ਆਖਰ ਕਿਸਾਨਾਂ ਦੀ ਹੋ ਗਈ ਵੱਡੀ ਜਿੱਤ, ਰਿਲਾਇੰਸ ਵਲੋਂ ਹੁਣੇ ਹੁਣੇ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇ ਬੰਦੀਆਂ ਵੱਲੋਂ ਜਿਥੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਵੀ ਬਾਈਕਾਟ ਕਰਨ ਲਈ ਘਿਰਾਓ ਕੀਤਾ ਜਾ ਰਿਹਾ ਹੈ। ਪਹਿਲਾਂ ਕਿਸਾਨ ਜਥੇ ਬੰਦੀਆਂ ਵੱਲੋਂ ਰਿਲਾਇੰਸ ਦੇ ਪੈਟ੍ਰੋਲ ਪੰਪ ਅਤੇ ਮਾਲਜ਼ ਨੂੰ ਬੰਦ ਕਰਕੇ ਉਸ ਜਗ੍ਹਾ ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਹੁਣ ਜੀਓ ਦੇ ਟਾਵਰਾਂ ਦੀ ਬਿਜਲੀ ਸਪਲਾਈ ਨੂੰ ਬੰਦ ਕੀਤਾ ਜਾ ਰਿਹਾ ਹੈ ਤੇ ਲੋਕਾਂ ਵੱਲੋਂ ਜੀਓ ਦਾ ਵਿਰੋਧ ਕਰਦੇ ਹੋਏ ਜੀਓ ਦੇ ਫੋਨ ਨੰਬਰ ਵੀ ਬੰਦ ਕਰਵਾਏ ਜਾ ਰਹੇ ਹਨ।

ਤਾਂ ਜੋ ਇਹਨਾਂ ਕਾਰਪੋਰੇਟ ਘਰਾਣਿਆਂ ਨੂੰ ਹੋ ਰਹੇ ਨੁਕਸਾਨ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ। ਇਸ ਸਭ ਦੇ ਚੱਲਦੇ ਮੁਕੇਸ਼ ਅੰਬਾਨੀ ਦੁਨੀਆਂ ਦੇ ਅਮੀਰਾਂ ਵਿੱਚੋਂ ਟੋਪ 10 ਦੀ ਲਿਸਟ ਤੋਂ ਬਾਹਰ ਹੋ ਗਏ ਹਨ। ਹੁਣ ਕਿਸਾਨ ਅੰਦੋਲਨ ਦੀ ਇੱਕ ਵੱਡੀ ਜਿੱਤ ਹੋਈ ਹੈ ਤੇ ਰਿਲਾਇੰਸ ਵੱਲੋਂ ਹੁਣ ਇੱਕ ਹੋਰ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੰਪਨੀ ਨੂੰ ਹੋ ਰਹੇ ਨੁਕਸਾਨ ਨੂੰ ਵੇਖਦੇ ਹੋਏ ਰਿਲਾਇਂਸ ਕੰਪਨੀ ਨੇ ਕਿਹਾ ਹੈ ਕਿ ਉਨ੍ਹਾਂ ਦਾ 3 ਨਵੇ ਖੇਤੀ ਕਾਨੂੰਨਾਂ ਨਾਲ ਕੋਈ ਵਾਸਤਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਨਾ ਹੀ ਕੰਪਨੀ ਕਿਸਾਨਾਂ ਕੋਲੋਂ ਕੋਈ ਖਰੀਦ ਸਿੱਧੇ ਜਾ ਅਸਿੱਧੇ ਤੌਰ ਉੱਤੇ ਕਰਦੀ ਹੈ। ਕੰਪਨੀ ਵੱਲੋਂ ਕਿਸਾਨਾਂ ਨਾਲ ਕੋਈ ਵੀ ਇਸ ਤਰ੍ਹਾਂ ਦਾ ਕਾਂਟਰੈਕਟ ਨਹੀਂ ਕੀਤਾ ਗਿਆ ਤੇ ਨਾ ਹੀ ਭਵਿੱਖ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਖਾਣ-ਪੀਣ ਅਤੇ ਹੋਰ ਘਰੇਲੂ ਵਸਤਾਂ ਦੀ ਵਿਕਰੀ ਦਾ ਕਾਰੋਬਾਰ ਕੰਪਨੀ ਵੱਲੋਂ ਕੀਤਾ ਜਾਂਦਾ ਹੈ। ਉਹ ਦੇਸ਼ ਦੇ ਉਨ੍ਹਾਂ ਕਿਸਾਨਾਂ ਨੂੰ ਕਦੇ ਵੀ ਨੁਕਸਾਨ ਨਹੀਂ ਪਹੁੰਚਾ ਸਕਦੀ ਜੋ 130 ਕਰੋੜ ਜਨਤਾ ਦਾ ਢਿੱਡ ਭਰਦੇ ਹਨ। ਕੰਪਨੀ ਨੇ ਕਿਹਾ ਕਿ ਵਿਰੋਧੀ ਕੰਪਨੀਆਂ ਕੁਝ ਸ਼ਰਾਰਤੀ ਅਨਸਰਾਂ ਨੂੰ ਭੜਕਾ ਕੇ ਰਿਲਾਇਂਸ ਕੰਪਨੀ ਦੇ ਜੀਓ ਟਾਵਰ ਦੀ ਭੰਨ-ਤੋੜ ਕਰ ਰਹੇ ਹਨ।

ਇਸ ਦੇ ਖਿਲਾਫ਼ ਹੀ ਕੰਪਨੀ ਵੱਲੋਂ ਇਕ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕੀਤੀ ਜਾ ਰਹੀ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਇਸ ਭੰਨ ਤੋੜ ਦੀਆਂ ਘਟਨਾਵਾਂ ਕਾਰਨ ਕੰਪਨੀ ਵਿਚ ਕੰਮ ਕਰਨ ਵਾਲੇ ਹਜ਼ਾਰਾਂ ਮੁਲਾਜਮਾਂ ਦੀ ਜਾਨ ਖ਼ਤਰੇ ਵਿਚ ਹੈ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਰਿਲਾਇੰਸ ਜਾਂ ਉਸਦੀ ਕਿਸੇ ਸਹਾਇਕ ਕੰਪਨੀ ਨੇ ਕਦੇ ਵੀ ਪੰਜਾਬ ਜਾਂ ਹਰਿਆਣਾ ਵਿੱਚ ਖੇਤੀ ਕਰਨ ਲਈ ਜਮੀਨ ਨਹੀਂ ਖਰੀਦੀ ਤੇ ਨਾ ਹੀ ਕਦੀ ਅਜਿਹਾ ਕਰੇਗੀ ।

error: Content is protected !!