ਆਮ ਆਦਮੀ ਪਾਰਟੀ ਚ ਭਗਵੰਤ ਮਾਨ ਨੂੰ ਲੈ ਕੇ ਅੰਦਰੋਂ ਆ ਰਹੀ ਇਹ ਵੱਡੀ ਖਬਰ – ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆਈ ਹੈ ਉਥੇ ਹੀ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਭਰਮਾਉਣ ਲਈ ਕਈ ਤਰਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਉਥੇ ਹੀ ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਤੇ ਪਾਰਟੀਆਂ ਨੂੰ ਛੱਡ ਕੇ ਨਵੀਆਂ ਪਾਰਟੀਆਂ ਨੂੰ ਜੁਆਇਨ ਕਰ ਰਹੇ ਹਨ। ਪਾਰਟੀਆਂ ਦੀਆਂ ਤਬਦੀਲੀਆਂ ਸਬੰਧੀ ਆਏ ਦਿਨ ਹੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਕੁਝ ਨਵੇਂ ਚਿਹਰੇ ਵੀ ਸਿਆਸਤ ਵਿਚ ਕਦਮ ਰੱਖ ਰਹੇ ਹਨ।

ਹੁਣ ਆਮ ਆਦਮੀ ਪਾਰਟੀ ਵਿਚ ਭਗਵੰਤ ਮਾਨ ਨੂੰ ਲੈ ਕੇ ਅੰਦਰੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਕੁਝ ਸਮਾਂ ਪਹਿਲਾਂ ਇਕ ਵੱਡੀ ਵਿਰੋਧੀ ਪਾਰਟੀ ਬਣ ਕੇ ਉੱਭਰੀ ਆਮ ਆਦਮੀ ਪਾਰਟੀ ਵੱਲੋਂ ਵੀ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਮਜ਼ਬੂਤੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਪਾਰਟੀ ਤੋਂ ਨਾਰਾਜ਼ ਨਜ਼ਰ ਆ ਰਹੇ ਹਨ। ਜਿੱਥੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਸਿੱਖ ਚਿਹਰਾ ਮੁੱਖ ਮੰਤਰੀ ਦੇ ਅਹੁਦੇ ਵੱਜੋਂ ਸਾਹਮਣੇ ਲਿਆਉਣ ਦੀ ਗੱਲ ਆਖੀ ਗਈ ਸੀ ਉੱਥੇ ਹੀ ਅਜੇ ਤੱਕ ਉਨ੍ਹਾਂ ਵੱਲੋਂ ਮੁੱਖਮੰਤਰੀ ਅਹੁਦੇ ਲਈ ਨਾਮ ਸਾਹਮਣੇ ਨਹੀਂ ਦਿੱਤਾ ਗਿਆ ਹੈ।

ਜਿਸ ਕਾਰਨ ਭਗਵੰਤ ਮਾਨ ਆਮ ਆਦਮੀ ਪਾਰਟੀ ਤੋਂ ਨਾਰਾਜ਼ ਨਜ਼ਰ ਆ ਰਹੇ ਹਨ। ਜਿੱਥੇ ਉੱਤਰਾਖੰਡ ਵਿੱਚ ਵੀ ਅਗਲੇ ਸਾਲ ਚੋਣਾਂ ਹੋਣ ਜਾ ਰਹੀਆਂ ਹਨ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਜੇ ਕੋਠਿਆਲ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ ਹੈ। ਉਥੇ ਹੀ ਪੰਜਾਬ ਵਿੱਚ ਇਸ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਦੇ ਸਮਰਥਕਾਂ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚੇਹਰਾ ਬਣਾਉਣ ਦੀ ਮੰਗ ਵੀ ਪੇਸ਼ ਕੀਤੀ ਜਾ ਰਹੀ ਹੈ। ਕਿਉਂਕਿ ਪੰਜਾਬ ਦੇ ਬਹੁਤ ਸਾਰੇ ਮੁੱਦਿਆਂ ਨੂੰ ਲੋਕ ਸਭਾ ਵਿੱਚ ਵੀ ਭਗਵੰਤ ਮਾਨ ਵੱਲੋਂ ਉਛਾਲਿਆ ਗਿਆ ਹੈ।

ਤੇ ਪਿਛਲੀ ਬਾਰ ਦੀਆਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਲੋਕਾਂ ਵੱਲੋਂ ਭਾਰੀ ਬਹੁਮਤ ਦੇ ਨਾਲ ਭਗਵੰਤ ਮਾਨ ਨੂੰ ਲੋਕ ਸਭਾ ਸੀਟ ਤੋਂ ਜਿੱਤ ਦਿਵਾਈ ਗਈ ਸੀ। ਉਥੇ ਹੀ ਭਗਵੰਤ ਮਾਨ ਅਤੇ ਸਮਰਥਕਾਂ ਦਾ ਕਹਿਣਾ ਹੈ ਕਿ ਇਹੀ ਕਾਰਨ ਹੈ ਕਿ ਭਗਵੰਤ ਮਾਨ ਵੱਲੋਂ ਅੱਜ ਮੀਡੀਆ ਤੋਂ ਵੀ ਦੂਰੀ ਬਣਾਈ ਗਈ ਹੈ ਅਤੇ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ ਵਿੱਚ ਵੀ ਉਸ ਵੱਲੋਂ ਆਪਣੇ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

error: Content is protected !!