ਆਸਟ੍ਰੇਲੀਆ ਚ ਆਇਆ 7.4 ਦੀ ਤੀਬਰਤਾ ਦਾ ਜਬਰਦਸਤ ਵੱਡਾ ਭੂਚਾਲ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੁਨੀਆ ਵਿੱਚ ਕਰੋਨਾ ਵਰਗੀ ਭਿਆਨਕ ਬੀਮਾਰੀ ਤੋਂ ਬਾਅਦ ਆਏ ਦਿਨ ਹੀ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿਛਲੇ ਸਾਲ ਤੋਂ ਹੀ ਸ਼ੁਰੂ ਹੋਇਆ ਇਹ ਸਿਲਸਿਲਾ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਜਿੱਥੇ ਸਾਰੀ ਦੁਨੀਆ ਵੱਲੋਂ ਹੁਣ 2021 ਨੂੰ ਅਲ਼ਵਿਦਾ ਆਖਦੇ ਹੋਏ 2022 ਨੂੰ ਜੀ ਆਇਆ ਆਖਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਵਿੱਚ ਲੋਕਾ ਵੱਲੋਂ ਦੁਆ ਕੀਤੀ ਜਾ ਰਹੀ ਹੈ ਕਿ ਆਉਣ ਵਾਲਾ ਸਮਾਂ ਸਭ ਲੋਕਾਂ ਲਈ ਖੁਸ਼ੀ ਵਾਲਾ ਆਵੇ। ਉੱਥੇ ਹੀ ਇਸ ਸਾਲ ਦੇ ਖ਼ਤਮ ਹੁੰਦੇ ਹੁੰਦੇ ਵੀ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਦੀ ਮਾਰ ਬਹੁਤ ਸਾਰੇ ਦੇਸ਼ਾਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਹਿਣੀ ਪੈ ਰਹੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਆਸਟ੍ਰੇਲੀਆ ਵਿਚ ਆਇਆ 7.4 ਦੀ ਤੀਬਰਤਾ ਦਾ ਜਬਰਦਸਤ ਵੱਡਾ ਭੂਚਾਲ, ਜਿਸ ਬਾਰੇ ਤਾਜਾ ਵੱਡੀ ਖਬਰ ਆਈ ਸਾਹਮਣੇ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਾਰੀ ਦੁਨੀਆ ਨਵੇਂ ਸਾਲ ਦੀਆਂ ਤਿਆਰੀਆਂ ਕਰ ਰਹੀ ਹੈ ਉਥੇ ਕੁਦਰਤੀ ਆਫ਼ਤਾਂ ਦੇ ਆਉਣ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ। ਹੁਣ ਆਸਟ੍ਰੇਲੀਆ ਦੇ ਵਿਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਆਸਟ੍ਰੇਲੀਆ ਵਿੱਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 7.4 ਮਾਪੀ ਗਈ ਹੈ।

ਆਸਟ੍ਰੇਲੀਆ ਦੇ ਵਿੱਚ ਆਏ ਭੂਚਾਲ ਦੇ ਝਟਕੇ ਉੱਤਰੀ ਖੇਤਰ ਦੇ ਕੁਝ ਹਿੱਸਿਆਂ ਵਿਚ ਮਹਿਸੂਸ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਉਤਰੀ ਖੇਤਰ ਦੇ ਕੁਝ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕਿਆਂ ਵਿਚ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ।

ਆਸਟ੍ਰੇਲੀਆਈ ਮੌਸਮ ਵਿਗਿਆਨ ਬਿਊਰੋ ਵੱਲੋਂ ਇਸ ਭੂਚਾਲ ਦੀ ਜਾਣਕਾਰੀ ਟਵਿੱਟਰ ‘ਤੇ ਸਾਂਝੀ ਕੀਤੀ ਗਈ ਹੈ ਜਿੱਥੇ ਦੱਸਿਆ ਹੈ ਕਿ ਇਹ ਇਹ ਭੂਚਾਲ ਦੇ ਝਟਕੇ ਦੇਸ਼ ਦੇ ਉੱਤਰੀ ਖੇਤਰ ਦੀ ਰਾਜਧਾਨੀ ਡਾਰਵਿਨ ‘ਚ ਸਥਾਨਕ ਸਮੇਂ ਮੁਤਾਬਕ ਸਵੇਰੇ 3:55 ਵਜੇ ਮਹਿਸੂਸ ਕੀਤੇ ਗਏ ਹਨ। ਜਿੱਥੇ ਲੋਕਾਂ ਵੱਲੋਂ ਨਵੇਂ ਸਾਲ ਦੀ ਆਮਦ ਦੀ ਤਿਆਰੀ ਕੀਤੀ ਜਾ ਰਹੀ ਸੀ। ਉਥੇ ਹੀ ਇਸ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਤੋਂ ਬਾਅਦ ਲੋਕਾਂ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ।

error: Content is protected !!