ਇਥੇ ਆਇਆ ਭਿਆਨਕ ਭੂਚਾਲ, ਹੋਈਆਂ 1200 ਤੋਂ ਜਿਆਦਾ ਮੌਤਾਂ, 7 ਹਜਾਰ ਤੋਂ ਜਿਆਦਾ ਘਰ ਹੋ ਗਏ ਤਬਾਹ

ਆਈ ਤਾਜਾ ਵੱਡੀ ਖਬਰ

ਇਨਸਾਨ ਵੱਲੋਂ ਜਿਥੇ ਹਰ ਖੇਤਰ ਵਿੱਚ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ ਹੈ। ਉੱਥੇ ਹੀ ਕੁਦਰਤ ਵੱਲੋਂ ਵੀ ਆਪਣੇ ਹੋਣ ਦਾ ਅਹਿਸਾਸ ਸਮੇਂ-ਸਮੇਂ ਤੇ ਲੋਕਾਂ ਨੂੰ ਕਰਵਾਇਆ ਜਾਂਦਾ ਹੈ ਕਿ ਉਸ ਤੋਂ ਉੱਪਰ ਕੁਝ ਨਹੀਂ ਹੈ। ਜਿੱਥੇ ਇਨਸਾਨ ਵੱਲੋਂ ਅਸਲ ਜ਼ਿੰਦਗੀ ਵਿਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਰੋਕਿਆ ਜਾ ਸਕਦਾ ਹੈ ਕੁਦਰਤ ਵੱਲੋਂ ਲਿਆਂਦੇ ਗਏ ਕਹਿਰ ਨੂੰ ਰੋਕਣਾ ਇਨਸਾਨ ਦੇ ਵੱਸ ਤੋਂ ਬਾਹਰ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਕੁਦਰਤੀ ਆਫਤਾਂ ਨੇ ਦਸਤਕ ਦੇ ਦਿੱਤੀ ਹੈ ਜਿਸ ਕਾਰਨ ਲੋਕਾਂ ਵਿਚ ਭਾਰੀ ਡਰ ਵੇਖਿਆ ਜਾ ਰਿਹਾ ਹੈ। ਦੁਨੀਆ ਵਿੱਚ ਇੱਕ ਤੋਂ ਬਾਅਦ ਇੱਕ ਆਉਣ ਵਾਲੀਆਂ ਇਨਾਂ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਇੱਥੇ ਆਏ ਭਿਆਨਕ ਭੂਚਾਲ ਵਿੱਚ 1200 ਤੋਂ ਵਧੇਰੇ ਮੌਤਾਂ ਹੋਈਆਂ ਹਨ ਅਤੇ 7 ਹਜ਼ਾਰ ਤੋਂ ਜ਼ਿਆਦਾ ਘਰ ਤਬਾਹ ਹੋ ਗਏ ਹਨ। ਬੀਤੇ ਸ਼ਨੀਵਾਰ ਨੂੰ ਇੱਥੇ ਵਿੱਚ ਆਏ ਭੂਚਾਲ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਜਿੱਥੇ ਸ਼ਨੀਵਾਰ ਨੂੰ ਆਏ ਭੁਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 7.2 ਮਾਪੀ ਗਈ ਸੀ। ਉਥੇ ਹੀ ਇਸ ਭੂਚਾਲ ਕਾਰਨ ਘੱਟੋ ਘਟ 5700 ਲੋਕ ਜ਼ਖਮੀ ਹੋਏ ਹਨ ਅਤੇ ਹਜ਼ਾਰਾਂ ਦੀ ਤਾਦਾਦ ਵਿੱਚ ਲੋਕ ਬੇਘਰ ਹੋ ਗਏ ਹਨ। 5000 ਦੇ ਕਰੀਬ ਲੋਕਾਂ ਦੇ ਘਰ ਨੁਕਸਾਨੇ ਗਏ ਹਨ। ਉੱਥੇ ਹੀ ਨਸ਼ਟ ਹੋਣ ਵਾਲੇ ਮਕਾਨਾਂ ਦੀ ਗਿਣਤੀ ਵੀ ਲਗਭਗ 7000 ਤੋਂ ਵਧੇਰੇ ਦੱਸੀ ਗਈ ਹੈ।

ਇਸ ਭੂਚਾਲ ਦੀ ਮਾਰ ਸਹਿ ਰਹੇ ਲੋਕ ਗਰਮੀ ਦੇ ਇਸ ਮੌਸਮ ਵਿਚ ਖੁੱਲ੍ਹੇ ਅਸਮਾਨ ਹੇਠ ਰਹਿਣ ਲਈ ਮਜਬੂਰ ਹੋ ਗਏ ਹਨ। ਹਸਪਤਾਲ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ ਹੈ ਜਿਥੇ ਲੋਕਾਂ ਨੂੰ ਆਪਣੇ ਇਲਾਜ ਲਈ ਆਪਣੀ ਵਾਰੀ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਕਿਉਂਕਿ ਹੈਤੀ ਵਿਚ ਆਏ ਇਸ ਭੂਚਾਲ ਕਾਰਨ ਦਫ਼ਤਰ, ਸਕੂਲ ,ਹਸਪਤਾਲ ਤੇ ਚਰਚ ਵੀ ਬੁਰੀ ਤਰਾਂ ਪ੍ਰਭਾਵਿਤ ਹੋਏ ਹਨ। ਉਥੇ ਹੀ ਮੌਸਮ ਵਿਭਾਗ ਵੱਲੋਂ ਤੂਫ਼ਾਨ-ਗ੍ਰੇਸ ਦੇ ਸੋਮਵਾਰ ਤਕ ਹੈਤੀ ਆਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।

ਦੇਸ਼ ਅੰਦਰ ਹੋਈ ਇਸ ਭਾਰੀ ਤਬਾਹੀ ਨੂੰ ਦੇਖਦੇ ਹੋਏ ਪ੍ਰਧਾਨਮੰਤਰੀ ਵੱਲੋਂ ਦੇਸ਼ ਵਿੱਚ ਪੂਰੇ ਇੱਕ ਮਹੀਨੇ ਲਈ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਉਥੇ ਹੀ ਪ੍ਰਧਾਨ ਮੰਤਰੀ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ ਪ੍ਰਭਾਵਤ ਜਗ੍ਹਾ ਉਪਰ ਪੂਰੀ ਸੁਰੱਖਿਆ ਦੇ ਇੰਤਜਾਮ ਕੀਤੇ ਜਾ ਰਹੇ ਹਨ ਅਤੇ ਪ੍ਰਭਾਵਿਤ ਹੋਏ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਸ਼ਨੀਵਾਰ ਆਏ ਸ਼ਕਤੀਸ਼ਾਲੀ ਭੂਚਾਲ਼ ਵਿਚ ਹੁਣ ਤਕ ਘੱਟੋ ਘੱਟ 1297 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਵੀ ਕੀਤੀ ਗਈ ਹੈ।

error: Content is protected !!