ਆਖਰ ਏਨੇ ਦਿਨਾਂ ਦੀ ਚੁਪੀ ਤੋਂ ਬਾਅਦ ਕੈਪਟਨ ਨੇ ਅਚਾਨਕ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਜਿਵੇਂ ਜਿਵੇਂ ਪੰਜਾਬ ‘ਚ ਚੋਣਾਂ ਦਾ ਸਮਾਂ ਨੇਡ਼ੇ ਆ ਰਿਹਾ ਹੈ , ਉਵੇਂ ਉਵੇਂ ਹੁਣ ਪੰਜਾਬ ਸਿਆਸਤ ਵਿੱਚ ਹਲਚਲ ਵੇਖਣ ਨੂੰ ਮਿਲ ਰਹੀ ਹੈ । ਹਰ ਰੋਜ਼ ਹੀ ਪੰਜਾਬ ਸਿਆਸਤ ਵਿੱਚ ਇੱਕ ਵੱਡਾ ਧਮਾਕਾ ਹੁੰਦਾ ਹੈ । ਸਿਆਸੀ ਪਾਰਟੀਆਂ ਇੱਕ ਦੂਜੇ ਖ਼ਿਲਾਫ਼ ਜਿੱਥੇ ਬਿਆਨਬਾਜ਼ੀ ਕਰਦੀਆਂ ਨਜ਼ਰ ਆ ਰਹੀਆਂ ਹਨ । ਉੱਥੇ ਹੀ ਪੰਜਾਬ ਕਾਂਗਰਸ ਪਾਰਟੀ ਦੇ ਮੰਤਰੀ ਇੱਕ ਦੂਜੇ ਨੂੰ ਹੀ ਘੇਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ । ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਪਾਰਟੀ ਦੀ ਕਾਟੋ ਕਲੇਸ਼ ਸਦਕਾ ਬੀਤੇ ਕੁਝ ਸਮੇਂ ਤੋਂ ਕਾਫ਼ੀ ਹਲਚਲ ਹੋਈ । ਇਸ ਕਾਟੋ ਕਲੇਸ਼ ਸਦਕਾ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦਿੱਤਾ ਤੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ । ਜਿੱਥੇ ਮੁੱਖ ਮੰਤਰੀ ਦਾ ਚਿਹਰਾ ਬਦਲਿਆ ਉੱਥੇ ਹੀ ਕੈਬਨਿਟ ਮੰਤਰੀ ਮੰਡਲ ਦੇ ਵਿੱਚ ਵੀ ਕਈ ਨਵੇਂ ਚਿਹਰੇ ਸ਼ਾਮਲ ਹੋਏ ਤੇ ਕਈਆਂ ਨੂੰ ਕੈਬਨਿਟ ਚੋਂ ਬਾਹਰ ਕੀਤਾ ਗਿਆ ।

ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਦੇ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਪਾਰਟੀ ਤੋਂ ਕਾਫੀ ਖਫਾ ਚੱਲ ਰਹੇ ਸਨ ਤੇ ਇਸੇ ਵਿਚਕਾਰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਕਈ ਦਿਨਾਂ ਦੀ ਚੁੱਪੀ ਤੋਂ ਬਾਅਦ ਆਖਰਕਾਰ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੀ ਚੁੱਪੀ ਨੂੰ ਤੋੜਦੇ ਹੋਏ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵੀਹ ਸੌ ਬਾਈ ਦੀਆਂ ਚੋਣਾਂ ਨੂੰ ਲੈ ਕੇ ਆਪਣੀ ਵੱਖਰੀ ਪਾਰਟੀ ਬਣਾਈ ਗਈ ਹੈ । ਉਸਦੇ ਲਈ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਉਮੀਦਵਾਰ ਵੀ ਚੁਣੇ ਜਾ ਰਹੇ ਹਨ । ਹੁਣ ਇਸੇ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਫੇਸਬੁੱਕ ਤੇ “ਪੰਜਾਬ ਦਾ ਕੈਪਟਨ “ਇਕ ਨਵਾਂ ਪੇਜ਼ ਬਣਾਇਆ ਗਿਆ ਹੈ । ਜਿਸ ਪੇਜ ਤੇ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇਕ ਪੋਸਟ ਸਾਂਝੀ ਕੀਤੀ ਗਈ ਹੈ ।

ਇਸ ਪੋਸਟ ਚ ਉਨ੍ਹਾਂ ਨੇ ਕਿਹਾ ਹੈ ਕਿ ਮੈਂ ਵੀਹ ਸੌ ਬਾਈ ਦੀਆਂ ਚੋਣਾਂ ਪਟਿਆਲਾ ਤੋਂ ਲੜਾਂਗਾ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਪਟਿਆਲਾ ਚਾਰ ਸੌ ਸਾਲਾਂ ਤੋਂ ਸਾਡੇ ਨਾਲ ਰਿਹਾ ਹੈ, ਤੇ ਮੈਂ ਨਵਜੋਤ ਸਿੰਘ ਸਿੱਧੂ ਦੀ ਖ਼ਾਤਰ ਉਨ੍ਹਾਂ ਨੂੰ ਛੱਡਣ ਵਾਲਾ ਨਹੀਂ ਹਾਂ । ਸੋ ਇਕ ਪਾਸੇ ਜਿੱਥੇ ਪੰਜਾਬ ਦੀਆਂ ਬਾਕੀ ਦੀਆਂ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ਕਰ ਰਹੀਆਂ ਹਨ । ਉਥੇ ਹੀ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵੀ ਆਪਣੀ ਨਵੀਂ ਪਾਰਟੀ ਦੇ ਨਾਲ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ ।

ਹੁਣ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵੀ ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਉਹ ਸ਼ਾਹੀ ਸ਼ਹਿਰ ਪਟਿਆਲਾ ਤੋਂ ਹੁਣ ਚੋਣਾਂ ਲੜਨਗੇ । ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਹੀ ਪਾਰਟੀ ਤੋਂ ਕਾਫੀ ਖਫਾ ਚੱਲ ਰਹੇ ਸਨ ਜਿਸ ਦੇ ਚਲਦੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਤੇ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ । ਹੁਣ ਉਹ ਆਪਣੀ ਨਵੀਂ ਪਾਰਟੀ ਨੂੰ ਜਿਤਾਉਣ ਦੀਆਂ ਤਿਆਰੀਆਂ ਵਿੱਚ ਰੁੱਝ ਚੁੱਕੇ ਹਨ । ਸੌ ਵੇਖਣਾ ਬੇਹੱਦ ਦਿਲਚਸਪ ਹੋਵੇਗਾ, ਕਿ ਕੈਪਟਨ ਅਮਰਿੰਦਰ ਸਿੰਘ ਤੇ ਵੱਲੋਂ 2022 ਦੀਅਾਂ ਚੋਣਾਂ ਦੇ ਵਿੱਚ ਆਪਣੀ ਨਵੀਂ ਪਾਰਟੀ ਦੇ ਨਾਲ ਕਿਸ ਤਰ੍ਹਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ ।

error: Content is protected !!