ਆਮ ਆਦਮੀ ਪਾਰਟੀ ਚ ਮੁੱਖ ਮੰਤਰੀ ਦੇ ਉਮੀਦਵਾਰ ਨੂੰ ਲੈ ਕੇ ਭਗਵੰਤ ਮਾਨ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿਵੇਂ ਜਿਵੇਂ ਦੋ ਹਜਾਰ ਬਾਈ ਦੀਆਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ , ਹਰ ਇਕ ਸਿਆਸੀ ਪਾਰਟੀ ਇਨ੍ਹਾਂ ਚੋਣਾਂ ਨੂੰ ਲੈ ਕੇ ਤਿਆਰੀਆਂ ਵਿੱਚ ਰੁੱਝੀ ਹੋਈ ਦਿਖਾਈ ਦੇ ਰਿਹਾ ਹੈ । ਜਿੱਥੇ ਪੰਜਾਬ ਕਾਂਗਰਸ ਦੇ ਵਿਚ ਘਮਾਸਾਨ ਮਚਿਆ ਹੋਇਆ ਹੈ , ਅਕਾਲੀ ਦਲ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਨੇ , ਭਾਜਪਾ ਦਾ ਪੰਜਾਬ ਚ ਪੂਰਾ ਵਿਰੋਧ ਹੋ ਰਿਹਾ ਹੈ , ਉਥੇ ਹੀ ਆਮ ਆਦਮੀ ਪਾਰਟੀ ਵੀ ਕਿਤੇ ਨਾ ਕਿਤੇ ਇਨ੍ਹਾਂ ਚੋਣਾਂ ਨੂੰ ਲੈ ਕੇ ਸਰਗਰਮ ਨਜ਼ਰ ਆ ਰਹੀ ਹੈ । ਕੁਲ ਮਿਲਾ ਕੇ ਕਿਹਾ ਜਾਵੇ ਤਾਂ ਕਹਿ ਸਕਦੇ ਹਾਂ ਕਿ ਚੋਣਾਂ ਦਾ ਜ਼ੋਰ ਪੰਜਾਬ ਦੀ ਸਿਆਸਤ ਤੇ ਹੁਣ ਤੋਂ ਹੀ ਵਿਖਾਈ ਦੇ ਰਿਹਾ ਹੈ । ਹਰ ਇਕ ਸਿਆਸੀ ਪਾਰਟੀ ਪੰਜਾਬ ਦੀਆਂ ਇੱਕ ਸੌ ਸਤਾਰਾਂ ਸੀਟਾਂ ਦੇ ਉੱਪਰ ਚੋਣਾਂ ਲੜਨ ਦੇ ਲਈ ਆਪਣੇ ਆਪਣੇ ਉਮੀਦਵਾਰਾਂ ਦੇ ਨਾਮ ਨੂੰ ਐੈਲਾਣ ਦੀ ਦਿਖਾਈ ਦੇ ਰਹੀ ਹੈ ।

ਉੱਥੇ ਹੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਵਿਚ ਘਮਾਸਾਨ ਮਚਿਆ ਹੋਇਆ ਹੈ । ਗੱਲ ਕੀਤੀ ਜਾਵੇ ਜੇਕਰ ਆਮ ਆਦਮੀ ਪਾਰਟੀ ਦੀ ਤਾਂ ਆਮ ਆਦਮੀ ਪਾਰਟੀ ਦੇ ਵਿੱਚ ਵੀ ਇਸ ਚਿਹਰੇ ਨੂੰ ਲੈ ਕੇ ਕਈ ਤਰ੍ਹਾਂ ਦੇ ਬਿਆਨ ਸਾਹਮਣੇ ਆ ਰਹੇ ਹਨ । ਜਿੱਥੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਚ ਕਾਫੀ ਚਰਚਾ ਛਿੜੀ ਹੋਈ ਹੈ ਉਥੇ ਹੀ ਇਸ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਦੇ ਨਾਲ ਜੁੜੀ ਹੋਈ ਇੱਕ ਖ਼ਬਰ ਸਾਹਮਣੇ ਆ ਰਹੀ ਹੈ । ਦਰਅਸਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅਜੇ ਤਕ ਕਿਸੇ ਵੀ ਸਿਆਸੀ ਪਾਰਟੀ ਦੇ ਵੱਲੋਂ ਨਹੀਂ ਕੀਤਾ ਗਿਆ । ਉੱਥੇ ਹੀ ਹੁਣ ਆਮ ਆਦਮੀ ਪਾਰਟੀ ਦੇ ਵਿੱਚ ਵੀ ਚੱਲ ਰਹੀ ਚਰਚਾ ਵਿਚਕਾਰ ਆਮ ਆਦਮੀ ਪਾਰਟੀ ਦੀ ਬਠਿੰਡਾ ਦਿਹਾਤੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਭਗਵੰਤ ਮਾਨ ਦਾ ਸਾਥ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਨਹੀਂ ਗਿਆ ਤਾਂ ਆਮ ਆਦਮੀ ਪਾਰਟੀ ਨੂੰ ਅਗਾਮੀ ਚੋਣਾਂ ਦੇ ਵਿੱਚ ਵੱਡਾ ਨੁਕਸਾਨ ਹੋ ਸਕਦਾ ਹੈ ।

ਇੰਨਾ ਹੀ ਨਹੀਂ ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਆਉਣ ਵਾਲੀਆਂ ਚੋਣਾਂ ਦੇ ਵਿੱਚ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਵਿੱਚ ਬੰਨਨ੍ਹੀ ਮੁਸ਼ਕਲ ਹੋ ਜਾਵੇਗੀ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਦੇ ਨਾਲ ਹੈ । ਜੇਕਰ ਉਹ ਆਮ ਆਦਮੀ ਪਾਰਟੀ ਵਿਚ ਰਹਿਣਗੇ ਤਾਂ ਹੀ ਉਹ ਵੀ ਇਸ ਪਾਰਟੀ ਦਾ ਹਿੱਸਾ ਬਣੇਗੀ । ਜੇਕਰ ਭਗਵੰਤ ਮਾਨ ਇਸ ਪਾਰਟੀ ਵਿੱਚ ਨਹੀਂ ਰਹਿਣਗੇ ਤਾਂ ਉਹ ਵੀ ਇਸ ਪਾਰਟੀ ਨੂੰ ਅਲਵਿਦਾ ਆਖ ਜਾਵੇਗੀ । ਇੰਨਾ ਹੀ ਨਹੀਂ ਸਗੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆ ਰੂਬੀ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਆਮ ਆਦਮੀ ਪਾਰਟੀ ਪੁਰਾਣੀਆਂ ਚੋਣਾਂ ਵਰਗੀਆਂ ਗਲਤੀਆਂ ਹੁਣ ਮੁੜ ਤੋਂ ਕਿਉਂ ਦੁਹਰਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪੁਰਾਣੀਆਂ ਗ਼ਲਤੀਆਂ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਇਕ ਵਧੀਆ ਪ੍ਰਫਾਰਮੇਂਸ ਇਸ ਵਾਰ ਦੀਆਂ ਚੋਣਾਂ ਵਿਚ ਦਿਖਾਉਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਰਾਜ ਦਾ ਹਰ ਇੱਕ ਲੀਡਰ ਜੋ ਆਮ ਆਦਮੀ ਪਾਰਟੀ ਦੇ ਨਾਲ ਜੁਡ਼ਿਆ ਹੋਇਆ ਹੈ ਉਹ ਇਹੀ ਚਾਹੁੰਦਾ ਹੈ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ । ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੋਇਆ ਤਾਂ ਆਉਣ ਵਾਲੀਆਂ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਤ ਨੁਕਸਾਨ ਹੋਵੇਗਾ ।

error: Content is protected !!