ਅਮਰੀਕਾ ਚ ਹੋਇਆ ਮੌਤ ਦਾ ਤਾਂਡਵ ਜਾਲਮਾਂ ਨੇ ਲਈ ਕਈ ਲੋਕਾਂ ਦੀ ਜਾਨ 20 ਤੋਂ ਜਿਆਦਾ ਹੋਏ ਜਖਮੀ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਆਏ ਦਿਨ ਹੀ ਵਾਪਰਣ ਵਾਲੇ ਸੜਕ ਹਾਦਸੇ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿੱਥੇ ਅਜਿਹੇ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਜਿੱਥੇ ਭਾਰਤ ਵਿੱਚ ਅਜਿਹੇ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਅਜਿਹੀਆਂ ਘਟਨਾਵਾਂ ਵਿਦੇਸ਼ਾਂ ਤੋਂ ਸੁਣਨ ਨੂੰ ਵੀ ਸਾਹਮਣੇ ਆ ਰਹੀਆਂ ਹਨ। ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਜਿੱਥੇ ਲੋਕਾਂ ਦੀ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ ਅਤੇ ਲੋਕਾਂ ਨੂੰ ਵੀ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਥੇ ਹੀ ਕੁਝ ਲੋਕਾਂ ਦੀ ਅਣਗਹਿਲੀ ਕਾਰਨ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਅਤੇ ਕੁਝ ਲੋਕਾਂ ਵੱਲੋਂ ਖੁਸ਼ੀ ਦੇ ਮੌਕੇ ਤੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿੱਥੇ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ।

ਹੁਣ ਕ੍ਰਿਸਮਿਸ ਪਰੇਡ ਵਿੱਚ ਸ਼ਾਮਲ ਲੋਕਾਂ ਨੂੰ ਤੇਜ਼ ਰਫ਼ਤਾਰ ਕਾਰ ਵੱਲੋਂ ਕੁਚਲ ਦਿੱਤਾ ਗਿਆ ਹੈ ਤੇ ਕਈਆਂ ਦੀਆਂ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਵਿਸਕਾਨਸਿਨ ਦੇ ਸ਼ਹਿਰ ਵੋਕੇਸ਼ਾਂ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਤਵਾਰ ਨੂੰ ਬੱਚਿਆਂ ਅਤੇ ਕੁਝ ਹੋਰ ਵਿਅਕਤੀਆਂ ਵੱਲੋਂ ਕ੍ਰਿਸਮਿਸ ਪਰੇਡ ਕੀਤੀ ਜਾ ਰਹੀ ਸੀ।

ਉਸ ਸਮੇਂ ਹੀ ਤੇਜ਼ ਰਫਤਾਰ ਕਾਰ ਵੱਲੋਂ ਕੁਝ ਲੋਕਾਂ ਨੂੰ ਦਰੜ ਦਿੱਤਾ ਗਿਆ। ਪੁਲਸ ਵੱਲੋਂ ਇਸ ਕਾਰ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ ਅਤੇ ਪੁਲਿਸ ਵੱਲੋਂ ਕਾਰ ਨੂੰ ਰੋਕਣ ਲਈ ਫਾਇਰਿੰਗ ਵੀ ਕੀਤੀ ਗਈ। ਪਰ ਤੇਜ਼ ਰਫਤਾਰ ਐੱਸ ਯੂ ਵੀ ਕਾਰ ਕਾਰਨ ਇਹ ਹਾਦਸਾ ਵਾਪਰ ਗਿਆ। ਪੁਲਿਸ ਵੱਲੋਂ ਜਿੱਥੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਉਥੇ ਹੀ ਕਾਰ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ ਹੈ। ਫਾਇਰ ਵਿਭਾਗ ਦੇ ਮੁਖੀ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ 12 ਬੱਚੇ ਅਤੇ 11 ਬਾਲਗ ਜ਼ਖਮੀ ਹੋਏ ਹਨ।

ਇਸ ਕ੍ਰਿਸਮਿਸ ਪਰੇਡ ਦਾ ਫੇਸਬੁੱਕ ਪੇਜ ਤੇ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਸੀ। ਉਥੇ ਹੀ ਭੀੜ ਵਿਚੋਂ ਲੰਘਦੀ ਹੋਈ ਇੱਕ ਲਾਲ ਰੰਗ ਦੀ ਕਾਰ ਵੀ ਦਿਖਾਈ ਦੇ ਰਹੀ ਹੈ ਜਿਸ ਵੱਲੋਂ ਰਸਤੇ ਵਿਚ ਮੌਜੂਦ ਲੋਕਾਂ ਨੂੰ ਕੁਚਲ ਦਿੱਤਾ ਜਾਂਦਾ ਹੈ। ਪੁਲਿਸ ਵੱਲੋਂ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।

error: Content is protected !!