ਇਥੇ ਆਇਆ ਜਬਰਦਸਤ ਭੂਚਾਲ ਕੰਬੀ ਧਰਤੀ ਪਈਆਂ ਭਾਜੜਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪਿਛਲੇ ਦੋ ਸਾਲਾਂ ਤੋਂ ਦੇਸ਼ ਦੁਨੀਆਂ ਵਿੱਚ ਫੈਲੀ ਹੋਈ ਕਰੋਨਾ ਨੂੰ ਜਿੱਥੇ ਬੜੀ ਮੁਸ਼ਕਲ ਨਾਲ ਠੱਲ ਪਾਈ ਗਈ ਹੈ ਅਤੇ ਟੀਕਾਕਰਨ ਕਰਕੇ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾ ਰਿਹਾ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਲਗਾਤਾਰ ਕੁਦਰਤੀ ਆਫਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਦੇਸ਼ ਦੁਨੀਆਂ ਦੇ ਵੱਖ-ਵੱਖ ਕੋਨਿਆਂ ਵਿੱਚ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਲੋਕਾਂ ਨੂੰ ਝੰਜੋੜ ਕੇ ਰੱਖ ਰਹੀਆਂ ਹਨ ਅਤੇ ਇਨ੍ਹਾਂ ਕੁਦਰਤੀ ਆਫ਼ਤਾਂ ਦੀ ਮਾਰ ਹੇਠ ਆਉਣ ਕਾਰਨ ਵੱਖ-ਵੱਖ ਦੇਸ਼ਾਂ ਵਿੱਚ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਇਸ ਸਮੇਂ ਜਿਥੇ ਯੂਕਰੇਨ ਅਤੇ ਰੂਸ ਦੇ ਵਿਚਕਾਰ ਚੱਲ ਰਹੀ ਜੰਗ ਦੇ ਵਿਚ ਵੀ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਅਤੇ ਸਥਿਤੀ ਕਾਫੀ ਤਨਾਅਪੂਰਨ ਬਣੀ ਹੋਈ ਹੈ।

ਉਥੇ ਹੀ ਸਾਰੀ ਦੁਨੀਆਂ ਦੀ ਨਜ਼ਰ ਇਸ ਸਮੇਂ ਰੂਸ ਅਤੇ ਯੂਕਰੇਨ ਦੀ ਹੋ ਰਹੀ ਜੰਗ ਉੱਪਰ ਟਿਕੀ ਹੋਈ ਹੈ। ਹੁਣ ਇੱਥੇ ਜ਼ਬਰਦਸਤ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਦੀ ਸਵੇਰ ਨੂੰ 4:37 ਮਿੰਟ ਤੇ ਭੂਚਾਲ ਦੇ ਤੇਜ਼ ਝਟਕੇ ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਮਹਿਸੂਸ ਕੀਤੇ ਗਏ ਹਨ ਜਿੱਥੇ ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 4.3 ਮਾਪੀ ਗਈ ਹੈ।

ਉਥੇ ਹੀ ਇਸ ਭੂਚਾਲ ਦਾ ਕੇਂਦਰ ਬਿੰਦੂ ਕਾਠਮੰਡੂ ਤੋਂ 160 ਕਿਲੋਮੀਟਰ ਉੱਤਰ-ਪੂਰਬ ਵਿੱਚ ਦੱਸਿਆ ਗਿਆ ਹੈ। ਅੱਜ ਆਏ ਇਸ ਭੂਚਾਲ ਵਿਚ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਪਰ ਇਨ੍ਹਾਂ ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿਚ ਡਰ ਮਹਿਸੂਸ ਕੀਤਾ ਜਾ ਰਿਹਾ ਹੈ।

ਉਥੇ ਹੀ ਭਾਰਤ ਵਿਚ ਵੀ ਪਿਛਲੇ ਮਹੀਨੇ ਜੰਮੂ ਕਸ਼ਮੀਰ ਦੇ ਕਟੜਾ ਵਿੱਚ ਵਿਚ 5 ਫਰਵਰੀ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜਿਨ੍ਹਾਂ ਵਿੱਚ ਇੱਕ ਦੀ ਤੀਬਰਤਾ 3.2 ਮਾਪੀ ਗਈ ਸੀ ਅਤੇ ਇਕ ਦੀ 5.7 ਮਾਪੀ ਗਈ ਸੀ ਇਹਨਾਂ ਮਹਿਸੂਸ ਕੀਤੇ ਗਏ ਝਟਕਿਆ ਨਾਲ ਜਿੱਥੇ ਲੋਕਾਂ ਵਿਚ ਡਰ ਪੈਦਾ ਹੋਇਆ ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨਾਲ ਗੱਲਬਾਤ ਕਰਕੇ ਇਸ ਬਾਰੇ ਜਾਣਕਾਰੀ ਲਈ ਗਈ ਸੀ।

error: Content is protected !!