿੰਨ ਨੌਜਵਾਨਾਂ ਦੀ ਮੌਤ ਦੀ ਖ਼ਬਰ ਪਤਾ ਲੱਗਦੇ ਹੀ ਸੋਗ ਦੀ ਲਹਿਰ ਫੈਲ ਗਈ ਹੈ। ਇਹ ਕਾਰ ਫੁੱਟਪਾਥ ਨਾਲ ਟਕਰਾ ਕੇ ਕਾਰ ਪਲਟਦੀ ਹੋਈ ਬਾਈਪਾਸ ਦੇ ਹੇਠਾਂ ਇਕ ਫੁੱਟਪਾਥ ਤੇ ਪਹੁੰਚ ਗਈ ਸੀ।

error: Content is protected !!