ਅੱਧੀ ਰਾਤ ਨੂੰ LIve ਹੋ ਕੇ CM ਚੰਨੀ ਨੇ ਕੀਤਾ ਇਹ ਕੰਮ – ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆਈਆਂ ਹਨ, ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕਾਰਜ ਕੀਤੇ ਜਾ ਰਹੇ ਹਨ ਜਿਸ ਦੀ ਸਭ ਲੋਕਾਂ ਵੱਲੋਂ ਪ੍ਰਸੰਸਾ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਫਰਜ਼ ਨੂੰ ਸਮਝਦੇ ਹੋਏ ਕੀਤੇ ਜਾਂਦੇ ਕਾਰਜਾਂ ਨੂੰ ਵੇਖਦੇ ਹੋਏ ਹੀ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਉਹਨਾਂ ਨੂੰ ਹੀ ਮੁੱਖ ਮੰਤਰੀ ਐਲਾਨੇ ਜਾਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਏ ਦਿਨ ਹੀ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਬਣੇ ਰਹਿੰਦੇ ਹਨ ਅਤੇ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਦੇ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਕਿਸਾਨਾਂ ਦੇ ਹਿਤੈਸ਼ੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਵਾਲੇ ਮੁੱਖ ਮੰਤਰੀ ਵਜੋਂ ਵੀ ਵੇਖਿਆ ਜਾ ਰਿਹਾ ਹੈ।

ਹੁਣ ਅੱਧੀ ਰਾਤ ਨੂੰ ਲਾਈਵ ਹੋ ਕੇ ਮੁੱਖ ਮੰਤਰੀ ਚੰਨੀ ਵੱਲੋਂ ਇਹ ਕੰਮ ਕੀਤਾ ਗਿਆ ਹੈ ਜਿਸ ਦੀ ਸਭ ਪਾਸੇ ਪ੍ਰਸੰਸਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੀ ਰਾਤ ਟੋਏ ਵਿਚ ਡਿੱਗੀ ਹੋਈ ਇਕ ਗਾਂ ਦੀ ਜਾਨ ਬਚਾਈ ਗਈ ਹੈ, ਜਿਸ ਕਾਰਨ ਉਹਨਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਐਤਵਾਰ ਨੂੰ ਰੂਪਨਗਰ ਜ਼ਿਲੇ ਦੇ ਚਮਕੌਰ ਸਾਹਿਬ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਪ੍ਰੋਗਰਾਮ ਵਿੱਚ ਹਿੱਸਾ ਲਿਆ ਗਿਆ ਸੀ ਅਤੇ ਉਸ ਤੋਂ ਉਹ ਵਾਪਸ ਆਪਣੇ ਘਰ ਜਾ ਰਹੇ ਸਨ ਅਤੇ ਅੱਧੀ ਰਾਤ ਦੇ ਸਮੇਂ ਦੇ ਕਰੀਬ ਜਦੋਂ ਉਹ ਵਾਪਸ ਜਾ ਰਹੇ ਸਨ ਤਾਂ ਰਸਤੇ ਵਿੱਚ ਇੱਕ ਗਾਂ ਨੂੰ ਟੋਏ ਵਿਚ ਡਿੱਗੇ ਹੋਏ ਦੇਖਿਆ, ਤਾਂ ਉਨ੍ਹਾਂ ਵੱਲੋਂ ਉਸ ਗਾਂ ਦੀ ਮਦਦ ਕੀਤੇ ਜਾਣ ਲਈ ਆਪਣੇ ਕਾਫਲੇ ਨੂੰ ਉਸ ਜਗਾ ਰੋਕਿਆ ਗਿਆ।

ਜਿੱਥੇ ਰਾਹਗੀਰ ਲੋਕਾਂ ਵੱਲੋਂ ਉਨ੍ਹਾਂ ਦੀ ਮਦਦ ਕੀਤੀ ਗਈ ਉਥੇ ਹੀ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਮੁੱਖ ਮੰਤਰੀ ਵੱਲੋਂ ਖੁਦ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਕਿ ਇਸ ਤਰ੍ਹਾਂ ਪੈਰਾਂ ਤੋਂ ਉਸ ਨੂੰ ਬੰਨ੍ਹ ਕੇ ਉੱਪਰ ਚੁੱਕਿਆ ਜਾਵੇ, ਤਾਂ ਜੋ ਗਾਂ ਸੁਰੱਖਿਅਤ ਰਹੇ। ਉਨ੍ਹਾਂ ਵੱਲੋਂ ਖੁਦ ਇਸ ਕੰਮ ਵਿੱਚ ਮਦਦ ਕੀਤੀ ਗਈ।

ਉਥੇ ਹੀ ਰਸਤੇ ਵਿੱਚ ਹਿਮਾਚਲ ਦੇ ਕੁਝ ਲੋਕਾਂ ਵੱਲੋਂ ਮਦਦ ਕੀਤੇ ਜਾਣ ਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ। ਬਾਅਦ ਵਿੱਚ ਮੁੱਖ ਮੰਤਰੀ ਵੱਲੋਂ ਗਾਂ ਦੇ ਪੈਰ ਛੂਹੇ ਗਏ ਅਤੇ ਆਪਣੇ ਘਰ ਲਈ ਰਵਾਨਾ ਹੋ ਗਏ।

error: Content is protected !!