ਇਥੇ ਪੁਲਸ ਦੇ ਸਾਹਮਣੇ ਹੋ ਗਿਆ ਕਾਂਡ – ਹੁਣ ਲੋਕ ਕਰ ਰਹੇ ਇਹ ਮੰਗ, ਮਚਿਆ ਬਵਾਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੁਲਿਸ ਨੂੰ ਤੈਨਾਤ ਕੀਤਾ ਜਾਂਦਾ ਹੈ। ਪੁਲਿਸ ਵੱਲੋਂ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਿਸ ਦੀ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨੂੰ ਸੁਣ ਕੇ ਲੋਕ ਹੈਰਾਂਨ ਰਹਿ ਜਾਂਦੇ ਹਨ। ਪੁਲਿਸ ਵੱਲੋਂ ਜਿਥੇ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੇ ਰਸਤੇ ਅਪਣਾਏ ਜਾਂਦੇ ਹਨ ਉਥੇ ਹੀ ਅਜਿਹੇ ਲੋਕਾਂ ਵੱਲੋਂ ਪੁਲਸ ਦੀ ਮੌਜੂਦਗੀ ਵਿੱਚ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਜਿਸ ਨਾਲ ਪੁਲਿਸ ਦੀ ਮੌਜੂਦਗੀ ਵੀ ਬੇਕਾਰ ਹੋ ਜਾਂਦੀ ਹੈ। ਹੁਣ ਇਥੇ ਪੁਲਿਸ ਦੇ ਸਾਹਮਣੇ ਇਹ ਕਾਂਡ ਹੋ ਗਿਆ ਹੈ ਜਿੱਥੇ ਲੋਕਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਾਜ਼ਿਲਕਾ ਤੋਂ ਸਾਹਮਣੇ ਆਈ ਹੈ। ਜਿੱਥੇ ਦੋ ਧਿਰਾਂ ਵਿਚਕਾਰ ਪੈਦਾ ਹੋਇਆ ਵਿਵਾਦ ਇਸ ਕਦਰ ਤੱਕ ਵਧ ਗਿਆ ਕੇ ਪੁਲਿਸ ਦੇ ਸਾਹਮਣੇ ਹੀ ਮਾਰ ਕੁਟਾਈ ਹੋ ਗਈ ਹੈ। ਜਿਸ ਕਾਰਨ ਇਹ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ ਅਤੇ ਲੋਕਾਂ ਵੱਲੋਂ ਥਾਣਾ ਮੁਖੀ ਨੂੰ ਬਦਲਣ ਦੀ ਮੰਗ ਕੀਤੀ ਜਾ ਰਹੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦੋ ਪਰਿਵਾਰਾਂ ਨੂੰ ਰਾਜ਼ੀਨਾਮੇ ਲਈ ਪੁਲਿਸ ਥਾਣੇ ਬੁਲਾਇਆ ਗਿਆ ਸੀ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਸੁਖਮੰਦਰ ਸਿੰਘ ਵਾਸੀ ਘਾਂਗਾ ਕਲਾਂ ਨੇ ਦੱਸਿਆ ਹੈ ਕਿ ਉਸ ਦੀ ਭੈਣ ਫਾਜ਼ਿਲਕਾ ਵਿਆਹੀ ਹੋਈ ਹੈ ਅਤੇ ਉਨ੍ਹਾਂ ਦੋਹਾਂ ਪਰਿਵਾਰਾਂ ਦਾ ਆਪਸੀ ਵਿਵਾਦ ਚੱਲ ਰਿਹਾ ਹੈ।

ਇਸ ਲਈ ਪੁਲਿਸ ਦੇ ਕਹਿਣ ਤੇ ਹੀ ਉਹ ਰਾਜ਼ੀਨਾਮੇ ਲਈ ਪੁਲਿਸ ਸਟੇਸ਼ਨ ਆਏ ਸਨ। ਪਰ ਪੁਲਿਸ ਦੀ ਮੌਜੂਦਗੀ ਵਿੱਚ ਹੀ ਭਿੰਦਰ ਸਿੰਘ ਵਾਸੀ ਫਾਜ਼ਿਲਕਾ ਅਤੇ ਉਸ ਦੇ ਭਰਾ ਵੱਲੋਂ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਜਿੱਥੇ ਉਹ ਪੁਲਿਸ ਸਟੇਸ਼ਨ ਵਿਚ ਹੀ ਸੁਰੱਖਿਅਤ ਨਹੀਂ ਰਹਿ ਸਕੇ। ਉੱਥੇ ਲੋਕ ਬਾਹਰ ਕਿਵੇਂ ਸੁਰੱਖਿਅਤ ਰਹਿ ਸਕਦੇ ਹਨ।

ਇਸ ਘਟਨਾ ਤੋਂ ਬਾਅਦ ਲੋਕਾਂ ਵੱਲੋਂ ਥਾਣਾ ਮੁਖੀ ਦਾ ਤਬਾਦਲਾ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਪਰ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਮੁਖੀ ਪਰਮਿੰਦਰ ਸਿੰਘ ਡੀਐਸਪੀ ਜੋਰਾ ਸਿੰਘ ਵੱਲੋਂ ਦੱਸਿਆ ਗਿਆ ਕਿ ਪੁਲਿਸ ਥਾਣੇ ਵਿੱਚ ਵਾਪਰੀ ਇਸ ਘਟਨਾ ਨੂੰ ਲੈ ਕੇ ਦੋਹਾਂ ਧਿਰਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ 25 ਤੋਂ ਵਧੇਰੇ ਲੋਕਾਂ ਵੱਲੋਂ ਇੱਕ ਦੂਜੇ ਦੀ ਕੁੱਟਮਾਰ ਕੀਤੀ ਗਈ ਹੈ।

error: Content is protected !!