ਆਖਰ ਇਸ ਤਰੀਕ ਤੋਂ ਖੁੱਲਣਗੇ ਸਕੂਲ ਕਾਲਜ – ਇਥੇ ਹੋ ਗਿਆ ਹੁਣੇ ਹੁਣੇ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਜਿਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਟੀਕਾਕਰਨ ਸ਼ੁਰੂ ਕੀਤਾ ਗਿਆ ਸੀ ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਦੇ ਮਾਮਲੇ ਦੇਖੇ ਗਏ ਹਨ ਜਿਸ ਦਾ ਅਸਰ ਭਾਰਤ ਵਿੱਚ ਵੀ ਦੇਖਿਆ ਗਿਆ ਹੈ। ਭਾਰਤ ਵਿੱਚ ਵੀ ਕਰੋਨਾ ਦੇ ਨਵੇਂ ਵਾਇਰਸ ਦੇ ਮਾਮਲੇ ਵਧ ਜਾਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਗਿਆ ਸੀ ਜਿਸ ਨੂੰ ਦੇਖਦੇ ਹੋਏ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਕਈ ਸਖਤ ਕਦਮ ਚੁੱਕੇ ਗਏ ਹਨ। ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ। ਉਥੇ ਹੀ ਰਾਜਧਾਨੀ ਦਿੱਲੀ ਦੇ ਵਿਚ ਕੋਰੋਨਾ ਦਾ ਕਹਿਰ ਏਨਾ ਜ਼ਿਆਦਾ ਵਧ ਗਿਆ ਸੀ ਕਿ ਕਾਫੀ ਸਮਾਂ ਉਥੇ ਸਖ਼ਤ ਪਾਬੰਦੀਆਂ ਨੂੰ ਲਾਗੂ ਰੱਖਣਾ ਪਿਆ।

ਜਿਵੇਂ ਜਿਵੇਂ ਕਰੋਨਾ ਕੇਸਾਂ ਵਿਚ ਕਮੀ ਆ ਰਹੀ ਹੈ ਉਵੇਂ-ਉਵੇਂ ਮੁੜ ਤੋਂ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਸਭ ਸਰਕਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਹੁਣ ਇਥੇ ਆਖਰ ਇਸ ਤਰੀਕ ਤੋਂ ਸਕੂਲ ਅਤੇ ਕਾਲਜ ਖੁੱਲ੍ਹ ਰਹੇ ਹਨ ਜਿਸ ਬਾਰੇ ਵੱਡਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਜਿਥੇ ਹੁਣ ਦਿੱਲੀ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ।

ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਦੱਸਿਆ ਗਿਆ ਕਿ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਵਿੱਚ 15 ਤੋਂ 18 ਸਾਲ ਦਰਮਿਆਨ ਬੱਚਿਆਂ ਦਾ ਟੀਕਾਕਰਨ ਹੋਣ ਤੋਂ ਬਾਅਦ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 7 ਫਰਵਰੀ ਤੋਂ ਸਕੂਲ ਆਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ।

ਉੱਥੇ ਹੀ ਹੁਣ ਕਰੋਨਾ ਕੇਸਾਂ ਵਿੱਚ ਕਮੀ ਨੂੰ ਵੇਖਦੇ ਹੋਏ ਨਰਸਰੀ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਵੀ 14 ਫਰਵਰੀ ਤੋਂ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਜਿਸ ਵਾਸਤੇ ਹੁਣ ਵਿਦਿਅਕ ਅਦਾਰਿਆਂ ਨੂੰ 14 ਫਰਵਰੀ ਤੋਂ ਖੋਲ ਦਿੱਤਾ ਜਾਵੇਗਾ, ਸਕੂਲ ਆਉਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੋਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਅਧਿਆਪਕਾਂ ਦਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ।

error: Content is protected !!