ਆਖਰ ਤਾਲੀਬਾਨ ਨੇ ਕਰਤਾ ਜਾਰੀ ਆਪਣਾ ਇਹ ਨਵਾਂ ਫਤਵਾ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਸਾਰੀ ਦੁਨੀਆਂ ਦੀ ਨਜ਼ਰ ਅਫਗਾਨਿਸਤਾਨ ਉੱਪਰ ਟਿਕੀ ਹੋਈ ਹੈ। ਜਿੱਥੇ ਐਤਵਾਰ ਨੂੰ ਤਾਲਿਬਾਨ ਵੱਲੋਂ ਸੱਤਾ ਉਪਰ ਕਬਜ਼ਾ ਕਰ ਲਿਆ ਗਿਆ ਸੀ। ਉਥੇ ਹੀ ਅਫ਼ਗ਼ਾਨਿਸਤਾਨ ਦੇ ਨਾਗਰਿਕਾਂ ਵਿਚ ਡਰ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ ਕਿਉਂਕਿ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਵੀ ਦੇਸ਼ ਨੂੰ ਛੱਡ ਕੇ ਜਾ ਚੁੱਕੇ ਹਨ। ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਤਾਲਿਬਾਨ ਵੱਲੋਂ ਜਿੱਥੇ ਸਖਤ ਰੁਖ ਅਪਣਾਉਂਦੇ ਹੋਏ ਉਥੇ ਸਖਤੀ ਕਰ ਦਿੱਤੀ ਗਈ ਹੈ। ਉਥੇ ਹੀ ਪਿਛਲੇ ਦਿਨੀਂ ਕੀਤੀ ਗਈ ਫਾਇਰਿੰਗ ਦੇ ਕਾਰਨ ਵੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

ਜਿਸ ਕਾਰਨ ਕਾਬੁਲ ਦੇ ਹਵਾਈ ਅੱਡੇ ਉਪਰ ਵੀ ਲੋਕਾਂ ਵਿਚਕਾਰ ਭੱਜਦੌੜ ਦੇਖੀ ਜਾ ਰਹੀ ਹੈ। ਜੋ ਆਪਣੇ ਪਰਿਵਾਰਾਂ ਸਮੇਤ ਦੇਸ਼ ਨੂੰ ਛੱਡ ਕੇ ਸੁਰੱਖਿਅਤ ਦੇਸ਼ਾਂ ਵਿੱਚ ਜਾਣਾ ਚਾਹੁੰਦੇ ਹਨ। ਹੁਣ ਆਖਰ ਤਾਲੀਬਾਨ ਨੇ ਜਾਰੀ ਕੀਤਾ ਹੈ ਆਪਣਾ ਨਵਾਂ ਫਤਵਾ, ਜਿਸਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਐਤਵਾਰ ਨੂੰ ਤਾਲਿਬਾਨ ਵੱਲੋਂ ਜਿੱਥੇ ਅਫਗਾਨਿਸਤਾਨ ਦੀ ਸੱਤਾ ਤੇ ਕਬਜ਼ਾ ਕੀਤਾ ਗਿਆ ਸੀ। ਉਥੇ ਹੀ ਅੱਜ ਤਾਲਿਬਾਨ ਵੱਲੋਂ ਦੇਸ਼ ਅੰਦਰ ਨਵਾਂ ਫ਼ਤਵਾ ਜਾਰੀ ਕੀਤਾ ਗਿਆ ਹੈ। ਤਾਲਿਬਾਨ ਦੇ ਅਧਿਕਾਰੀਆਂ ਵੱਲੋਂ ਤਿੰਨ ਘੰਟੇ ਦੀ ਬੈਠਕ ਯੂਨੀਵਰਸਿਟੀ ਦੇ ਲੈਕਚਰਾਰਾਂ, ਪ੍ਰਾਈਵੇਟ ਸੰਸਥਾਵਾਂ ਦੇ ਮਾਲਕਾਂ ਨਾਲ ਕੀਤੀ ਗਈ ਹੈ।

ਜਿਸ ਤੋਂ ਬਾਅਦ ਇਹ ਅਹਿਮ ਫੈਸਲਾ ਲੈਂਦੇ ਹੋਏ ਲਾਗੂ ਕੀਤਾ ਗਿਆ ਹੈ। ਜਿਸ ਵਿੱਚ ਇਹ ਆਦੇਸ਼ ਦਿੱਤਾ ਗਿਆ ਹੈ ਕਿ ਸਿਹਤ ਸਿੱਖਿਆ ਜਾਰੀ ਰੱਖਣ ਦਾ ਕੋਈ ਵੀ ਵਿਕਲਪ ਨਹੀਂ ਹੈ। ਇਸ ਲਈ ਇਸ ਦੀ ਕੋਈ ਜ਼ਰੂਰਤ ਨਾ ਹੋਣ ਕਾਰਨ ਇਸ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਆਦੇਸ਼ ਦਿੱਤਾ ਹੈ ਕਿ ਕਿਸੇ ਵੀ ਸੰਸਥਾ ਦੇ ਵਿੱਚ ਕੁੜੀਆਂ ਅਤੇ ਮੁੰਡਿਆਂ ਨੂੰ ਇਕੱਠੇ ਇਕ ਕਲਾਸ ਵਿਚ ਬੈਠ ਕੇ ਪੜ੍ਹਾਈ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਤਾਲਿਬਾਨ ਵੱਲੋਂ ਅਫਗਾਨਿਸਤਾਨ ਵਿੱਚ ਜਾਰੀ ਕੀਤੇ ਗਏ ਇਸ ਨਵੇਂ ਫਤਵੇ ਬਾਰੇ ਜਾਣਕਾਰੀ ਖਾਮਾ ਨਿਊਜ਼ ਵੱਲੋਂ ਦਿੱਤੀ ਗਈ ਹੈ। ਜਿਨ੍ਹਾਂ ਦੱਸਿਆ ਕਿ ਹੇਰਾਤ ਪ੍ਰਾਂਤ ਵਿਚ ਤਾਲਿਬਾਨ ਵੱਲੋਂ ਨਿੱਜੀ ਯੂਨੀਵਰਸਿਟੀਆਂ ਅਤੇ ਸਰਕਾਰੀ ਯੂਨੀਵਰਸਿਟੀਆਂ ਵਿੱਚ ਇਹ ਆਦੇਸ਼ ਲਾਗੂ ਕਰ ਦਿੱਤੇ ਗਏ ਹਨ।

error: Content is protected !!