ਇਥੇ ਆਇਆ ਭਿਆਨਕ ਭੁਚਾਲ 1941 ਲੋਕਾਂ ਦੀ ਹੋਈ ਮੌਤ, ਹਜਾਰਾਂ ਹੋਏ ਜਖਮੀ – ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਜਿਥੇ ਵਿਸ਼ਵ ਵਿਚ ਸ਼ੁਰੂ ਹੋਣ ਵਾਲੀ ਕਰੋਨਾ ਨੇ ਭਾਰੀ ਤਬਾਹੀ ਮਚਾਈ ਹੈ ਉੱਥੇ ਹੀ ਬਹੁਤ ਸਾਰੇ ਦੇਸ਼ ਅਜੇ ਵੀ ਕਰੋਨਾ ਦੇ ਪ੍ਰਭਾਵ ਹੇਠ ਮਾਰ ਝੱਲ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਮਾਚਾਰ ਪ੍ਰਾਪਤ ਹੁੰਦਾ ਹੀ ਰਹਿੰਦਾ ਹੈ। ਜਿੱਥੇ ਬਹੁਤ ਸਾਰੇ ਦੇਸ਼ ਇਨ੍ਹਾਂ ਕੁਦਰਤੀ ਆਫਤਾਂ ਦੇ ਪ੍ਰਕੋਪ ਦਾ ਸਾਹਮਣਾ ਕਰ ਰਹੇ ਹਨ। ਉਥੇ ਹੀ ਕਈ ਦੇਸ਼ਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਉਥੇ ਹੀ ਵਾਰ-ਵਾਰ ਕੁਦਰਤ ਵੱਲੋਂ ਵੀ ਆਪਣੇ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਦੇਸ਼ ਵਿਚ ਜਿਥੇ ਭੂਚਾਲ, ਸਮੁੰਦਰੀ ਤੂਫ਼ਾਨ, ਹੜ, ਜੰਗਲੀ ਅੱਗ ਅਤੇ ਕਈ ਹੋਰ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਥੇ ਹੀ ਪਿਛਲੇ ਦਿਨੀਂ ਆਏ ਭਿਆਨਕ ਭੂਚਾਲ ਕਾਰਨ ਲੋਕਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪਿਛਲੇ ਦਿਨੀਂ ਹੈਤੀ ਵਿਚ ਆਏ ਭਿਆਨਕ ਭੂਚਾਲ ਕਾਰਨ ਮਰਨ ਵਾਲੇ ਲੋਕਾਂ ਦੀ ਮੌਤ ਦੀ ਗਿਣਤੀ 1941 ਹੋਈ ਸੀ ਉਥੇ ਹੀ ਹੁਣ ਮਰਨ ਵਾਲੇ ਲੋਕਾਂ ਦੀ ਗਿਣਤੀ 2000 ਦੇ ਕਰੀਬ ਪਹੁੰਚ ਗਈ ਹੈ।

ਹੈਤੀ ਵਿਚ ਆਏ ਭਿਆਨਕ ਭੂਚਾਲ ਕਾਰਨ ਜਿੱਥੇ ਬਹੁਤ ਸਾਰੇ ਲੋਕ ਖੁੱਲ੍ਹੇ ਅਸਮਾਨ ਹੇਠ ਰਹਿਣ ਲਈ ਮਜ਼ਬੂਰ ਸਨ ਉਥੇ ਹੀ ਸਰਕਾਰ ਵੱਲੋਂ ਸਾਰੀਆਂ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਮੌਸਮ ਦੀ ਖਰਾਬੀ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਵਲੋ ਮੈਡੀਕਲ ਸੁਵਿਧਾਵਾਂ ਮਿਲਣ ਦਾ ਇੰਤਜ਼ਾਰ ਵੀ ਕੀਤਾ ਜਾ ਰਿਹਾ ਹੈ। ਹੈਤੀ ਵਿੱਚ ਤੇਜ਼ ਤੂਫਾਨ ਅਤੇ ਦੁਬਾਰਾ ਭੂਚਾਲ ਨੂੰ ਲੈ ਕੇ ਵੀ ਚੇਤਾਵਨੀ ਜਾਰੀ ਕੀਤੀ ਗਈ ਸੀ ਜਿੱਥੇ 15 ਇੰਚ ਤੱਕ ਮੀਂਹ ਅਤੇ ਤੇਜ ਤੁਫ਼ਾਨ ਦੇ ਆਉਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਸੀ।

ਮੰਗਲਵਾਰ ਨੂੰ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ 500 ਹੋਰ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਭੂਚਾਲ ਕਾਰਨ ਹੋਈ ਤਬਾਹੀ ਵਿਚ ਜਿੱਥੇ ਜ਼ਖਮੀ ਹੋਣ ਵਾਲੇ ਲੋਕਾਂ ਦੀ ਗਿਣਤੀ 9,900 ਦੱਸੀ ਗਈ ਹੈ ਉਥੇ ਹੀ ਮਰਨ ਵਾਲਿਆਂ ਦੀ ਗਿਣਤੀ 2000 ਦੇ ਕਰੀਬ ਪਹੁੰਚ ਚੁੱਕੀ ਹੈ। ਇਸ ਦੀ ਜਾਣਕਾਰੀ ਸਿਵਿਲ ਪ੍ਰੋਟੈਕਸ਼ਨ ਏਜੰਸੀ ਵੱਲੋਂ ਜਾਰੀ ਕੀਤੀ ਗਈ ਹੈ।

error: Content is protected !!