ਆਖਰ ਹੁਣ ਰਾਹੁਲ ਗਾਂਧੀ ਨੇ ਦਸਿਆ ਅਸਲ ਕਾਰਨ ਕੈਪਟਨ ਨੂੰ ਹਟਾਉਣ ਦਾ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਹੁਣ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ । ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਦੇ ਵਿਚ ਹਰ ਕੋਈ ਲੀਡਰ ਰੁੱਝਿਆ ਹੋਇਆ ਵਿਖਾਈ ਦੇ ਰਿਹਾ ਹੈ । ਵੱਖੋ ਵੱਖਰੇ ਢੰਗ ਦੇ ਨਾਲ ਲੀਡਰਾਂ ਦੇ ਵੱਲੋਂ ਵੋਟਰਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ । ਕਈ ਵੱਡੇ ਵੱਡੇ ਲੀਡਰ ਦਿੱਲੀ ਤੋਂ ਪੰਜਾਬ ਆ ਕੇ ਆਪਣੇ ਆਪਣੇ ਪਾਰਟੀ ਦੇ ਉਮੀਦਵਾਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਨਜ਼ਰ ਆ ਰਹੇ ਹਨ ।

ਸਿਰਫ ਦੋ ਦਿਨਾਂ ਦਾ ਹੀ ਸਮਾਂ ਬਾਕੀ ਬਚਿਆ ਹੈ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਵਿੱਚ ਤੇ ਲਗਾਤਾਰ ਉਮੀਦਵਾਰ ਵੋਟਰਾਂ ਦੇ ਕੋਲ ਜਾ ਕੇ ਵੋਟ ਮੰਗਦੇ ਹੋਏ ਨਜ਼ਰ ਆ ਰਹੇ ਹਨ ਤੇ ਇਸੇ ਵਿਚਕਾਰ ਅੱਜ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਸਰਹਿੰਦ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਆਪਣੇ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ , ਉੱਥੇ ਹੀ ਉਨ੍ਹਾਂ ਵਿਰੋਧੀਆਂ ਤੇ ਨਿਸ਼ਾਨਾ ਵੀ ਸਾਧਿਆ । ਇਸ ਦੌਰਾਨ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਅਸਲ ਵਜ੍ਹਾ ਦੱਸੀ ।

ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਲਈ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਕਿਉਂਕਿ ਉਨ੍ਹਾਂ ਨੇ ਗ਼ਰੀਬਾਂ ਦੀ ਬਿਜਲੀ ਮੁਆਫ ਨਹੀਂ ਕੀਤੀ ਸੀ । ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੇ ਮੈਨੂੰ ਕਿਹਾ ਸੀ ਕਿ ਅਸੀਂ ਬਿਜਲੀ ਮੁਆਫ ਨਹੀਂ ਕਰ ਸਕਦੀ ਕਿਉਂਕਿ ਬਿਜਲੀ ਕੰਪਨੀਆਂ ਨਾਲ ਸਾਡਾ ਕਾਨਟ੍ਰੈਕਟ ਹੋਇਆ ਪਿਆ ਹੈ ।

ਉਨ੍ਹਾਂ ਕਿਹਾ ਕਿ ਇਹ ਗ਼ਲਤ ਫ਼ੈਸਲਾ ਨਹੀਂ ਸੀ, ਪਰ ਜਦੋਂ ਉਨ੍ਹਾਂ ਨੂੰ ਹਟਾਉਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਗਿਆ ਤਾਂ ਉਨ੍ਹਾਂ ਨੇ ਤੁਰੰਤ ਹਾਂ ਕਰ ਦਿੱਤੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਬਿਜਲੀ ਮੁਆਫ ਨਹੀਂ ਕਰ ਸਕਦੇ , ਕਿਉਂਕਿ ਬਿਜਲੀ ਕੰਪਨੀਆਂ ਨਾਲ ਉਨ੍ਹਾਂ ਦਾ ਕੰਟਰੈਕਟ ਹੋਇਆ ਪਿਆ ਹੈ ।

error: Content is protected !!