ਆਖਰ ਬੋਲੀਵੁਡ ਐਕਟਰ ਸੋਨੂੰ ਸੂਦ ਵਲੋਂ ਆ ਹੀ ਗਈ ਪੰਜਾਬ ਦੀ ਸਿਆਸਤ ਬਾਰੇ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਅਦਾਕਾਰੀ ਦੇ ਖੇਤਰ ਵਿੱਚ ਬਹੁਤ ਹੀ ਜ਼ਿਆਦਾ ਨਾਮ ਖੱਟਿਆ ਹੈ। ਪੰਜਾਬ ਦੇ ਇਨ੍ਹਾਂ ਨੌਜਵਾਨਾਂ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਕਰੋਨਾ ਨਾਲ ਪੀੜਤ ਹੋਣ ਵਾਲੇ ਲੋਕਾਂ ਦੀ ਅੱਗੇ ਆ ਕੇ ਮਦਦ ਕੀਤੀ ਗਈ। ਫ਼ਿਲਮ ਵਿਚ ਖਲਨਾਇਕ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਸੋਨੂੰ ਸੂਦ ਨੂੰ ਅਸਲ ਹੀਰੋ ਵਜੋਂ ਸਾਰੇ ਪੰਜਾਬ ਦੇ ਲੋਕਾਂ ਵੱਲੋਂ ਦੇਖਿਆ ਜਾਂਦਾ ਹੈ। ਜਿਸ ਨੇ ਕਰੋਨਾ ਦੇ ਦੌਰ ਵਿੱਚ ਬਿਨਾਂ ਆਪਣੀ ਜਾਨ ਦੀ ਪ੍ਰਵਾਹ ਕੀਤੇ ਲੋਕਾਂ ਦੀ ਮਦਦ ਕੀਤੀ ਉਥੇ ਹੀ ਉਨ੍ਹਾਂ ਨੂੰ ਬਹੁਤ ਰੁਜਗਾਰ ਦਿੱਤੇ ਜਾਣ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ।

ਜਿਸ ਕਾਰਨ ਉਹ ਸੱਭ ਦੇ ਹਰਮਨ ਪਿਆਰੇ ਬਣ ਗਏ ਹਨ। ਹੁਣ ਆਖਰ ਬੋਲੀਵੁਡ ਐਕਟਰ ਸੋਨੂੰ ਸੂਦ ਵਲੋਂ ਵੀ ਇਹ ਪੰਜਾਬ ਦੀ ਸਿਆਸਤ ਬਾਰੇ ਵੱਡੀ ਖਬਰ ਆਈ ਹੈ। ਪੰਜਾਬ ਦੇ ਨੌਜਵਾਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਜਿਥੇ ਪੰਜਾਬ ਵਿੱਚ ਲੋਕਾਂ ਵੱਲੋਂ ਰੱਬ ਦਾ ਦਰਜਾ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਨੇ ਕਰੋਨਾ ਦੇ ਮੁਸ਼ਕਿਲ ਦੌਰ ਵਿਚ ਬਹੁਤ ਸਾਰੇ ਲੋਕਾਂ ਦੀ ਜਾਨ ਬਚਾਈ ਹੈ। ਉਥੇ ਹੀ ਉਨ੍ਹਾਂ ਵੱਲੋਂ ਹੁਣ ਸਿਆਸਤ ਨੂੰ ਲੈ ਕੇ ਖੁਲਾਸਾ ਕੀਤਾ ਗਿਆ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਦੇ ਰਾਜਨੀਤੀ ਵਿਚ ਆਉਣ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ।

ਹੁਣ ਅਦਾਕਾਰ ਸੋਨੂੰ ਸੂਦ ਵੱਲੋਂ ਇਨ੍ਹਾਂ ਖਬਰਾਂ ਦੀ ਪੁਸ਼ਟੀ ਕਰ ਦਿੱਤੀ ਗਈ ਹੈ।ਸੋਨੂੰ ਸੂਦ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਅੱਜ ਜਾਣਕਾਰੀ ਦਿੱਤੀ ਗਈ ਹੈ ਕੇ ਚੋਣ ਮੈਦਾਨ ਵਿਚ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਨੂੰ ਉਤਾਰਿਆ ਜਾ ਰਿਹਾ ਹੈ। ਪਰ ਇਸ ਸਮੇਂ ਪੱਤਰਕਾਰਾਂ ਵੱਲੋਂ ਪਾਰਟੀ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਆਖਿਆ ਹੈ ਕਿ ਇਸ ਬਾਰੇ ਅਜੇ ਪਰਿਵਾਰ ਵੱਲੋਂ ਕੁਝ ਵੀ ਤੈਅ ਨਹੀਂ ਕੀਤਾ ਗਿਆ ਹੈ। ਕਿਸੇ ਵੀ ਪਾਰਟੀ ਨਾਲ ਜੁੜਨ ਦਾ ਪਰਿਵਾਰ ਵੱਲੋਂ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ।

ਜਿੱਥੇ ਪਹਿਲਾਂ ਸੋਨੂੰ ਸੂਦ ਦੇ ਸਿਆਸਤ ਵਿੱਚ ਆਉਣ ਦੀਆਂ ਖ਼ਬਰਾਂ ਆ ਰਹੀਆਂ ਸਨ ਉਥੇ ਹੀ ਉਨ੍ਹਾਂ ਵੱਲੋਂ ਆਪਣੀ ਭੈਣ ਨੂੰ ਸਿਆਸਤ ਵਿੱਚ ਲਿਆਏ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਜਿੱਥੇ ਹੁਣ ਸਿਆਸਤ ਵਿੱਚ ਕਦਮ ਰੱਖਣ ਜਾ ਰਹੀ ਹੈ,ਉਥੇ ਹੀ ਪਾਰਟੀ ਦੀ ਪੁਸ਼ਟੀ ਨਹੀਂ ਕੀਤੀ ਗਈ।

error: Content is protected !!