ਆਹ ਵੇਖੋ ਸੈਂਟਰ ਤੇ ਅੰਬਾਨੀ ਬਾਰੇ ਆਈ ਵੱਡੀ ਖ਼ਬਰ

ਇਸ ਵੇਲੇ ਇੱਕ ਵੱਡੀ ਖ਼ਬਰ ਖੇਤੀ ਕਾਨੂੰਨਾਂ ਨਾਲ ਜੁੜੀ ਆ ਰਹੀ ਹੈ। ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਖੇਤੀ ਸੈਕਟਰ ਵਿੱਚ ਸੁਧਾਰਾਂ ਦੇ ਅਮਲ ਨੂੰ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਅਜੇ ਵੀ ਕਈ ਖੇਤਰ ਅਜਿਹੇ ਹਨ

ਜਿੱਥੇ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਆਪਣੀ ਇਸ ਆਸ ਨੂੰ ਦੁਹਰਾਇਆ ਕਿ ਪ੍ਰਦਰਸ਼ਨਕਾਰੀ ਕਿਸਾਨ ਤਿੰਨ ਖੇਤੀ ਕਾਨੂੰਨਾਂ ਬਾਰੇ ਆਪਣੇ ਤੌਖਲਿਆਂ ਨੂੰ ਦੂਰ ਕਰਨ ਲਈ ਕੇਂਦਰ ਸਰਕਾਰ ਨਾਲ ਸੰਵਾਦ ਮੁੜ ਸ਼ੁਰੂ ਕਰਨ ਲਈ ਛੇਤੀ ਹੀ ਅੱਗੇ ਆਉਣਗੇ। ਮੰਤਰੀ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਿਸੇ ਵੀ ਅੰਦੋਲਨ ਦਾ ਹੱਲ ਸਿਰਫ਼ ਗੱਲਬਾਤ ਰਾਹੀਂ ਹੀ ਕੱਢਿਆ ਜਾ ਸਕਦਾ ਹੈ। ਉਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਗੇੜ ਦੀ ਗੱਲਬਾਤ ਲਈ ਤਰੀਕ ਤੇ ਸਮਾਂ ਮਿੱਥਣ। ਚੇਤੇ ਰਹੇ ਕਿ ਸਰਕਾਰ ਨੇ ਕਿਸਾਨ ਯੂਨੀਅਨਾਂ ਨੂੰ ਤਜਵੀਜ਼ਾਂ ਦਾ ਇਕ ਖਰੜਾ ਭੇਜਿਆ ਹੋਇਆ ਹੈ, ਜਿਸ ਵਿੱਚ ਤਿੰਨ ਖੇਤੀ ਕਾਨੂੰਨਾਂ ’ਚ ਸੱਤ ਸੋਧਾਂ ਕੀਤੇ ਜਾਣ ਦੀ ਪੇਸ਼ਕਸ਼ ਕੀਤੀ ਗਈ ਹੈ। ਤੋਮਰ ਨੇ ਪੱਤਰਕਾਰਾਂ ਨੂੰ ਦੱਸਿਆ, ‘ਮੈਨੂੰ ਪੂਰੀ ਉਮੀਦ ਹੈ ਕਿ ਸਾਡੀਆਂ ਕਿਸਾਨ ਯੂਨੀਅਨਾਂ ਇਸ ’ਤੇ ਵਿਚਾਰ ਚਰਚਾ ਕਰਨਗੀਆਂ…ਜੇ ਉਹ ਤਰੀਕ ਤੇ ਸਮਾਂ ਦਿੰਦੇ ਹਨ, ਸਰਕਾਰ ਉਨ੍ਹਾਂ ਨਾਲ ਅਗਲੇ ਗੇੜ ਦੀ ਗੱਲਬਾਤ ਲਈ ਤਿਆਰ ਹੈ

ਮੈਨੂੰ ਉਮੀਦ ਹੈ ਕਿ ਅਸੀਂ ਇਸ ਮਸਲੇ ਦੇ ਹੱਲ ਲਈ ਅੱਗੇ ਨੂੰ ਪੈਰ ਪੁੱਟਾਂਗੇ।’ ‘ਕੌਮੀ ਕਿਸਾਨ ਦਿਹਾੜੇ’ ਮੌਕੇ ਪੂਰੇ ਕਿਸਾਨ ਭਾਈਚਾਰੇ ਨੂੰ ਵਧਾਈ ਦਿੰਦਿਆਂ ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਤੌਖਲਿਆਂ ਨੂੰ ਖੁੱਲ੍ਹੇ ਦਿਲ ਨਾਲ ਸੁਣਨ ਲਈ ਤਿਆਰ ਹੈ। ਗ੍ਰਾਮੀਣ ਭਾਰਤ ਦੀਆਂ ਐੱਨਜੀਓ’ਜ਼ ਦੀ ਕਨਫੈਡਰੇਸ਼ਨ (ਸੀਐੱਨਆਰਆਈ) ਨੂੰ ਵੱਖਰੇ ਤੌਰ ’ਤੇ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਖੇਤੀ ਸੈਕਟਰ ਭਾਰਤ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸੈਕਟਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ‘ਹੈ ਤੇ ਰਹੇਗੀ।’ ਪਿਛਲੇ ਛੇ ਸਾਲਾਂ ’ਚ ਖੇਤੀ ਸੈਕਟਰ ’ਚ ਵੱਡੇ ਪੱਧਰ ’ਤੇ ਸੁਧਾਰ ਲਈ ਯਤਨ ਕੀਤੇ ਹਨ, ਅਜੇ ਵੀ ਕਈ ਖੇਤਰ ਹਨ, ਜਿੱਥੇ ਸੁਧਾਰਾਂ ਦੀ ਲੋੜ ਹੈ। ਇਸ ਦੌਰਾਨ ਖੇਤੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਦੀ ਹਮਾਇਤ ’ਚ 20 ਸੂਬਿਆਂ

ਜਿਨ੍ਹਾਂ ’ਚ ਪੰਜਾਬ ਵੀ ਸ਼ਾਮਲ ਹੈ, ਦੇ 3,13,363 ਕਿਸਾਨਾਂ ਵੱਲੋਂ ਲਿਖੇ ਪੱਤਰਾਂ ਦੇ ਛੇ ਬਕਸੇ ਮਿਲੇ ਹਨ। ਇਨ੍ਹਾਂ ਵਿੱਚੋਂ 12,895 ਕਿਸਾਨ ਪੰਜਾਬ ਤੇ 1.27 ਲੱਖ ਹਰਿਆਣਾ ਨਾਲ ਸਬੰਧਤ ਹਨ, ਜਿਨ੍ਹਾਂ ਨੇ (ਖੇਤੀ) ਕਾਨੂੰਨਾਂ ਦੀ ਹਮਾਇਤ ’ਚ ਸਹੀ ਪਾਈ ਹੈ। ਮੀਟਿੰਗ ’ਚ ਖੇਤੀ ਰਾਜ ਮੰਤਰੀ ਕੈਲਾਸ਼ ਚੌਧਰੀ ਤੇ ਖੇਤੀ ਸਕੱਤਰ ਸੰਜੈ ਅਗਰਵਾਲ ਵੀ ਮੌਜੂਦ ਸਨ।

error: Content is protected !!