ਆਪਣੇ ਪੋਤੇ ਨਾਲ ਘਰ ਦੇ ਮੂਹਰੇ ਬੈਠੀ ਔਰਤ ਨਾਲ ਪੰਜਾਬ ਚ ਇਥੇ ਵਾਪਰਿਆ ਅਜਿਹਾ ਲੋਕਾਂ ਚ ਪਈ ਦਹਿਸ਼ਤ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਚੋਣਾਂ ਦੇ ਦੌਰਾਨ ਵੀ ਪੰਜਾਬ ਵਿੱਚ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਜਿਥੇ ਹੁਣ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ । ਉਥੇ ਹੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।। ਇਸ ਸਭ ਦੇ ਬਾਵਜੂਦ ਵੀ ਪੰਜਾਬ ਅੰਦਰ ਵਾਪਰਣ ਵਾਲੀਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਜਿੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਬੇਰੋਜ਼ਗਾਰੀ ਅਤੇ ਨਸ਼ਿਆਂ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਅਜਿਹੇ ਲੋਕਾਂ ਦੇ ਸ਼ਿਕਾਰ ਹੋਣ ਵਾਲੇ ਕਈ ਪਰਿਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਹੁਣ ਪੰਜਾਬ ਵਿਚ ਆਪਣੇ ਪੋਤੇ ਨਾਲ ਘਰ ਦੇ ਮੂਹਰੇ ਬੈਠੀ ਔਰਤ ਨਾਲ ਅਜਿਹਾ ਕਾਂਡ ਵਾਪਰਿਆ ਹੈ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਪੈਦਾ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭੁੱਚੋ ਮੰਡੀ ਤੋਂ ਸਾਹਮਣੇ ਆਇਆ ਹੈ।

ਜਿੱਥੇ ਭੁੱਚੋ ਮੰਡੀ ਵਿੱਚ ਪਿਛਲੇ ਕਈ ਦਿਨਾਂ ਤੋਂ ਲੁੱਟ-ਖੋਹ ਦੀਆਂ ਵਧੇਰੇ ਵਾਰਦਾਤਾਂ ਦਰਜ ਕੀਤੀਆਂ ਜਾ ਰਹੀਆਂ ਹਨ ਅੱਜ ਇਨ੍ਹਾਂ ਵਿਚ ਉਸ ਸਮੇਂ ਵਾਧਾ ਹੋ ਗਿਆ, ਜਦੋਂ ਵਾਰਡ ਨੰਬਰ 6 ਦੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਇਕ ਔਰਤ ਦੇ ਗਲ਼ ਵਿਚ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਔਰਤ ਆਪਣੇ ਪੋਤੇ ਨੂੰ ਲੈ ਕੇ ਘਰ ਦੇ ਦਰਵਾਜ਼ੇ ਵਿੱਚ ਬੈਠੀ ਹੋਈ ਸੀ। ਪੀੜਤਾ ਦੇ ਬੇਟੇ ਬਿਕਰਮ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਜਿੱਥੇ ਉਨ੍ਹਾਂ ਦੀ ਮਾਤਾ ਦੀ ਸੋਨੇ ਦੀ ਚੇਨ ਖੋਈ ਗਈ ਹੈ ਉੱਥੇ ਹੀ ਉਸ ਵਿੱਚ ਸੋਨੇ ਦਾ ਲੌਕਟ ਵੀ ਮੌਜੂਦ ਸੀ। ਸ਼ਹਿਰ ਅੰਦਰ ਅਜਿਹੀਆਂ ਕਈ ਵਾਰਦਾਤਾਂ ਵਾਪਰ ਚੁੱਕੀਆਂ ਹਨ। ਇਸਦੇ ਕਾਰਨ ਲੋਕਾਂ ਵੱਲੋਂ ਪੁਲਿਸ ਸਟੇਸ਼ਨ ਦੇ ਬਾਹਰ ਧਰਨਾ ਵੀ ਦਿੱਤਾ ਗਿਆ ਸੀ ਅਤੇ ਅਜਿਹੇ ਲੋਕਾਂ ਨੂੰ ਨੱਥ ਪਾਉਣ ਵਾਸਤੇ ਵੀ ਅਪੀਲ ਕੀਤੀ ਗਈ ਹੈ।

error: Content is protected !!