ਅਮਰੀਕਾ ਚ ਹੁਣ ਜਹਾਜ ਭਰ ਭਰ ਜਾਣਗੇ ਅੰਤਰਾਸ਼ਟੀ ਵਿੱਦਿਆਰਥੀ – ਬਾਈਡੇਨ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇ ਬਹੁਤ ਸਾਰੇ ਵਿਦਿਆਰਥੀ ਉੱਚ ਵਿਦਿਆ ਹਾਸਲ ਕਰਨ ਲਈ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ। ਜਿੱਥੇ ਕੁਝ ਨੌਜਵਾਨਾਂ ਵੱਲੋਂ ਮਜਬੂਰੀ ਵੱਸ ਵਿਦੇਸ਼ਾਂ ਵਿੱਚ ਜਾਣ ਦਾ ਰੁਝਾਨ ਵੇਖਿਆ ਜਾ ਰਿਹਾ ਹੈ। ਉਥੇ ਹੀ ਕੁਝ ਦੇਸ਼ਾਂ ਦਾ ਵਿਕਾਸ ਅਤੇ ਉਥੋਂ ਦੀ ਖੂਬਸੂਰਤੀ ਕਈ ਨੌਜਵਾਨਾਂ ਨੂੰ ਆਪਣੇ ਵੱਲ ਆਕਰਸ਼ਿਤ ਕਰ ਲੈਂਦੀ ਹੈ। ਇਸ ਸਮੇਂ ਜਿਥੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦਾ ਰੁਝਾਣ ਸਭ ਤੋਂ ਵਧ ਹੈ। ਉਥੇ ਹੀ ਅਮਰੀਕਾ ਜਿੱਥੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਹੈ, ਉਸ ਦੇਸ਼ ਵਿਚ ਲਾਗੂ ਕੀਤੀਆਂ ਗਈਆਂ ਸਖ਼ਤ ਪਾਬੰਦੀਆਂ ਦੇ ਚਲਦੇ ਹੋਏ ਵਿਦਿਆਰਥੀ ਘੱਟ ਜਾ ਰਹੇ ਹਨ। ਜਿਸ ਸਮੇਂ ਤੋਂ ਅਮਰੀਕਾ ਵਿੱਚ ਨਵੇਂ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਵਾਗਡੋਰ ਸੰਭਾਲੀ ਗਈ ਹੈ। ਉਸ ਸਮੇਂ ਤੋਂ ਹੀ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਹੁਣ ਅਮਰੀਕਾ ਵਿਚ ਜਹਾਜ ਭਰਕੇ ਅੰਤਰਰਾਸ਼ਟਰੀ ਵਿਦਿਆਰਥੀ ਜਾਣਗੇ ਜਿਸ ਬਾਰੇ ਰਾਸ਼ਟਰਪਤੀ ਬਾਈਡੇਨ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਸਬੰਧੀ ਲਾਗੂ ਕੀਤੀਆਂ ਗਈਆਂ ਨੀਤੀਆਂ ਵਿਚ ਬਦਲਾਅ ਕਰਨ ਦਾ ਐਲਾਨ ਸ਼ੁਕਰਵਾਰ ਨੂੰ ਰਾਸ਼ਟਰਪਤੀ ਵੱਲੋਂ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਅਮਰੀਕੀ ਕਾਰੋਬਾਰ ਨਾਲ ਜੋੜਨ ਲਈ ਵਿਦਿਆਰਥੀਆਂ ਵਾਸਤੇ ਇਕ ਨਵੀਂ ਪਹਿਲ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿਚ ਯੋਗ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਜਿਸ ਵਾਸਤੇ ਵਿੱਤੀ ਸਾਲ 2020 ਦੇ ਵਿਚ ਇਕ ਪ੍ਰੋਗਰਾਮ ਦੇ ਤਹਿਤ 58,000 ਦੇ ਕਰੀਬ ਅਰਜ਼ੀਆਂ ਜਾਰੀ ਕੀਤੀਆਂ ਗਈਆਂ ਸਨ।

ਉੱਥੇ ਹੀ ਵਿਦਿਆਰਥੀਆਂ ਦੇ ਅਮਰੀਕਾ ਆਉਣ ਨਾਲ ਅਮਰੀਕਾ ਦੀ ਅਰਥ-ਵਿਵਸਥਾ ਨੂੰ ਹੋਰ ਸਫਲਤਾ ਪੂਰਵਕ ਅੱਗੇ ਵਧਾਉਣ ਵਿਚ ਮਦਦ ਮਿਲੇਗੀ। ਸਰਕਾਰ ਵੱਲੋਂ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਦੁਨੀਆ ਭਰ ਦੇ ਖੋਜਕਰਤਾਵਾਂ ਅਤੇ ਵਿਗਿਆਨੀਆਂ ਨੂੰ ਚੁੰਬਕ ਦੀ ਤਰ੍ਹਾਂ ਅਮਰੀਕਾ ਵੱਲ ਅਕਰਸ਼ਿਤ ਕਰੇਗਾ। ਐਸ ਟੀ ਈ ਐਮ ਦੇ ਰੂਪ ਵਿੱਚ ਜਾਣਿਆ ਜਾਣ ਵਾਲਾ ਵਿਦੇਸ਼ ਵਿਭਾਗ ਵੱਖ ਵੱਖ ਖੇਤਰਾਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਅਕਾਦਮਿਕ ਸਿਖਲਾਈ ਨੂੰ ਪੂਰਾ ਕਰਨ ਵਾਲੇ 36 ਮਹੀਨੇ ਦੇ ਕੋਰਸ ਨੂੰ ਇਜਾਜ਼ਤ ਦੇਵੇਗਾ।

ਸਰਕਾਰ ਵੱਲੋਂ ਨੀਤੀਗਤ ਬਦਲਾਵਾਂ ਦਾ ਜਿਥੇ ਐਲਾਨ ਕੀਤਾ ਗਿਆ ਹੈ, ਉੱਥੇ ਹੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਕਰਸ਼ਿਤ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਗਣਿਤ ਅਤੇ ਇੰਜੀਨੀਅਰਿੰਗ, ਤਕਨਾਲੋਜੀ ਅਤੇ ਵਿਗਿਆਨ ਦੇ ਮਾਹਿਰ ਅੰਤਰਰਾਸ਼ਟਰੀ ਵਿਦਿਆਰਥੀ ਹੁਣ ਅਮਰੀਕਾ ਆ ਸਕਣਗੇ।

error: Content is protected !!