ਅੱਧੀ ਰਾਤ ਨੂੰ ਹੋ ਰਿਹਾ ਸੀ ਇਹ ਕਾਂਡ ਪਰ ਫ਼ਿਲਮੀ ਸਟਾਈਲ ਚ ਪੁਲਸ ਨੇ ਮਾਰਤੀ ਐਂਟਰੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਸ ਨੂੰ ਪੂਰੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ ਤਾਂ ਜੋ ਪੰਜਾਬ ਵਿੱਚ ਅਮਨ-ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਉਥੇ ਵੀ ਲਗਾਤਾਰ ਪੰਜਾਬ ਅੰਦਰ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ ਜਿਸ ਨਾਲ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ। ਪੁਲਿਸ ਵੱਲੋਂ ਜਿੱਥੇ ਅਜਿਹੇ ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਬਹੁਤ ਸਾਰੇ ਪੁਖ਼ਤਾ ਕਦਮ ਚੁੱਕੇ ਜਾਂਦੇ ਹਨ ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਬਹੁਤ ਸਾਰੇ ਰਸਤੇ ਅਪਣਾਏ ਜਾਂਦੇ ਹਨ।

ਹੁਣ ਇੱਥੇ ਅੱਧੀ ਰਾਤ ਨੂੰ ਇਹ ਕਾਂਡ ਹੋ ਰਿਹਾ ਸੀ, ਜਿੱਥੇ ਪੁਲਿਸ ਵੱਲੋਂ ਫਿਲਮ ਸਟਾਈਲ ਵਿੱਚ ਐਂਟਰੀ ਮਾਰ ਕੇ ਕਾਬੂ ਕੀਤਾ ਗਿਆ ਹੈ। ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਤਿੰਨ ਚੋਰਾਂ ਵੱਲੋਂ ਬੀਤੀ ਰਾਤ ਮੇਲਾ ਰਾਮ ਰੋਡ ਤੇ ਸਥਿਤ ਇੱਕ ਸਟੇਟ ਬੈਂਕ ਆਫ ਇੰਡੀਆ ਦੇ ਏਟੀਐਮ ਵਿੱਚ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਨ੍ਹਾਂ ਚੋਰਾਂ ਵੱਲੋਂ ਰਾਤ ਦੇ ਸਮੇਂ ਪੈਸੇ ਚੋਰੀ ਕਰਨ ਵਾਸਤੇ ਜਿੱਥੇ ਏਟੀਐਮ ਨੂੰ ਗੈਸ ਕਟਰ ਨਾਲ ਕੱਟਣ ਦੀ ਕੋਸ਼ਿਸ਼ ਕੀਤੀ ਗਈ।

ਉੱਥੇ ਹੀ ਏਟੀਐਮ ਵਾਸਤੇ ਬੈਂਕ ਵੱਲੋਂ ਲਗਾਏ ਗਏ ਨਵੇਂ ਸਰਵੀਲੈਂਸ ਸਿਸਟਮ ਦੇ ਜ਼ਰੀਏ ਇਸ ਚੋਰੀ ਦੀ ਵਾਰਦਾਤ ਨੂੰ ਅਸਫਲ ਕਰ ਦਿਤਾ ਗਿਆ ਹੈ। ਇਸ ਤਰ੍ਹਾਂ ਅਗਰ ਕੋਈ ਵੀ ਏ ਟੀ ਐਮ ਨਾਲ ਛੇੜਛਾੜ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਹੀ ਮਿਲ ਜਾਂਦੀ ਹੈ। ਇਸ ਤੋਂ ਪਤਾ ਲੱਗਣ ਤੇ ਬੈਂਕ ਮੈਨੇਜਰ ਅੰਕੂਸ ਸ਼ੁਕਲਾ ਵੱਲੋਂ ਤੁਰੰਤ ਹੀ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ। ਪੁਲੀਸ ਵੱਲੋਂ ਤੁਰੰਤ ਵੀ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਇਕ ਚੋਰ ਨੂੰ ਕਾਬੂ ਕਰ ਲਿਆ ਗਿਆ ਜਦਕਿ ਦੋ ਚੋਰ ਪੁਲਸ ਦੇ ਹੱਥੋਂ ਭੱਜਣ ਵਿਚ ਕਾਮਯਾਬ ਹੋ ਗਏ।

ਪੁਲਿਸ ਵੱਲੋਂ ਫੜੇ ਗਏ ਦੋਸ਼ੀ ਤੋਂ ਇਸ ਮਾਮਲੇ ਸਬੰਧੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦੂਜੇ ਦੋਸ਼ੀਆਂ ਨੂੰ ਵੀ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। lਉਥੇ ਹੀ ਬੈਂਕ ਮੈਨੇਜਰ ਵੱਲੋਂ ਵੀ ਦੱਸਿਆ ਗਿਆ ਹੈ ਕਿ ਬੈਂਕ ਦਾ ਏਟੀਐਮ ਜਿੱਥੇ ਖਰਾਬ ਹੋ ਗਿਆ ਹੈ ਉਥੇ ਹੀ ਪੈਸੇ ਪੂਰੀ ਤਰਾਂ ਸੁਰੱਖਿਅਤ ਹੈ।

error: Content is protected !!