ਆਈ ਵੱਡੀ ਮਾੜੀ ਖਬਰ : ਪਟਨਾ ਸਾਹਿਬ ਦੇ ਗੁਰਦੁਆਰੇ ਚ ਵਾਪਰੀ ਇਹ ਮੰਦਭਾਗੀ ਘਟਨਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਅੱਜ ਸਿਆਸਤ ਵਿਚ ਸਾਰੀਆਂ ਪਾਰਟੀਆਂ ਵਿਚਕਾਰ ਖਿੱਚੋਤਾਣ ਦੇਖੀ ਜਾ ਰਹੀ ਹੈ। ਪੰਜਾਬ ਵਿੱਚ ਹੋਣ ਵਾਲੀਆ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਜਿਸ ਕਾਰਨ ਕਈ ਤਰ੍ਹਾਂ ਦੇ ਵਿਵਾਦ ਵੀ ਪੈਦਾ ਹੋਏ ਹਨ। ਉਥੇ ਹੀ ਧਾਰਮਿਕ ਜਗਤ ਵਿੱਚ ਵੀ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ , ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਧਾਰਮਿਕ ਸੰਸਥਾਵਾਂ ਅਤੇ ਧਾਰਮਿਕ ਪਰੰਪਰਾਵਾਂ ਨੂੰ ਸਤਿਕਾਰ ਦਿੱਤਾ ਜਾਂਦਾ ਹੈ।

ਉੱਥੇ ਹੀ ਕਈ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਹੁਣ ਪਟਨਾ ਸਾਹਿਬ ਗੁਰਦੁਆਰੇ ਵਿੱਚ ਵਾਪਰੀ ਇਸ ਮੰਦਭਾਗੀ ਘਟਨਾ ਬਾਰੇ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਕਾਰਨ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ ਜਿੱਥੇ ਅਜਿਹੀ ਘਟਨਾ ਵਾਪਰ ਗਈ ਹੈ। ਗੁਰਦੁਆਰਾ ਸਾਹਿਬ ਵਿੱਚ ਉਸ ਸਮੇਂ ਹੰਗਾਮੇ ਵਾਲੀ ਸਥਿਤੀ ਪੈਦਾ ਹੋ ਗਈ, ਜਦੋਂ ਗੁਰਦੁਆਰਾ ਸਾਹਿਬ ਵਿੱਚ ਗੁਰਦੁਆਰਾ ਸਵਿਧਾਨ ਵਿਰੁੱਧ ਮੁੱਖ ਗ੍ਰੰਥੀ ਪ੍ਰਧਾਨ ਅਤੇ ਹੋਰ ਲੋਕਾਂ ਦੀ ਸੇਵਾਮੁਕਤੀ ਨੂੰ ਲੈ ਕੇ ਐਲਾਨ ਕਰਦੇ ਸਮੇਂ ਸਥਿਤੀ ਤਣਾਅਪੂਰਨ ਹੋ ਗਈ।

ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਵਾਪਰੀ ਹੈ ਜਿੱਥੇ ਸੇਵਾ ਮੁਕਤੀ ਦਾ ਐਲਾਨ ਕਰਦੇ ਹੋਏ ਪ੍ਰਧਾਨ ਦੇ ਹੱਥਾਂ ਵਿੱਚੋਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਮਾਈਕ ਖੋਹ ਲਿਆ ਗਿਆ ਸੀ। ਇਸ ਘਟਨਾ ਨੂੰ ਲੈ ਕੇ ਦੋਹਾਂ ਗਰੁੱਪਾਂ ਦੇ ਵਿਚਕਾਰ ਮੰਚ ਉਪਰ ਹੀ ਧੱਕਾ-ਮੁੱਕੀ ਹੋਈ ਅਤੇ ਜਿਸ ਤਰ੍ਹਾਂ ਪ੍ਰਧਾਨ ਦੇ ਮੰਚ ਤੋਂ ਡਿੱਗਣ ਕਾਰਨ ਸਥਿਤੀ ਹੋਰ ਗੰਭੀਰ ਹੋ ਗਈ ਅਤੇ ਜਿਸ ਕਾਰਨ ਦੋਹਾਂ ਪਾਰਟੀਆਂ ਵਿਚਕਾਰ ਸ਼ਰਧਾਲੂਆਂ ਦੇ ਸਾਹਮਣੇ ਇਕ ਦੂਜੇ ਦੀ ਮੰਚ ਉੱਪਰ ਮਾਰ ਕੁਟਾਈ ਕੀਤੀ ਗਈ। ਇਸ ਘਟਨਾ ਵਿੱਚ ਪ੍ਰਧਾਨ ਦੇ ਸੱਜੇ ਹੱਥ ਉਪਰ ਸੱਟ ਲੱਗੀ ਹੈ।

ਇਸ ਘਟਨਾ ਨੇ ਜਿਥੇ ਰਾਸ਼ਟਰਪਤੀ ਦੇ ਗੁਰਦੁਆਰਾ ਸਾਹਿਬ ਵਿਚ ਆਉਣ ਦੀ ਫੇਰੀ ਦੌਰਾਨ ਚਿੰਤਾ ਨੂੰ ਵਧਾ ਦਿੱਤਾ ਹੈ। ਉਥੇ ਹੀ ਇਸ ਘਟਨਾ ਦੀ ਸਾਰਿਆਂ ਵੱਲੋਂ ਨਿਖੇਧੀ ਵੀ ਕੀਤੀ ਜਾ ਰਹੀ ਹੈ। ਕਿਉਂਕਿ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ 22 ਅਕਤੂਬਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਗੁਰਦੁਆਰਾ ਸਾਹਿਬ ਆਉਣ ਬਾਰੇ ਵੀ ਜਾਣਕਾਰੀ ਸਾਹਮਣੇ ਆਈ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਬਿਨਾਂ ਕਾਰਵਾਈ ਕੀਤੇ ਹੀ ਦੋਹਾਂ ਧਿਰਾਂ ਨੂੰ ਸਮਝਾ ਦਿੱਤਾ ਗਿਆ ਹੈ ਅਤੇ ਸਥਿਤੀ ਨੂੰ ਕਾਬੂ ਕੀਤਾ ਗਿਆ।

error: Content is protected !!