ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

 

ਸਾਲ 2019 ਦੇ ਵਿਚ ਅਕਤੂਬਰ ਮਹੀਨੇ ਇੱਕ ਅਜਿਹੀ ਬਿਮਾਰੀ ਨੇ ਇਸ ਸੰਸਾਰ ਵਿਚ ਦਸਤਕ ਦਿੱਤੀ ਸੀ ਸ਼ਾਇਦ ਜਿਸ ਬਾਰੇ ਕਿਸੇ ਨੂੰ ਪਤਾ ਹੀ ਨਹੀਂ ਸੀ। ਚੀਨ ਦੇ ਵੁਹਾਨ ਸ਼ਹਿਰ ਤੋਂ ਕੋਰੋਨਾ ਵਾਇਰਸ ਨਾ ਦੀ ਮਾਰੂ ਬਿਮਾਰੀ ਦਾ ਸਫ਼ਰ ਸ਼ੁਰੂ ਹੋਇਆ ਜਿਸ ਨੇ ਹਜ਼ਾਰਾਂ ਲੋਕਾਂ ਨੂੰ ਕੁਝ ਦਿਨਾਂ ਦੇ ਵਿਚ ਹੀ ਆਪਣਾ ਮਰੀਜ਼ ਬਣਾ ਲਿਆ। ਇਸ ਤੋਂ ਬਾਅਦ ਦੇ ਅਗਲੇ ਛੇ ਮਹੀਨਿਆਂ ਦੌਰਾਨ ਹੀ ਇਸ ਬਿਮਾਰੀ ਨੇ ਪੂਰੇ ਸੰਸਾਰ ਉਪਰ ਆਪਣਾ ਹੱਲਾ ਬੋਲ ਦਿੱਤਾ। ਜਿਸ ਨਾਲ ਹੁਣ ਤੱਕ ਪੂਰੇ ਵਿਸ਼ਵ ਭਰ ਦੇ ਵਿਚ 10 ਕਰੋੜ 83 ਲੱਖ ਤੋਂ ਵੱਧ ਲੋਕ ਸੰਕ੍ਰਮਿਤ ਹੋ ਚੁੱਕੇ ਹਨ। ਹੁਣ ਇਸ ਬਿਮਾਰੀ ਦਾ ਦੂਜਾ ਵੱਡਾ ਹ-ਮ-ਲਾ ਇਸ ਵਿਸ਼ਵ ਉੱਪਰ ਕਹਿਰ ਬਣ ਕੇ ਬਰਸ ਰਿਹਾ ਹੈ।

ਇਸ ਦੇ ਸਭ ਤੋਂ ਵੱਧ ਮਾਮਲੇ ਯੂਰਪ ਅਤੇ ਅਫਰੀਕਾ ਦੇਸ਼ਾਂ ਦੇ ਵਿਚ ਸਾਹਮਣੇ ਆ ਰਹੇ ਹਨ। ਫਿਲਹਾਲ ਵੱਖ-ਵੱਖ ਦੇਸ਼ਾਂ ਵੱਲੋਂ ਇਸ ਬਿਮਾਰੀ ਤੋਂ ਬਚਾਅ ਵਾਸਤੇ ਟੀਕਾਕਰਨ ਦੀ ਸ਼ੁਰੂਆਤ ਵੀ ਕੀਤੀ ਜਾ ਚੁੱਕੀ ਹੈ। ਸ਼ਾਇਦ ਇਸ ਦੇ ਫਲਸਰੂਪ ਹੀ ਕੁਝ ਦੇਸ਼ਾਂ ਦੇ ਵਿਚ ਇਸ ਲਾਗ ਦੀ ਬਿਮਾਰੀ ਦੀ ਰਫ਼ਤਾਰ ਘਟਣੀ ਸ਼ੁਰੂ ਹੋ ਗਈ ਹੈ। ਭਾਰਤ ਦੀ ਗੱਲ ਕੀਤੀ ਜਾਵੇ ਤਾਂ ਇਥੇ ਵੀ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦੇ ਵਿਚ ਗਿਰਾਵਟ ਦੇਖੀ ਗਈ ਹੈ।

ਦੇਸ਼ ਦੇ ਸੂਬੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇਥੇ ਵੀ ਨਵੇਂ ਆ ਰਹੇ ਮਰੀਜ਼ਾਂ ਦੀ ਗਿਣਤੀ ਘੱਟ ਚੁੱਕੀ ਹੈ। ਦਿਨ ਸ਼ੁੱਕਰਵਾਰ ਨੂੰ ਪੰਜਾਬ ਦੇ ਅੰਦਰ ਕੁੱਲ 247 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਬੀਤੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਅੰਦਰ ਇਸ ਬਿਮਾਰੀ ਕਾਰਨ 8 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਤੱਕ ਇਸ ਬਿਮਾਰੀ ਦੇ ਕਾਰਨ ਪੰਜਾਬ ਵਿਚ 175,804 ਲੋਕ ਇਸ ਬਿਮਾਰੀ ਦੇ ਨਾਲ ਗ੍ਰਸਤ ਹੋ ਚੁੱਕੇ ਹਨ।

ਜਿਨ੍ਹਾਂ ਵਿੱਚੋਂ 167,814 ਲੋਕ ਇਸ ਬਿਮਾਰੀ ਤੋਂ ਡਾਕਟਰੀ ਸਹਾਇਤਾ ਰਾਹੀਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਮੌਜੂਦਾ ਸਮੇਂ ਵਿੱਚ ਅਜੇ ਵੀ 2,300 ਲੋਕ ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਪੀੜਤ ਹਨ। ਪੰਜਾਬ ਸਰਕਾਰ ਵੱਲੋਂ ਆਪਣੇ ਸੂਬਾ ਵਾਸੀਆ ਦੀ ਸਿਹਤ ਸੁਰੱਖਿਆ ਨੂੰ ਬਣਾਈ ਰੱਖਣ ਦੇ ਲਈ ਕਈ ਤਰ੍ਹਾਂ ਦੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ।

 

error: Content is protected !!