ਅੰਮ੍ਰਿਤਸਰ ਏਅਰਪੋਰਟ ਤੋਂ ਆਈ ਵੱਡੀ ਮਾੜੀ ਖਬਰ – ਇਸ ਕਾਰਨ ਹੋਇਆ ਜਬਰਦਸਤ ਹੰਗਾਮਾ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਚਲਦੇ ਹੋਏ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਿਉਂਕਿ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਹੱਦ ਤੇ ਚੌਕਸੀ ਵਧਾ ਦਿੱਤਾ ਗਿਆ ਸੀ। ਜਿਸ ਕਾਰਨ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕੀਤਾ ਗਿਆ। ਕੁਝ ਖਾਸ ਸਮਝੌਤਿਆਂ ਤਹਿਤ ਕੁਝ ਖਾਸ ਉਡਾਨਾਂ ਨੂੰ ਸ਼ੁਰੂ ਕਰਨ ਦੀ ਆਗਿਆ ਦਿੱਤੀ ਗਈ ਸੀ। ਜਿਸ ਸਦਕਾ ਐਮਰਜੰਸੀ ਹਲਾਤਾਂ ਵਿਚ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਭਾਰਤ ਵਿੱਚ ਵੀ ਕਰੋਨਾ ਦੇ ਵਧੇ ਕੇਸਾਂ ਅਤੇ ਡੈਲਟਾ ਵੈਰੀਐਟ ਨੂੰ ਮੱ-ਦੇ-ਨ-ਜ਼-ਰ ਰੱਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ।

ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਇਨ੍ਹਾਂ ਪਾਬੰਦੀਆਂ ਨੂੰ ਹਟਾਇਆ ਗਿਆ ਹੈ। ਅੰਮ੍ਰਿਤਸਰ ਹਵਾਈ ਅੱਡੇ ਤੋਂ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਕਾਰਨ ਭਾਰੀ ਜ਼ਬਰਦਸਤ ਹੰਗਾਮਾ ਹੋ ਗਿਆ ਹੈ। ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡਾ ਜਿੱਥੇ ਆਏ ਦਿਨ ਚਰਚਾ ਵਿਚ ਬਣਿਆ ਰਹਿੰਦਾ ਹੈ। ਉਥੇ ਹੀ ਹੁਣ ਯਾਤਰੀਆਂ ਵੱਲੋਂ ਜਬਰਦਸਤ ਹੰਗਾਮਾ ਕੀਤੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਇਟਲੀ ਜਾਣ ਵਾਲੇ ਯਾਤਰੀਆਂ ਵੱਲੋਂ ਇਹ ਉਸ ਸਮੇਂ ਕੀਤਾ ਗਿਆ ਜਦੋਂ ਉਡਾਣ ਨੂੰ ਰੱਦ ਕਰ ਦਿੱਤਾ ਗਿਆ।

ਯਾਤਰੀਆਂ ਨੇ ਇੰਡੀਗੋ ਏਅਰਲਾਈਨ ਦੀ ਉਡਾਣ ਰੱਦ ਹੋਣ ਤੇ ਕੰਪਨੀ ਉਪਰ ਉਨ੍ਹਾਂ ਨਾਲ ਜ਼ਖ਼ਮੀਆਂ ਨੂੰ ਖੱਜਲ-ਖੁਆਰ ਤੇ ਧੋਖਾ ਕਰਨ ਦਾ ਇਲਜ਼ਾਮ ਲਗਾਇਆ ਹੈ। ਇੰਡੀਗੋ ਏਅਰਲਾਈਨ ਦੀ ਇਹ ਉਡਾਣ ਇਟਲੀ ਦੇ ਮਿਲਾਨ ਸ਼ਹਿਰ ਜਾ ਰਹੀ ਸੀ। ਜਿਸ ਨੂੰ ਰੱਦ ਕੀਤੇ ਜਾਣ ਤੇ ਯਾਤਰੀਆਂ ਵੱਲੋਂ ਹਵਾਈ ਅੱਡੇ ਉਪਰ ਹੀ ਕੰਪਨੀ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ। ਯਾਤਰੀਆਂ ਨੇ ਦੱਸਿਆ ਕਿ ਤੀਜੀ ਵਾਰ ਉਨ੍ਹਾਂ ਵੱਲੋਂ ਟਿਕਟ ਲਈ ਗਈ ਸੀ। ਤੇ ਕੰਪਨੀ ਵੱਲੋਂ ਇਸ ਉਡਾਣ ਨੂੰ ਤੀਜੀ ਵਾਰ ਰੱਦ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ 8 ਸਤੰਬਰ ਨੂੰ ਵੀ ਅੰਮ੍ਰਿਤਸਰ ਤੋਂ ਇਟਲੀ ਦੇ ਮਿਲਾਨ ਜਾਣ ਵਾਲੀ ਉਡਾਣ ਨੂੰ ਰੱਦ ਕੀਤਾ ਗਿਆ ਸੀ। ਗੁੱਸੇ ਵਿੱਚ ਆਏ ਹੋਏ ਯਾਤਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀਆਂ ਤਿੰਨ ਵਾਰ ਟਿਕਟਾਂ ਕੱਟੀਆਂ ਗਈਆਂ ਹਨ। ਇਸ ਉਡਾਣ ਵਿਚ 200 ਦੇ ਕਰੀਬ ਯਾਤਰੀ ਜਾ ਰਹੇ ਸਨ। ਜਿੰਨਾਂ ਵੱਲੋਂ 7 ਘੰਟੇ ਤੱਕ ਉਡੀਕ ਕੀਤੀ ਗਈ , ਉਸ ਤੋਂ ਬਾਅਦ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਗਿਆ। ਜਿਸ ਕਾਰਨ ਯਾਤਰੀਆਂ ਵੱਲੋਂ ਗੁੱਸੇ ਵਿੱਚ ਆ ਕੇ ਪ੍ਰਦਰਸ਼ਨ ਕੀਤਾ ਗਿਆ।

error: Content is protected !!