ਅੰਤਰਾਸ਼ਟਰੀ ਫਲਾਈਟਾਂ ਬਾਰੇ ਆਈ ਮਾੜੀ ਖਬਰ-ਹੁਣ ਇਸ ਦੇਸ਼ ਨੇ ਲਗਾਤੀ ਇਹ ਵੱਡੀ ਪਾਬੰਦੀ

ਆਈ ਤਾਜਾ ਵੱਡੀ ਖਬਰ

ਜਿਸ ਨੇ ਕੋਰੋਨਾ ਦਾ ਪ੍ਰਸਾਰ ਦੁਨੀਆਂ ਅੰਦਰ ਹੋਇਆ ਸੀ, ਉਸ ਸਮੇਂ ਸਭ ਦੀ ਸੁਰੱਖਿਆ ਨੂੰ ਵੇਖਦੇ ਹੋਏ ਹਵਾਈ ਆਵਾਜਾਈ ਉਪਰ ਰੋਕ ਲਗਾ ਦਿੱਤੀ ਗਈ ਸੀ। ਸਭ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਚੌਕਸੀ ਨੂੰ ਵਧਾ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਤੇ ਲੋਕਾਂ ਦੀਆਂ ਸਹੂਲਤਾਂ ਲਈ ਫਲਾਈਟ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਤਾਂ ਜੋ ਦੂਸਰੇ ਦੇਸ਼ਾਂ ਵਿਚ ਫਸੇ ਲੋਕ ਆਪਣੀ ਮੰਜ਼ਲ ਤੇ ਪਹੁੰਚ ਸਕਣ। ਹੁਣ ਬ੍ਰਿਟੇਨ ਵਿਚ ਆਏ ਨਵੇਂ ਵਾਇਰਸ ਨੂੰ ਵੇਖਦੇ ਹੋਏ , ਹਵਾਈ ਆਵਾਜਾਈ ਤੇ ਵੀ ਰੋਕ ਲਗਾ ਦਿੱਤੀ ਗਈ ਹੈ।

ਹੁਣ ਅੰਤਰਰਾਸ਼ਟਰੀ ਫਲਾਈਟ ਬਾਰੇ ਇਕ ਹੋਰ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਇਕ ਦੇਸ਼ ਵੱਲੋ ਲਗਾਈ ਗਈ ਪਾਬੰਦੀ ਦੀ ਜਾਣਕਾਰੀ ਮਿਲੀ ਹੈ। ਬ੍ਰਿਟੇਨ ਵਿਚ ਮਿਲਣ ਵਾਲੇ ਨਵੇਂ ਸਟਰੇਨ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਆਵਾਜਾਈ ਤੇ ਅਣ ਮਿੱਥੇ ਸਮੇਂ ਲਈ ਰੋਕ ਲਗਾਈ ਗਈ ਹੈ। ਉੱਥੇ ਹੀ ਬ੍ਰਿਟੇਨ ਸਰਕਾਰ ਵੱਲੋਂ ਵੀ ਸੰਯੁਕਤ ਅਰਬ ਅਮੀਰਾਤ ਦੇ ਨਾਲ ਹਵਾਈ ਯਾਤਰਾ ਉੱਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਬਾਅਦ ਹੁਣ ਯੂਨਾਈਟਡ ਕਿੰਗਡਮ ਅਤੇ ਆਸਟਰੇਲੀਆ ਦਰਮਿਆਨ ਸਾਰੀਆਂ ਉਡਾਣਾਂ ਨੂੰ ਅਣਮਿੱਥੇ ਸਮੇਂ ਲਈ ਸੰਯੁਕਤ ਅਰਬ ਅਮੀਰਾਤ ਵੱਲੋਂ ਵੀ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਫ਼ੈਸਲੇ ਕਾਰਨ ਉਹਨਾਂ ਲੋਕਾਂ ਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪਵੇਗਾ, ਜੋ ਆਸਟ੍ਰੇਲੀਆ ਵਾਪਸ ਜਾਣ ਲਈ ਇੰਤਜ਼ਾਰ ਕਰ ਰਹੇ ਹਨ ਅਤੇ 4500 ਦੇ ਕਰੀਬ ਲੋਕ ਇੰਗਲੈਂਡ ਵਿੱਚ ਫਸ ਗਏ ਹਨ। ਅੱਜ ਸਵੇਰੇ ਹੀ ਸੰਯੁਕਤ ਅਰਬ ਅਮੀਰਾਤ ਵੱਲੋਂ ਇਨ੍ਹਾਂ ਉਡਾਨਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਕਿਉਂਕਿ ਬ੍ਰਿਟੇਨ ਵਿੱਚ ਨਵੇਂ ਸਟਰੇਨ ਦੇ ਕੇਸ ਦਿਨੋਂ-ਦਿਨ ਵਧ ਰਹੇ ਹਨ। ਜਿੱਥੇ 100,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਵੇਂ ਦੱਖਣੀ ਅਫਰੀਕਾ ਵੈਰੀਐਂਟ ਦਾ ਪ੍ਰਸਾਰ ਵੀ ਇੰਗਲੈਂਡ ਵਿੱਚ ਹੀ ਹੋਇਆ ਮੰਨਿਆ ਜਾ ਰਿਹਾ ਹੈ।

ਇਹ ਸਾਰੀਆਂ ਪਾਬੰਦੀਆਂ ਇਸ ਨਵੇਂ ਸਟਰੇਨ ਨੂੰ ਰੋਕਣ ਦੀ ਕੋਸ਼ਿਸ਼ ਹਨ। ਇਸ ਫੈਸਲੇ ਨਾਲ ਪ੍ਰਭਾਵਿਤ ਹੋਣ ਵਾਲੇ ਯਾਤਰੀਆਂ ਨੂੰ ਆਪਣੇ ਬੁਕਿੰਗ ਸੈਂਟਰ ਨਾਲ ਸੰਪਰਕ ਕਰਨਾ ਪਵੇਗਾ। ਅੱਧੀ ਰਾਤ ਤੋਂ ਸੰਯੁਕਤ ਅਰਬ ਅਮੀਰਾਤ , ਦੁਬਈ ਅਤੇ ਅਬੂ ਧਾਬੀ,ਰਵਾਂਡਾ ਅਤੇ ਬੁਰੂੰਡੀ ਨੂੰ ਵੀ ਯੂ ਕੇ ਦੀ ਕਰੋਨਾ ਵਾਇਰਸ ਹੋਟ ਸਪੌਟਸ ਦੀ ਵੱਧ ਰਹੀ ਲਾਲ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ। ਬ੍ਰਿਟਿਸ਼ ਆਇਰਿਸ਼ ਨਾਗਰਿਕ ਜਾਂ ਸਥਾਈ ਨਿਵਾਸੀ ਜਾਂ ਨੂੰ ਛੱਡ ਕੇ ਲਾਲ ਸੂਚੀ ਵਾਲੇ ਦੇਸ਼ਾਂ ਦੇ ਕਿਸੇ ਵੀ ਯਾਤਰੀ ਨੂੰ ਯੂ ਕੇ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ। ਬ੍ਰਿਟੇਨ ਵਾਪਸ ਆਉਣ ਵਾਲੇ ਨਾਗਰਿਕ ਜੋ ਦੇਸ਼ ਵਿੱਚ ਆ ਰਹੇ ਹਨ, ਉਨ੍ਹਾਂ ਨੂੰ 10 ਦਿਨਾਂ ਲਈ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।

error: Content is protected !!