ਅੰਤਰਾਸ਼ਟਰੀ ਫਲਾਈਟਾਂ ਬਾਰੇ ਭਾਰਤ ਸਰਕਾਰ ਵਲੋਂ ਹੁਣ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੀ ਦੂਸਰੀ ਵੱਡੀ ਲਹਿਰ ਨੂੰ ਦੇਖਦੇ ਹੋਏ ਵੱਖ ਵੱਖ ਤਰ੍ਹਾਂ ਦੀਆਂ ਮੁੜ ਤੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਪਾਬੰਦੀਆਂ ਦਾ ਅਸਰ ਦੁਨੀਆਂ ਦੇ ਤਮਾਮ ਦੇਸ਼ਾਂ ਵਿਚ ਦੇਖਣ ਨੂੰ ਮਿਲ ਰਿਹਾ ਹੈ। ਇਸ ਦੂਸਰੀ ਲਹਿਰ ਦਾ ਸਭ ਤੋਂ ਵੱਧ ਅਸਰ ਬ੍ਰਿਟੇਨ ਦੇ ਵਿੱਚ ਦੇਖਿਆ ਗਿਆ ਜਿਸ ਕਾਰਨ ਦੁਨੀਆਂ ਦੇ ਵੱਖ ਵੱਖ ਮੁਲਕਾਂ ਨੇ ਇੱਥੋਂ ਆਉਣ ਵਾਲੀਆਂ ਸਾਰੀਆਂ ਫਲਾਈਟਾਂ ਨੂੰ ਬੰਦ ਕਰ ਦਿੱਤਾ ਸੀ। ਪਰ ਹੁਣ ਬ੍ਰਿਟੇਨ ਆਉਣ ਜਾਣ ਵਾਲੇ ਲੋਕਾਂ ਲਈ ਭਾਰਤ ਸਰਕਾਰ ਵੱਲੋਂ ਇੱਕ ਅਹਿਮ ਐਲਾਨ ਕਰ ਦਿੱਤਾ ਗਿਆ ਹੈ।

ਜਿਸ ਅਧੀਨ ਭਾਰਤ ਵਲੋਂ ਯੂਨਾਈਟਿਡ ਕਿੰਗਡਮ ਵਾਸਤੇ ਉਡਾਣਾਂ 6 ਜਨਵਰੀ ਨੂੰ ਮੁੜ ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ‌। ਓਥੇ ਹੀ ਬ੍ਰਿਟੇਨ ਤੋਂ ਭਾਰਤ ਦੇ ਲਈ ਫਲਾਈਟਾਂ ਦੀ ਮੁੜ ਸ਼ੁਰੂਆਤ 8 ਜਨਵਰੀ ਤੋਂ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਸ਼ਨੀਵਾਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਤੀ ਜਿਥੇ ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਨੇ ਯੂਕੇ ਦੇ ਨਾਲ ਪਹਿਲਾਂ ਹੀ 8 ਜਨਵਰੀ ਤੋਂ ਉਡਾਣਾਂ ਚਲਾਉਣ ਦੀ ਗੱਲ ਕਹਿ ਦਿੱਤੀ ਸੀ। ਉਨ੍ਹਾਂ ਆਖਿਆ ਕਿ ਇਕ ਹਫਤੇ ਦੇ ਅੰਦਰ ਕੁੱਲ 30 ਉਡਾਣਾਂ ਸ਼ੁਰੂ ਹੋਣਗੀਆਂ

ਜਿਸ ਵਿੱਚ 15 ਫਲਾਈਟਾਂ ਭਾਰਤੀ ਏਅਰਲਾਈਨਜ਼ ਦੀਆਂ ਅਤੇ 15 ਹੀ ਯੂਕੇ ਏਅਰ ਲਾਈਨਜ਼ ਦੀਆਂ ਹੋਣਗੀਆਂ ਜੋਕਿ 23 ਜਨਵਰੀ ਤੱਕ ਇਸੇ ਤਰ੍ਹਾਂ ਜਾਰੀ ਰਹਿਣ ਗੀਆਂ। ਬ੍ਰਿਟੇਨ ਦੇ ਅੰਦਰ ਕੋਰੋਨਾ ਵਾਇਰਸ ਦੀ ਨਵੀਂ ਸਟ੍ਰੇਨ ਪਾਈ ਗਈ ਹੈ ਜਿਸ ਨੇ ਪਹਿਲਾਂ ਦੇ ਕੋਰੋਨਾ ਵਾਇਰਸ ਨਾਲੋਂ 70 ਫੀਸਦੀ ਜ਼ਿਆਦਾ ਖ-ਤ-ਰ-ਨਾ-ਕ ਤਰੀਕੇ ਨਾਲ ਲੋਕਾਂ ਨੂੰ ਸੰਕ੍ਰਮਿਤ ਕੀਤਾ ਹੈ। ਜਿਸ ਨੂੰ ਦੇਖਦੇ ਹੋਏ ਭਾਰਤ ਤੋਂ ਇਲਾਵਾ ਫਰਾਂਸ, ਜਰਮਨੀ, ਨੀਦਰਲੈਂਡ ਅਤੇ ਕਈ ਹੋਰ ਯੂਰਪੀ ਦੇਸ਼ਾਂ ਨੇ

ਬ੍ਰਿਟੇਨ ਤੋਂ ਆਉਣ ਵਾਲੀਆਂ ਫਲਾਈਟਾਂ ਉੱਪਰ ਪਾਬੰਦੀ ਲਗਾ ਦਿੱਤੀ ਸੀ। ਹੁਣ ਨਾਰਵੇ ਨੇ ਨੈਗਟਿਵ ਰਿਪੋਰਟ ਲਾਜ਼ਮੀ ਕਰਨ ਦੇ ਨਾਲ ਬ੍ਰਿਟੇਨ ਉਪਰ ਲਗਾਈ ਗਈ ਇਸ ਪਾਬੰਦੀ ਨੂੰ ਹਟਾ ਦਿੱਤਾ ਹੈ। ਪਿਛਲੇ ਦਿਨੀਂ ਭਾਰਤ ਅੰਦਰ ਬ੍ਰਿਟੇਨ ਤੋਂ ਆਏ ਲੋਕਾਂ ਦੇ ਵਿੱਚ ਕੋਰੋਨਾ ਵਾਇਰਸ ਦੀ ਇਸ ਨਵੀਂ ਸਟ੍ਰੇਨ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ। ਜਿਸ ਕਾਰਨ ਭਾਰਤ ਨੇ ਦੋਹਾਂ ਦੇਸ਼ਾਂ ਦੇ ਦਰਮਿਆਨ ਚੱਲਣ ਵਾਲੀਆਂ ਉਡਾਨਾਂ ਉਪਰ 23 ਦਸੰਬਰ 2020 ਤੋਂ 7 ਜਨਵਰੀ 2021 ਤੱਕ ਰੋਕ ਲਗਾ ਦਿੱਤੀ ਗਈ ਸੀ।

error: Content is protected !!