ਅਮਰੀਕਾ ਚ ਹੋ ਗਿਆ ਇਹ ਵੱਡਾ ਐਲਾਨ – ਇੰਡੀਆ ਵਾਲਿਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਸਾਲ 2019 ਦੇ ਅਖੀਰ ਵਿੱਚ ਚੀਨ ਤੋਂ ਸ਼ੁਰੂ ਹੋਣ ਵਾਲੀ ਭਿਆਨਕ ਕਰੋਨਾ ਨੇ ਸਾਰੀ ਦੁਨੀਆਂ ਵਿੱਚ ਤਬਾਹੀ ਮਚਾ ਦਿੱਤੀ ਸੀ। ਭਾਰਤ ਵਿੱਚ ਵੀ ਕਰੋਨਾ ਦੇ ਕੇਸ ਸਾਹਮਣੇ ਆਉਣ ਤੇ ਮਾਰਚ 2020 ਵਿੱਚ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਸੀ ਅਤੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਜਿਥੇ ਕੁਝ ਖਾਸ ਸਮਝੌਤੇ ਦੇ ਤਹਿਤ ਕੁਝ ਖਾਸ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ,ਤਾਂ ਜੋ ਯਾਤਰੀਆਂ ਨੂੰ ਐ-ਮ-ਰ-ਜੰ-ਸੀ ਹਲਾਤਾਂ ਦੇ ਵਿਚ ਆਉਣ ਜਾਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਥੇ ਹੀ ਕਰੋਨਾ ਕੇਸਾਂ ਦੇ ਵਾਧੇ ਅਤੇ ਡੈਲਟਾ ਵੈਰੀਐਂਟ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉੱਪਰ ਬਹੁਤ ਸਾਰੇ ਦੇਸ਼ਾਂ ਵੱਲੋਂ ਅਣਮਿਥੇ ਸਮੇਂ ਪਾਬੰਦੀ ਲਗਾ ਦਿੱਤੀ ਗਈ ਸੀ।

ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਕਰੋਨਾ ਪਾਬੰਦੀਆਂ ਦੇ ਨਾਲ ਮੁੜ ਤੋਂ ਹਵਾਈ ਆਵਾਜਾਈ ਨੂੰ ਸ਼ੁਰੂ ਕੀਤਾ ਗਿਆ। ਉੱਥੇ ਹੀ ਅਮਰੀਕਾ ਵੱਲੋਂ ਵੀ ਆਪਣੇ ਦੇਸ਼ ਦੀਆਂ ਸਰਹੱਦਾਂ ਮੈਕਸੀਕੋ ਤੇ ਕੈਨੇਡਾ ਲਈ ਖੋਲ ਦਿੱਤੀਆਂ ਗਈਆਂ ਸਨ। ਹੁਣ ਅਮਰੀਕਾ ਵੱਲੋਂ ਵੱਡਾ ਐਲਾਨ ਹੋ ਗਿਆ ਹੈ ਜਿਥੇ ਇੰਡੀਆ ਵਾਲਿਆ ਵਿੱਚ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ। ਜਿੱਥੇ ਕਰੋਨਾ ਦੇ ਕਾਰਨ ਪਿਛਲੇ 18 ਮਹੀਨਿਆਂ ਤੋਂ ਅਮਰੀਕਾ ਵੱਲੋਂ ਬਹੁਤ ਸਾਰੇ ਦੇਸ਼ਾਂ ਲਈ ਆਪਣੀਆਂ ਸਰਹੱਦਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਅਤੇ ਲੋਕਾਂ ਦਾ ਟੀਕਾਕਰਣ ਹੋ ਜਾਣ ਤੋਂ ਬਾਅਦ ਵਿਦੇਸ਼ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਿੱਥੇ ਭਾਰਤ ਸਮੇਤ 33 ਮੁਲਕਾਂ ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਘਟਾਇਆ ਜਾ ਰਿਹਾ ਹੈ ਜਿਸ ਦਾ ਐਲਾਨ ਵਾਈਟ ਹਾਊਸ ਵੱਲੋਂ ਕੀਤਾ ਗਿਆ ਹੈ। ਅੱਜ ਅੱਧੀ ਰਾਤ ਤੋਂ ਅਮਰੀਕਾ ਵੱਲੋਂ ਆਪਣੀਆਂ ਸਰਹੱਦਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਜਿੱਥੇ ਅਮਰੀਕਾ ਤੋਂ ਬਰਤਾਨੀਆ ਜਾਣ ਵਾਲੀਆਂ ਉਡਾਣਾਂ ਦੀ ਬੁਕਿੰਗ ਵਿੱਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿੱਥੇ 66 ਫੀਸਦੀ ਵਾਧਾ ਹੋ ਗਿਆ ਹੈ। ਅਮਰੀਕਾ ਸਰਕਾਰ ਵੱਲੋਂ ਪਾਬੰਦੀਆਂ ਹਟਾਏ ਜਾਣ ਤੋਂ ਬਾਅਦ ਜਿੱਥੇ ਲੋਕਾਂ ਵੱਲੋਂ ਸਰਹੱਦਾ ਖੁੱਲ੍ਹਣ ਤੇ ਖੁਸ਼ੀ ਵਿੱਚ ਜਲਦੀ ਹੀ ਬੁਕਿੰਗ ਕਰਵਾਈ ਜਾ ਰਹੀ ਹੈ।

ਉੱਥੇ ਹੀ ਅਮਰੀਕਾ ਜਾਣ ਵਾਲੀਆਂ ਉਡਨਾ ਵਿਚ ਬੁਕਿੰਗ ਨੂੰ ਸੰਭਾਲਣਾ ਮੁਸ਼ਕਲ ਹੋ ਗਿਆ ਹੈ। ਅਮਰੀਕਾ ਵੱਲੋਂ ਪਾਬੰਦੀਆਂ ਹਟਾਏ ਜਾਣ ਤੇ ਬ੍ਰਿਟਿਸ਼ ਏਅਰਵੇਜ਼ ਦੀਆਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਅਤੇ ਹੌਲੀਡੇ ਪੈਕੇਜ ਦੀ ਛਾਣਬੀਣ ਵਿਚ ਵੀ ਵਾਧਾ ਦਰਜ ਕੀਤਾ ਗਿਆ ਹੈ ਜਿਥੇ 900 ਫੀਸਦੀ ਵਾਧਾ ਹੋਇਆ ਹੈ।

error: Content is protected !!