ਅਸਤੀਫੇ ਤੋਂ ਬਾਅਦ ਹੁਣੇ ਹੁਣੇ ਕੈਮਰੇ ਸਾਹਮਣੇ ਆ ਕੇ ਸਿੱਧੂ ਨੇ ਕਰਤਾ ਅਚਾਨਕ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕਾਂਗਰਸ ਪਾਰਟੀ ਵਿੱਚ ਹੋ ਰਹੀ ਖਿੱਚੋਤਾਣ ਨੂੰ ਲੈ ਕੇ ਆਏ ਦਿਨ ਹੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ। ਉਥੇ ਹੀ ਬੀਤੇ ਕਲ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਆਪਣੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ । ਜਿਸਨੂੰ ਹਾਈਕਮਾਂਡ ਵੱਲੋਂ ਨਾਮਜ਼ੂਰ ਕਰ ਦਿੱਤਾ ਗਿਆ ਹੈ। ਉਥੇ ਹੀ ਨਵਜੋਤ ਸਿੱਧੂ ਨੂੰ ਮਨਾਉਣ ਵਾਸਤੇ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੂੰ ਆਖ ਦਿੱਤਾ ਗਿਆ ਹੈ।

ਕਿ ਉਨ੍ਹਾਂ ਵੱਲੋਂ ਨਵਜੋਤ ਸਿੱਧੂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾਵੇ। ਉੱਥੇ ਹੀ ਕਾਂਗਰਸ ਦੇ ਕੁਝ ਵਿਧਾਇਕਾਂ ਵੱਲੋਂ ਮਾਹਰਾਣੀ ਪਰਨੀਤ ਕੌਰ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਕੱਲ ਜੋ ਸਿੱਧੂ ਵੱਲੋਂ ਦਿੱਤੇ ਗਏ ਅਸਤੀਫੇ ਦੀ ਇਕ ਕਾਪੀ ਸੋਸ਼ਲ ਮੀਡੀਆ ਉਪਰ ਵੀ ਜਾਰੀ ਕਰ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਸੀ ਉਨ੍ਹਾਂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਜਾ ਰਿਹਾ ਹੈ। ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਹ ਕਿਸੇ ਵੀ ਕੀਮਤ ਤੇ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦੇ। ਹੁਣ ਅਸਤੀਫੇ ਤੋਂ ਬਾਅਦ ਨਵਜੋਤ ਸਿੱਧੂ ਵੱਲੋਂ ਕੈਮਰੇ ਦੇ ਸਾਹਮਣੇ ਆ ਕੇ ਅਚਾਨਕ ਇਹ ਐਲਾਨ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਵੱਲੋਂ ਆਪਣੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪਹਿਲੀ ਵਾਰ ਕੈਮਰੇ ਅੱਗੇ ਆ ਕੇ ਆਪਣੇ ਵਿਚਾਰ ਰੱਖੇ ਗਏ ਹਨ। ਜਿਸ ਵਿੱਚ ਉਨ੍ਹਾਂ ਆਖਿਆ ਹੈ ਕਿ ਮੈਂ ਕਿਸੇ ਵੀ ਨਿੱਜੀ ਮੁੱਦਿਆਂ ਨੂੰ ਲੈ ਕੇ ਕੋਈ ਲੜਾਈ ਨਹੀਂ ਲੜ ਰਿਹਾ, ਤੇ ਨਾ ਹੀ ਕਿਸੇ ਕੀਮਤ ਉੱਪਰ ਕਿਸੇ ਨਾਲ ਕੋਈ ਵੀ ਸਮਝੌਤਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਹੱਕ ਅਤੇ ਸੱਚ ਦੀ ਲੜਾਈ ਲੜਦੇ ਰਹਿਣਗੇ।

ਉੱਥੇ ਹੀ ਵੀਡਿਓ ਦੇ ਰਾਹੀਂ ਸਾਰਿਆਂ ਦੇ ਰੂਬਰੂ ਹੁੰਦੇ ਹੋਏ ਉਨ੍ਹਾਂ ਵੱਲੋਂ ਇਹ ਗੱਲ ਆਖੀ ਗਈ ਹੈ ਕਿ ਦਾਗੀ ਲੀਡਰਾਂ ਅਤੇ ਅਫਸਰਾਂ ਨੂੰ ਮੁੜ ਤੋਂ ਲਿਆਂਦਾ ਗਿਆ ਹੈ ਅਤੇ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਵੀ ਕੀਮਤ ਤੇ ਕੋਈ ਸਮਝੌਤਾ ਨਹੀਂ ਕਰ ਸਕਦੇ। ਉਹਨਾਂ ਵੱਲੋਂ ਅੱਜ ਆਪਣਾ ਇਹ ਪਹਿਲਾਂ ਬਿਆਨ ਵੀਡੀਓ ਸੰਦੇਸ਼ ਰਾਹੀਂ ਦਿੱਤਾ ਗਿਆ ਹੈ। ਅਸਤੀਫਾ ਦਿੱਤੇ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਵੀਡੀਓ ਰਾਹੀਂ ਆਪਣੇ ਵਿਚਾਰ ਸਾਂਝੇ ਕਰਦੇ ਨਜ਼ਰ ਆਏ ਹਨ।

error: Content is protected !!