ਅਮਰੀਕਾ ਚ ਹੋ ਗਿਆ ਇਹ ਵੱਡਾ ਐਲਾਨ – ਇੰਡੀਆ ਵਾਲਿਆਂ ਚ ਛਾਈ ਖੁਸ਼ੀ ਦੀ ਲਹਿਰ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੀਵਾਲੀ ਦਾ ਤਿਉਹਾਰ ਜਿੱਥੇ ਦੇਸ਼-ਵਿਦੇਸ਼ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਉਥੇ ਹੀ ਇਸ ਤਿਉਹਾਰ ਨੂੰ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਮਨਾਇਆ ਗਿਆ । ਇਸ ਤਿਉਹਾਰ ਨੂੰ ਮਨਾਉਣ ਲਈ ਵੱਖ-ਵੱਖ ਜਗ੍ਹਾ ਤੋਂ ਖ਼ਬਰਾਂ ਪ੍ਰਾਪਤ ਹੋਈਆਂ ਹਨ, ਜੋ ਆਪਸੀ ਪਿਆਰ ਦੀ ਸਾਂਝ ਨੂੰ ਦਰਸਾਉਂਦੀਆਂ ਹਨ । ਉਥੇ ਹੀ ਵਿਦੇਸ਼ਾਂ ਵਿਚ ਵਸਣ ਵਾਲੇ ਭਾਰਤੀਆਂ ਵੱਲੋਂ ਵੀ ਖੁਸ਼ੀ ਖੁਸ਼ੀ ਇਸ ਤਿਉਹਾਰ ਦਾ ਇੰਤਜ਼ਾਰ ਕੀਤਾ ਜਾਂਦਾ ਹੈ ਅਤੇ ਉਤਸ਼ਾਹ ਨਾਲ ਵਿਦੇਸ਼ਾਂ ਦੀ ਧਰਤੀ ਤੇ ਦੀਵਾਲੀ ਦੇ ਤਿਉਹਾਰ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਉਨ੍ਹਾਂ ਦੀ ਧਰਤੀ ਤੇ ਵਸਣ ਵਾਲੇ ਭਾਰਤੀਆਂ ਅਤੇ ਪੰਜਾਬੀਆਂ ਦੇ ਦਿਨ ਤਿਉਹਾਰਾਂ ਦਾ ਪੂਰਾ ਸਤਿਕਾਰ ਕੀਤਾ ਜਾਂਦਾ ਹੈ।

ਜਿਸ ਵਾਸਤੇ ਉਥੋਂ ਦੀਆਂ ਸਰਕਾਰਾਂ ਵੱਲੋਂ ਪੂਰੀ ਹਮਾਇਤ ਕੀਤੀ ਜਾਂਦੀ ਹੈ। ਹੁਣ ਅਮਰੀਕਾ ਵਿਚ ਵੀ ਹੋ ਗਿਆ ਇਹ ਵੱਡਾ ਐਲਾਨ ,ਜਿਸ ਨਾਲ ਇੰਡੀਆ ਵਾਲਿਆਂ ਵਿਚ ਛਾਈ ਖੁਸ਼ੀ ਦੀ ਲਹਿਰ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਮਰੀਕਾ ਵਿੱਚ ਵਸਦੇ ਪੰਜਾਬੀਆਂ ਨੂੰ ਉਸ ਸਮੇਂ ਦੀਵਾਲੀ ਦਾ ਇਕ ਵੱਡਾ ਤੋਹਫਾ ਮਿਲਿਆ ਹੈ ਜਦੋਂ ਅਮਰੀਕਾ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਨੂੰ ਰਾਸ਼ਟਰੀ ਛੁੱਟੀ ਘੋਸ਼ਿਤ ਕਰ ਦਿੱਤਾ ਹੈ।

ਹੁਣ ਅਮਰੀਕਾ ਵਿੱਚ ਵਸਣ ਵਾਲੇ ਪੰਜਾਬੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਭਾਰਤ ਵਾਂਗ ਹੁਣ ਦੀਵਾਲੀ ਦੇ ਮੌਕੇ ਤੇ ਅਮਰੀਕਾ ਵਿੱਚ ਵੀ ਰਾਸ਼ਟਰੀ ਛੁਟੀ ਹੋ ਜਾਵੇਗੀ। ਭਾਰਤ ਵਿਚ ਜਿੱਥੇ ਦੀਵਾਲੀ ਦਾ ਤਿਉਹਾਰ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਉਥੇ ਹੀ ਭਾਰਤ ਤੋਂ ਇਲਾਵਾ ਫਿਜੀ,ਸ੍ਰੀਲੰਕਾ,ਕੈਨੇਡਾ ਅਤੇ ਹੋਰ ਦੇਸ਼ਾਂ ਵਿਚ ਵੀ ਦੀਵਾਲੀ ਦਾ ਤਿਉਹਾਰ ਸਭ ਧਰਮਾਂ ਦੇ ਲੋਕਾਂ ਵੱਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ।

ਉੱਥੇ ਹੀ ਹੁਣ ਅਮਰੀਕਾ ਵਿੱਚ ਵੀ ਇਸ ਦੀਵਾਲੀ ਦੇ ਤਿਉਹਾਰ ਨੂੰ ਮਾਨਤਾ ਦਿੰਦੇ ਹੋਏ ਰਾਸ਼ਟਰੀ ਛੁੱਟੀ ਕੀਤੇ ਜਾਣ ਦਾ ਬਿਲ ਪਾਸ ਕਰ ਦਿੱਤਾ ਹੈ। ਦਿਵਾਲੀ ਦੀ ਛੁੱਟੀ ਵਾਸਤੇ ਅਮਰੀਕੀ ਪ੍ਰਤਿਨਿਧ ਸਭਾ ਵਿਚ ਬਿਲ ਪੇਸ਼ ਕੀਤਾ ਗਿਆ ਸੀ। ਜਿਥੇ ਹੁਣ ਅਮਰੀਕਾ ਵਿਚ ਰਹਿੰਦੇ ਭਾਰਤੀਆਂ ਨੂੰ ਦੀਵਾਲੀ ਮਨਾਉਣ ਦਾ ਮੌਕਾ ਮਿਲੇਗਾ , ਉਸ ਦਿਨ ਛੁੱਟੀ ਵੀ ਦਿੱਤੀ ਜਾਵੇਗੀ। ਉਥੇ ਹੀ ਭਾਰਤੀ ਅਮਰੀਕੀਆਂ ਦੀ ਸੱਭਿਆਚਾਰਕ ਵਿਰਾਸਤ ਦੇ ਸਨਮਾਨ ਦਾ ਵੀ ਪੂਰਾ ਧਿਆਨ ਰੱਖਿਆ ਜਾਵੇਗਾ।

error: Content is protected !!