ਅਮਰੀਕਾ ਦਾ ਵੀਜਾ ਲੈਣ ਦੇ ਚਾਹਵਾਨਾਂ ਲਈ ਅਮਰੀਕਾ ਨੇ ਕਰੱਤਾ ਵੱਡਾ ਐਲਾਨ – ਦੇ ਦਿੱਤੀ ਇਹ ਵੱਡੀ ਛੋਟ

ਆਈ ਤਾਜਾ ਵੱਡੀ ਖਬਰ 

ਅੱਜ ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਥੇ ਹੀ ਕਈ ਲੋਕਾਂ ਵੱਲੋਂ ਦੁਨੀਆ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ ਜਿਸ ਦੀ ਖੂਬਸੂਰਤੀ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰ ਲੈਂਦੀ ਹੈ। ਜਿੱਥੇ ਜਾਣ ਵਾਸਤੇ ਬਹੁਤ ਸਾਰੇ ਲੋਕਾਂ ਵੱਲੋਂ ਕਾਨੂੰਨੀ ਅਤੇ ਗੈਰ ਕਾਨੂੰਨੀ ਰਸਤੇ ਵੀ ਅਪਣਾਏ ਜਾਂਦੇ ਹਨ। ਕਰੋਨਾ ਦੇ ਚਲਦੇ ਹੋਈ ਜਿੱਥੇ ਬਹੁਤ ਸਾਰੇ ਲੋਕਾਂ ਦੇ ਇਹ ਸੁਪਨੇ ਅਧੂਰੇ ਰਹਿ ਗਏ ਹਨ ਉਥੇ ਹੀ ਕੈਨੇਡਾ ਵਿੱਚ ਵਸੇ ਹੋਏ ਬਹੁਤ ਸਾਰੇ ਲੋਕਾਂ ਨੂੰ ਕਰੋਨਾ ਦੇ ਦੌਰ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅਮਰੀਕਾ ਕਰੋਨਾ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਉਸ ਨੂੰ ਆਰਥਿਕ ਤੌਰ ਤੇ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਿੱਥੇ ਕਰੋਨਾ ਨਾਲ ਪੀੜਤ ਹੋਣ ਵਾਲੇ ਲੋਕਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਅਮਰੀਕਾ ਵਿੱਚ ਹੈ।

ਇਨ੍ਹਾਂ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਅਮਰੀਕਾ ਵੱਲੋਂ ਮੁੜ ਪੈਰਾਂ ਸਿਰ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਮਰੀਕਾ ਦਾ ਵੀਜਾ ਲੈਣ ਦੇ ਚਾਹਵਾਨ ਲੋਕਾਂ ਲਈ ਅਮਰੀਕਾ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਇਹ ਵੱਡੀ ਛੋਟ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਵਿਚ ਵਸਣ ਵਾਲੇ ਅਤੇ ਜਾਣ ਵਾਲੇ ਉਨ੍ਹਾਂ ਲੋਕਾਂ ਨੂੰ ਭਾਰੀ ਰਾਹਤ ਮਿਲੀ ਹੈ ਜਿੱਥੇ ਹੁਣ ਅਮਰੀਕਾ ਵੱਲੋਂ ਭਾਰਤ ਵਿੱਚ ਆਪਣੇ ਦੂਤਘਰਾਂ ਵਿੱਚ ਵਿਦਿਆਰਥੀਆਂ ਅਤੇ ਕਰਮਚਾਰੀਆਂ ਸਮੇਤ ਕਈ ਬਿਨੈਕਾਰਾਂ ਲਈ ਵਿਅਕਤੀਗਤ ਤੌਰ ਤੇ ਇੰਟਰਵਿਊ ਦੇਣ ਅਤੇ ਹਾਜ਼ਰ ਹੋਣ ਦੀ ਸ਼ਰਤ ਵਿਚ 31 ਦਸੰਬਰ ਤੱਕ ਢਿੱਲ ਦੇ ਦਿੱਤੀ ਗਈ ਹੈ।

ਉੱਥੇ ਹੀ ਹੁਣ ਬਿਨੈਕਾਰਾਂ ਨੂੰ ਇਹ ਛੋਟ ਦਿੱਤੀ ਗਈ ਹੈ ਜਿਸ ਵਿੱਚ ਉਹ ਵੀਜੇ ਸ਼ਾਮਲ ਹਨ ਜਿਨ੍ਹਾਂ ਵਿੱਚ ਵਰਕਰ, ਵਿਦਿਆਰਥੀ, ਬੇਮਿਸਾਲ ਯੋਗਤਾ ਵਾਲੇ ਲੋਕ ਅਤੇ ਸਭਿਆਚਾਰ ਸ਼ਾਮਲ ਹੈ। ਅਮਰੀਕਾ ਸਰਕਾਰ ਵੱਲੋਂ ਦਿੱਤੀ ਗਈ ਇਸ ਛੋਟ ਦੀ ਜਾਣਕਾਰੀ ਅਮਰੀਕਾ ਦੇ ਇੱਕ ਸੀਨੀਅਰ ਡਿਪਲੋਮੈਟ ਵੱਲੋਂ ਦਿੱਤੀ ਗਈ ਹੈ, ਜਿਸ ਬਾਰੇ ਇਹ ਸਭ ਕੁਝ ਉਹਨਾਂ ਵੱਲੋਂ ਭਾਰਤੀ ਭਾਈਚਾਰੇ ਦੇ ਨੇਤਾਵਾਂ ਨੂੰ ਦੱਸਿਆ ਗਿਆ ਹੈ।

ਯੋਗ ਬਿਨੈਕਾਰਾਂ ਨੂੰ ਇੰਟਰਵਿਊ ਦੇ ਵਿੱਚ ਹੁਣ ਛੋਟ ਦੀ ਵਰਤੋਂ ਕਰਨ ਦੀ ਇਜਾਜ਼ਤ ਵੀ ਦਿੱਤੀ ਜਾ ਸਕੇਗੀ, ਜਿਸ ਕਰਕੇ ਭਾਰਤ ਵਿੱਚ ਸਥਿਤ ਅਮਰੀਕੀ ਦੂਤਘਰ ਦੇ ਵਿੱਚ ਵੀਹ ਹਜ਼ਾਰ ਤੋਂ ਵੱਧ ਵਾਧੂ ਡਰੋਪ ਬਾਕਸ ਮੁਲਾਕਾਤਾਂ 2022 ਲਈ ਜਾਰੀ ਕੀਤੀਆਂ ਜਾ ਰਹੀਆਂ ਹਨ।

error: Content is protected !!