ਆਖਰ ਮੈਦਾਨ ਚ ਨਿਤਰਨ ਲਗੇ ਖੁਦ ਵੱਡੇ ਬਾਦਲ-ਆਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿੱਦਾਂ-ਜਿੱਦਾਂ ਚੋਣਾਂ ਦੇ ਦਿਨ ਨਜ਼ਦੀਕ ਹੁੰਦੇ ਜਾਂਦੇ ਹਨ ਉਵੇਂ ਹੀ ਸਿਆਸੀ ਲੀਡਰ ਆਪਣੇ ਘਰਾਂ ਤੋਂ ਬਾਹਰ ਆ ਕੇ ਮੀਟਿੰਗਾਂ ਕਰਨ ਦੇ ਲਈ ਪਿੜ ਬੰਨ੍ਹ ਰਹੇ ਹਨ। ਪਰ ਹੁਣ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਦੇਸ਼ ਵਿਆਪੀ ਖੇਤੀ ਅੰਦੋਲਨ ਦੇ ਕਾਰਨ ਸਿਆਸੀ ਪਾਰਟੀਆਂ ਆਉਣ ਵਾਲੀਆਂ ਚੋਣਾਂ ਨੂੰ ਜਿੱਤਣ ਵਾਸਤੇ ਕਈ ਤਰ੍ਹਾਂ ਦੀਆਂ ਰਣਨੀਤੀਆਂ ਬਣਾ ਰਹੀਆਂ ਹਨ। ਕਿਉਂਕਿ ਵੱਡੀ ਤਾਦਾਦ ਦੇ ਵਿੱਚ ਪੰਜਾਬ ਸੂਬੇ ਦੇ ਕਿਸਾਨ ਇਸ ਸਮੇਂ ਦੇਸ਼ ਦੀਆਂ ਮੋਹਰੀ ਪਾਰਟੀਆਂ ਭਾਜਪਾ ਅਤੇ ਕਾਂਗਰਸ ਦੇ ਵਿਰੁੱਧ ਹੀ ਬਿਆਨਬਾਜ਼ੀ ਕਰ ਰਹੀਆਂ ਹਨ।

ਜਿਸ ਨੂੰ ਦੇਖਦੇ ਹੋਏ ਪੰਜਾਬ ਸੂਬੇ ਦੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਮਰ ਕੱਸੇ ਕੱਸਣ ਦੀ ਤਿਆਰੀ ਸ਼ੁਰੂ ਕਰ ਗਈ ਹੈ। ਕਿਉਂਕਿ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਅਸਤਿਤਵ ਪੰਜਾਬ ਸੂਬੇ ਦੇ ਵਿਚ ਫਿੱਕਾ ਪੈਂਦਾ ਨਜ਼ਰ ਆ ਰਿਹਾ ਹੈ ਜਿਸ ਨੂੰ ਮਜ਼ਬੂਤ ਕਰਨ ਵਾਸਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ ਖੁਦ ਮੁਖਤਿਆਰੀ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ

ਆਖਿਆ ਕਿ ਉਨ੍ਹਾਂ ਵੱਲੋਂ ਸੂਬੇ ਦੀਆਂ ਖੇਤਰੀ ਪਾਰਟੀਆਂ ਜਿਵੇਂ ਕਿ ਟੀ ਐਮ ਸੀ, ਸ਼ਿਵ ਸੈਨਾ, ਇਨੈਲੋ ਅਤੇ ਡੀਐਮਕੇ ਨੂੰ ਪਹੁੰਚ ਕੀਤੀ ਗਈ ਹੈ। ਇਨ੍ਹਾਂ ਸਾਰੀਆਂ ਪਾਰਟੀਆਂ ਦੇ ਨਾਲ ਇਕ ਸਾਂਝੀ ਮੀਟਿੰਗ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ 15 ਜਨਵਰੀ 2021 ਤੋਂ ਬਾਅਦ ਕੀਤੀ ਜਾਵੇਗੀ। ਜਿਸ ਦੇ ਵਿਚ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਸਾਂਝੀ ਰਣਨੀਤੀ ਨੂੰ ਤਿਆਰ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਉਣ ਦੇ ਲਈ ਇਸ ਸਮੇਂ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦੀ ਜ਼ਰੂਰਤ ਹੈ।

ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲੈਂਦੇ ਹੋਏ ਆਖਿਆ ਕਿ ਜਿਹੜੇ ਕਾਨੂੰਨ ਕੇਂਦਰ ਸਰਕਾਰ ਨੂੰ ਨਹੀਂ ਬਣਾਉਣੇ ਚਾਹੀਦੇ ਉਹ ਕਾਨੂੰਨ ਮੋਦੀ ਸਰਕਾਰ ਨੇ ਬਣਾ ਕੇ ਭਾਜਪਾ ਦਾ ਲੋਕ ਵਿਰੋਧੀ ਪਾਰਟੀ ਹੋਣ ਦਾ ਸੰਕੇਤ ਦੇ ਦਿੱਤਾ ਹੈ। ਇਸ ਦੇ ਨਾਲ ਹੀ ਚੰਦੂਮਾਜਰਾ ਨੇ ਰਾਜਪਾਲਾਂ ਦੀ ਕਾਰਵਾਈ ਉਪਰ ਸਵਾਲ ਚੁੱਕਦੇ ਹੋਏ ਕਿਹਾ ਕਿ ਕੇਰਲ ਦੇ ਗਵਰਨਰ ਨੇ ਵਿਧਾਨ ਸਭਾ ਦਾ ਸੈਸ਼ਨ ਸੱਦਣ ਤੋਂ ਨਾਂਹ ਕਰ ਦਿੱਤੀ ਹੈ ਅਤੇ ਪੰਜਾਬ ਦੇ ਗਵਰਨਰ ਨੇ ਅਫਸਰਾਂ ਨੂੰ ਤਲਬ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਸਾਰਾ ਕੁੱਝ ਸੋਚੀ ਸਮਝੀ ਸਾ-ਜ਼ਿ-ਸ਼ ਦੇ ਅਧੀਨ ਕੀਤਾ ਜਾ ਰਿਹਾ ਹੈ।

error: Content is protected !!