ਅਮਰੀਕਾ ਤੋਂ ਆਈ ਵੱਡੀ ਖਬਰ ਕੀਤੀ ਅਜਿਹੀ ਹਰਕਤ – ਭਾਰਤ ਸਰਕਾਰ ਵਲੋਂ ਸਖਤ ਕਾਰਵਾਈ ਦੀ ਹੋ ਰਹੀ ਮੰਗ

ਆਈ ਤਾਜਾ ਵੱਡੀ ਖਬਰ 

ਦੇਸ਼ ਦੀ ਆਜ਼ਾਦੀ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਅਹਿਮ ਯੋਗਦਾਨ ਪਾਇਆ ਗਿਆ ਹੈ ਜਿਨ੍ਹਾਂ ਵੱਲੋਂ ਬ੍ਰਿਟਿਸ਼ ਹਕੂਮਤ ਦਾ ਵਿਰੋਧ ਕੀਤਾ ਗਿਆ ਅਤੇ ਦੇਸ਼ ਨੂੰ ਆਜ਼ਾਦ ਕਰਵਾਇਆ ਗਿਆ। ਇਨ੍ਹਾਂ ਦੀ ਕੁਰਬਾਨੀ ਸਦਕਾ ਅੱਜ ਇਹ ਦੇਸ਼ ਆਜ਼ਾਦ ਹੈ ਅਤੇ ਲੋਕਾਂ ਵੱਲੋਂ ਆਜ਼ਾਦ ਫਿਜ਼ਾ ਵਿੱਚ ਸਾਹ ਲਿਆ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਮਹਾਨ ਸਖ਼ਸ਼ੀਅਤਾਂ ਨੂੰ ਯਾਦ ਕਰਦੇ ਹੋਏ ਵੱਖ-ਵੱਖ ਜਗ੍ਹਾ ਤੇ ਉਨ੍ਹਾਂ ਦੇ ਬੁੱਤ ਵੀ ਸਥਾਪਤ ਕੀਤੇ ਗਏ ਹਨ। ਜਿੱਥੇ ਭਾਰਤ ਵਿਚ ਇਨ੍ਹਾਂ ਸਖਸ਼ੀਅਤਾਂ ਨੂੰ ਯਾਦ ਕੀਤਾ ਜਾਂਦਾ ਹੈ ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਵਸਦੇ ਭਾਰਤੀਆਂ ਵੱਲੋਂ ਇਨ੍ਹਾਂ ਸਖਸ਼ੀਅਤਾਂ ਨੂੰ ਸਜਦਾ ਕਰਨ ਲਈ ਉਨ੍ਹਾਂ ਦੇ ਬੁੱਤ ਵਿਦੇਸ਼ਾਂ ਵਿੱਚ ਵੀ ਲਗਾਏ ਗਏ ਹਨ। ਪਰ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਵਾਰ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

ਹੁਣ ਅਮਰੀਕਾ ਤੋ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਭਾਰਤ ਸਰਕਾਰ ਵੱਲੋਂ ਸਖ਼ਤ ਕਾਰਵਾਈ ਦੀ ਮੰਗ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਨਿਊਯਾਰਕ ਦੇ ਮੈਨਹੈਟਨ ਨੇੜੇ ਜਿੱਥੇ ਮਹਾਤਮਾ ਗਾਂਧੀ ਦੇ ਆਦਮ-ਕੱਦ ਤਾਂਬੇ ਦੇ ਬੁੱਤ ਨੂੰ ਸਕੁਵਾਇਰ ਵਿੱਚ 1996 ਨੂੰ ਸਥਾਪਤ ਕੀਤਾ ਗਿਆ ਸੀ।

ਉੱਥੇ ਹੀ ਸ਼ਨੀਵਾਰ ਦੇ ਤੜਕੇ ਦੀ ਇਹ ਘਟਨਾ ਸਾਹਮਣੇ ਆਈ ਹੈ ਜਿੱਥੇ ਕੁਝ ਅਣਪਛਾਤੇ ਲੋਕਾਂ ਵੱਲੋਂ ਮਹਾਤਮਾ ਗਾਂਧੀ ਤੇ ਇਸ ਆਦਮ ਕੱਦ ਤਾਂਬੇ ਦੇ ਬੁੱਤ ਦੀ ਭੰਨ-ਤੋੜ ਕੀਤੀ ਗਈ ਹੈ। ਜਿਸ ਨੂੰ ਲੈ ਕੇ ਭਾਰਤੀ ਲੋਕਾਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਨੂੰ ਲੈ ਕੇ ਅਮਰੀਕਾ ਦੇ ਇਸ ਮਾਮਲੇ ਨੂੰ ਵਿਦੇਸ਼ ਮੰਤਰਾਲੇ ਸਾਹਮਣੇ ਇਹ ਮੁੱਦਾ ਚੁੱਕਿਆ ਗਿਆ ਹੈ।

ਇਸ ਘਟਨਾ ਨੂੰ ਲੈ ਕੇ ਜਿੱਥੇ ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਵੱਲੋਂ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾਣੀ ਚਾਹੀਦੀ ਹੈ, ਅਤੇ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਵੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਮਹਾਤਮਾ ਗਾਂਧੀ ਦੇ ਹੋਰ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੈਲੀਫੋਰਨੀਆਂ ਰਾਜ ਵਿੱਚ ਵੀ ਕੀਤੀ ਗਈ ਸੀ। ਜੋ ਕਿ ਇਹ ਘਟਨਾ ਪਿਛਲੇ ਮਹੀਨੇ ਦੀ ਦੱਸੀ ਗਈ ਹੈ।

error: Content is protected !!