ਆਖਰ ਲੰਬੀ ‘ਚ ਪ੍ਰਕਾਸ਼ ਸਿੰਘ ਬਾਦਲ ਨੇ ਦੱਸੀ ਆਪਣੇ ਦਿੱਲ ਦੀ ਗਲ੍ਹ , ਕਿਸ ਕਾਰਨ ਖੜੇ ਹੋਏ ਇਸ ਵਾਰ ਵੋਟਾਂ ਚ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਦੇ ਵਿੱਚ ਜਿਥੇ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੇ ਵਿਚ ਕੁਝ ਦਿਨ ਰੈਲੀਆਂ ਨੂੰ ਦੇਖ ਕੇ ਲਗਾਤਾਰ ਆਪਣੇ ਚੋਣ ਪ੍ਰਚਾਰ ਨੂੰ ਤੇਜ ਕਰ ਦਿੱਤਾ ਗਿਆ ਹੈ। ਸਭ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉਥੇ ਹੀ ਵੱਖ-ਵੱਖ ਚੋਣ ਹਲਕਿਆਂ ਤੋਂ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰਿਆਂ ਦਾ ਐਲਾਨ ਵੀ ਕੀਤਾ ਗਿਆ ਹੈ। ਉੱਥੇ ਹੀ ਰਾਜਨੀਤੀ ਵਿਚ ਬਹੁਤ ਸਾਰੇ ਨਵੇਂ ਚਿਹਰੇ ਵੀ ਸ਼ਾਮਲ ਹੋਏ ਹਨ ਅਤੇ ਰਾਜਨੀਤੀ ਵਿਚ ਆਉਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਬਹੁਤ ਸਾਰੀਆਂ ਰਾਜਨੀਤਿਕ ਖਬਰਾਂ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ। ਹੁਣ ਲੰਬੀ ਵਿੱਚ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ ਦਿਲ ਦੀ ਗੱਲ ਦੱਸੀ ਗਈ ਹੈ ਕਿ ਇਸ ਵਾਰ ਵੋਟਾਂ ਵਿੱਚ ਕਿਉਂ ਖੜ੍ਹੇ ਹੋਏ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਜਿੱਥੇ ਬੀਤੇ ਦਿਨੀਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ਼ ਸਨ। ਉੱਥੇ ਹੀ ਉਨ੍ਹਾਂ ਵੱਲੋਂ ਲੰਬੀ ਤੋਂ ਚੋਣ ਲੜਨ ਦੀ ਖ਼ਬਰ ਵੀ ਸਾਹਮਣੇ ਆਈ ਸੀ।

ਇਸ ਸਮੇਂ ਉਹ ਆਪਣੀ ਚੋਣ ਹਲਕੇ ਲੰਬੀ ਵਿੱਚ ਜਿੱਥੇ ਚੋਣ ਪ੍ਰਚਾਰ ਕਰ ਰਹੇ ਹਨ ਉਥੇ ਹੀ ਵੱਖ-ਵੱਖ ਜਗਾ ਜਾਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ। ਉੱਥੇ ਹੀ ਹੁਣ ਉਨ੍ਹਾਂ ਵੱਲੋਂ ਆਪਣੇ ਦਿਲ ਦੀ ਗੱਲ ਸਾਂਝੀ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਇਸ ਬਾਰ ਉਨ੍ਹਾਂ ਦਾ ਚੋਣਾਂ ਵਿੱਚ ਖੜਨ ਦਾ ਕੋਈ ਵੀ ਮੰਨ ਨਹੀਂ ਸੀ।

ਪਰ ਲੰਬੀ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਜਿੱਤੇ ਗਏ ਪਿਆਰ ਅਤੇ ਉਨ੍ਹਾਂ ਦੀ ਮੰਗ ਦੇ ਕਾਰਨ ਹੀ ਇਸ ਵਾਰ ਫਿਰ ਲੰਬੀ ਤੋਂ ਚੋਣਾਂ ਲੜ ਰਹੇ ਹਨ। ਉਨ੍ਹਾਂ ਦਾ ਲੰਬੀ ਹਲਕੇ ਦੇ ਨਾਲ ਸਾਥ ਵੋਟਰ ਅਤੇ ਉਮੀਦਵਾਰ ਵਾਲਾ ਨਹੀਂ ਹੈ। ਉਹ ਹਮੇਸ਼ਾ ਇੱਕ ਪਰਿਵਾਰਕ ਮੈਂਬਰ ਦੀ ਤਰ੍ਹਾਂ ਸਾਰਿਆਂ ਦੇ ਨਾਲ ਖੜੇ ਰਹੇ ਹਨ। ਉੱਥੇ ਹੀ ਉਨ੍ਹਾਂ ਵੱਲੋਂ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਉਪਰ ਵੀ ਸ਼ਬਦੀ ਹਮਲੇ ਕੀਤੇ ਗਏ ਹਨ।

error: Content is protected !!