ਅਮਰੀਕਾ ਚ ਸਕੂਲ ਦੇ ਬਾਹਰ ਹੋਇਆ ਹਮਲਾ ਹੋਇਆ ਮੌਤ ਦਾ ਤਾਂਡਵ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕਰੋਨਾ ਦੀ ਮਾਰ ਹੇਠ ਆਉਣ ਕਾਰਨ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਅਤੇ ਬਹੁਤ ਸਾਰੇ ਦੇਸ਼ਾਂ ਦੀ ਅਰਥ-ਵਿਵਸਥਾ ਪੂਰੀ ਤਰ੍ਹਾਂ ਡਾਂਵਾਡੋਲ ਹੋ ਗਈ ਸੀ। ਜਿਸ ਤੋਂ ਬਾਅਦ ਹੁਣ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਤੋਂ ਬਾਅਦ ਪੈਰਾਂ-ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਕਰੋਨਾ ਨਾਲ ਜਿੱਥੇ ਵਿਸ਼ਵ ਸ਼ਕਤੀਸ਼ਾਲੀ ਦੇਸ਼ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਇਆ। ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ। ਅਮਰੀਕਾ ਵਿਚ ਜਿੱਥੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਕੁਦਰਤੀ ਆਫਤਾਂ ਵੀ ਦਸਤਕ ਦੇ ਚੁੱਕੀਆਂ ਹਨ ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋ ਗਿਆ।

ਉਥੇ ਹੀ ਵਾਪਰਨ ਵਾਲੀਆਂ ਕੁਝ ਘਟਨਾਵਾਂ ਦੇ ਚਲਦਿਆਂ ਹੋਇਆਂ ਵੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਮਰੀਕਾ ਵਿਚ ਸਕੂਲ ਦੇ ਬਾਹਰ ਮੌਤ ਦਾ ਤਾਂਡਵ ਹੋਇਆ ਹੈ ਜਿਸ ਨਾਲ ਜੁੜੀ ਹੋਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਆਯੋਵਾ ਵਿਚ ਇਕ ਸਕੂਲ ਦੇ ਬਾਹਰ ਕੋਈ ਗੋਲੀਬਾਰੀ ਵਿੱਚ 15 ਸਾਲ ਦੇ ਬਾਲਗ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 16 ਤੋਂ 18 ਸਾਲ ਉਮਰ ਦੇ ਦਰਮਿਆਨ ਦੀਆਂ ਦੋ ਲੜਕੀਆਂ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਈਆਂ ਹਨ।

ਦੱਸਿਆ ਗਿਆ ਹੈ ਕਿ ਮ੍ਰਿਤਕ ਇੱਕ ਬਾਲਗ ਇਸ ਸਕੂਲ ਦਾ ਵਿਦਿਆਰਥੀ ਨਹੀਂ ਸੀ। ਜਦ ਕਿ ਜ਼ਖਮੀ ਹੋਈਆਂ ਵਿਦਿਆਰਥਣਾ ਸਕੂਲ ਦੀਆਂ ਹਨ। ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਇਲਾਜ ਵਾਸਤੇ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਜਿਸ ਸਮੇਂ ਕੁਝ ਕਾਰ ਸਵਾਰਾਂ ਵੱਲੋਂ ਚਲਦੀ ਕਾਰ ਵਿੱਚੋਂ ਹੀ ਗੋਲੀਬਾਰੀ ਕੀਤੀ ਗਈ।

ਉਥੇ ਵੀ ਇਹ ਘਟਨਾ ਸਕੂਲ ਵਿਚ ਛੁੱਟੀ ਹੋਣ ਤੋਂ ਪਹਿਲਾਂ ਵਾਪਰੀ ਹੈ। ਦੱਸਿਆ ਗਿਆ ਹੈ ਕਿ ਵਿਦਿਆਰਥੀਆਂ ਨੂੰ ਸਕੂਲ ਦੇ ਅੰਦਰ ਹੀ ਰੋਕ ਕੇ ਰੱਖਿਆ ਗਿਆ। ਅਤੇ ਪੁਲਿਸ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਦੁਪਹਿਰ ਦੇ ਸਮੇਂ 2:50 ਮਿੰਟ ਤੇ ਵਾਪਰੀ ਹੈ। ਜਿਸ ਦੀ ਸੂਚਨਾ ਪ੍ਰਾਪਤ ਹੋਈ ਸੀ। ਉੱਥੇ ਹੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ ਅਤੇ ਪੁਲਿਸ ਵੱਲੋਂ ਮ੍ਰਿਤਕ ਵਿਅਕਤੀ ਦੀ ਪਹਿਚਾਣ ਨਹੀਂ ਕੀਤੀ ਗਈ ਹੈ।

error: Content is protected !!