ਆਈ ਮਾੜੀ ਖਬਰ – ਪੰਜਾਬ ਚ ਇਥੇ ਹੋ ਗਿਆ ਹੜਾਂ ਦਾ ਖਤਰਾ , ਲੋਕਾਂ ਚ ਛਾਈ ਚਿੰਤਾ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਪਹਿਲਾਂ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਹੋਣ ਵਾਲੀ ਬਰਸਾਤ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਬਿਜਲੀ ਸਪਲਾਈ ਵਿੱਚ ਵੀ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦੂਰ ਹੋ ਗਈਆਂ ਹਨ। ਇਸ ਰਾਹੀਂ ਕਿਸਾਨਾਂ ਵੱਲੋਂ ਬੀਜੀ ਗਈ ਝੋਨੇ ਦੀ ਫਸਲ ਨੂੰ ਵੀ ਭਰਪੂਰ ਮਾਤਰਾ ਵਿੱਚ ਪਾਣੀ ਮਿਲਦਾ ਹੈ। ਹੋਣ ਵਾਲੀ ਇਹ ਬਰਸਾਤ ਫਸਲਾਂ ਲਈ ਬਹੁਤ ਲਾਹੇਵੰਦ ਹੈ। ਉਥੇ ਹੀ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਰਸਾਤ ਅਤੇ ਬੱਦਲ ਫਟਣ ਕਾਰਨ ਹੜ੍ਹ ਵਾਲੀ ਸਥਿਤੀ ਪੈਦਾ ਹੋ ਗਈ ਸੀ ਜਿਸ ਦਾ ਅਸਰ ਪੰਜਾਬ ਵਿੱਚ ਵੀ ਵੇਖਿਆ ਜਾ ਰਿਹਾ ਹੈ। ਕਿਉਂਕਿ ਪੰਜਾਬ ਦੇ ਦਰਿਆਵਾਂ ਵਿੱਚ ਵੀ ਪਾਣੀ ਦਾ ਪੱਧਰ ਵਧਣ ਕਾਰਨ ਖਤਰਾ ਪੈਦਾ ਹੋ ਗਿਆ ਹੈ।

ਪੰਜਾਬ ਵਿੱਚ ਇੱਥੇ ਹੁਣ ਹੜ੍ਹਾਂ ਦਾ ਖਤਰਾ ਪੈਦਾ ਹੋ ਗਿਆ ਹੈ ਜਿਸ ਨਾਲ ਲੋਕਾਂ ਵਿੱਚ ਚਿੰਤਾ ਦੀ ਲਹਿਰ ਵੇਖੀ ਜਾ ਰਹੀ ਹੈ। ਸੰਗਰੂਰ ਤੋਂ ਸਾਹਮਣੇ ਇਹ ਜਾਣਕਾਰੀ ਅਨੁਸਾਰ ਮੂਨਕ ਖੇਤਰ ਵਿੱਚ ਘੱਗਰ ਨਦੀ ਵਿਚ ਪਾਣੀ ਦਾ ਵਹਾਅ ਤੇਜ਼ ਹੋ ਗਿਆ ਹੈ। ਉਥੇ ਹੀ ਪ੍ਰਸ਼ਾਸਨ ਵੱਲੋਂ ਕੀਤੇ ਗਏ ਹੜਾਂ ਦੀ ਸਥਿਤੀ ਨਾਲ ਨਿਪਟਣ ਲਈ ਕੀਤੇ ਗਏ ਇੰਤਜ਼ਾਮ ਵੀ ਸਾਹਮਣੇ ਆ ਰਹੇ ਹਨ। ਪ੍ਰਸ਼ਾਸਨ ਵੱਲੋਂ ਕਿਨਾਰਿਆਂ ਨੂੰ ਮਜ਼ਬੂਤ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੱਚ ਕੁਝ ਹੋਰ ਹੀ ਸਾਹਮਣੇ ਆ ਰਿਹਾ ਹੈ।

ਪ੍ਰਸ਼ਾਸਨ ਵੱਲੋਂ ਜੋ ਮਨਰੇਗਾ ਮਜ਼ਦੂਰ ਲਾਏ ਗਏ ਸਨ ਉਹ ਆਪਣਾ ਕੰਮ ਕਰ ਕੇ ਵਾਪਸ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਸਵੇਰ ਤੋਂ ਮਿੱਟੀ ਦੀਆ ਬੋਰੀਆਂ ਭਰ ਕੇ ਲਾ ਰਹੇ ਸੀ, ਪਰ ਕਿਸੇ ਨੇ ਉਨ੍ਹਾਂ ਨੂੰ ਪਾਣੀ ਤੱਕ ਮੁਹਾਇਆ ਨਹੀਂ ਕਰਵਾਇਆ। ਹੁਣ ਘੱਗਰ ਨਦੀ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਨੂੰ ਸਭ ਕੁਝ ਯਾਦ ਆ ਰਿਹਾ ਹੈ। ਉਥੇ ਹੀ ਕਿਸਾਨਾਂ ਵੱਲੋਂ ਵੀ ਆਪਣੀਆਂ ਫ਼ਸਲਾਂ ਨੂੰ ਲੈ ਕੇ ਚਿੰਤਾ ਵੇਖੀ ਜਾ ਰਹੀ ਹੈ। ਜੋ ਬੋਰੀਆਂ ਭਰ ਕੇ ਮਿੱਟੀ ਲਾਈ ਗਈ ਸੀ ਉਹ ਵੀ ਘੱਗਰ ਦੇ ਪਾਣੀ ਵਿਚ ਵਹਿ ਗਈ ਹੈ ਅਤੇ ਪ੍ਰਸ਼ਾਸਨ ਲਗਾਤਾਰ ਵਧ ਰਹੇ ਪਾਣੀ ਦੇ ਪੱਧਰ ਨੂੰ ਲੈ ਕੇ ਉਸ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕੋਸ਼ਿਸ਼ ਕਰ ਰਿਹਾ ਹੈ।

ਪਰ ਕੁਝ ਵੀ ਉਸ ਦੇ ਹੱਥ-ਪੱਲੇ ਨਹੀਂ ਪੈ ਰਿਹਾ। ਇਸ ਲਈ ਕਿਸਾਨਾਂ ਵੱਲੋਂ ਖੁੱਦ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਰਾਤ ਦੇ ਸਮੇਂ ਵੀ ਲਾਈਟਾਂ ਲਗਾ ਕੇ ਪਹਿਰਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਪ ਹੀ ਇਹ ਜ਼ਿੰਮਾ ਸੰਭਾਲ ਲਿਆ ਗਿਆ ਹੈ। ਦੱਸ ਦੇਈਏ ਕਿ ਦੋ ਸਾਲ ਪਹਿਲਾਂ ਵੀ ਇਥੇ ਘੱਗਰ ਨਦੀ ਵਿੱਚ ਦਰਾਰ ਆਉਣ ਕਾਰਨ ਕਿਸਾਨਾਂ ਦੀ 10,000 ਏਕੜ ਫਸਲ ਬਰਬਾਦ ਹੋ ਗਈ ਸੀ। ਪਰ ਅੱਜ ਫਿਰ ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਚੁੱਕਾ ਹੈ। ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ।

error: Content is protected !!