ਇਥੇ ਵਿਸ਼ਵ ਕਬੱਡੀ ਕੱਪ ਦਾ ਹੋ ਗਿਆ ਐਲਾਨ , ਖਿਡਾਰੀਆਂ ਅਤੇ ਦਰਸ਼ਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅੱਜ ਦੇ ਸਮੇਂ ਵਿਚ ਕੰਮਕਾਜ ਦੀ ਭੱਜ ਦੌੜ ਵਿੱਚ ਇਨਸਾਨ ਆਪਣੇ ਸਰੀਰ ਨੂੰ ਚੁਸਤ ਅਤੇ ਦਰੁਸਤ ਰੱਖਣ ਦੇ ਲਈ ਬਹੁਤ ਸਾਰੀਆਂ ਕਿਰਿਆਵਾਂ ਕਰਦਾ ਹੈ। ਇਨ੍ਹਾਂ ਦੇ ਵਿੱਚ ਯੋਗ ਆਸਣ ਤੋਂ ਲੈ ਕੇ ਵੱਖ ਵੱਖ ਤਰ੍ਹਾਂ ਦੀਆਂ ਕਸਰਤਾਂ ਸ਼ਾਮਲ ਹੁੰਦੀਆਂ ਹਨ। ਪਰ ਜ਼ਿਆਦਾਤਰ ਲੋਕ ਖੇਡਾਂ ਜ਼ਰੀਏ ਆਪਣੇ ਸਰੀਰ ਦੀ ਤੰਦਰੁਸਤੀ ਨੂੰ ਕਾਇਮ ਰੱਖਦੇ ਹਨ। ਇਨ੍ਹਾਂ ਖੇਡਾਂ ਵਿਚੋਂ ਹੀ ਪੂਰੇ ਵਿਸ਼ਵ ਭਰ ਦੇ ਵਿਚ ਕਬੱਡੀ ਖੇਡ ਬੜੇ ਜੋਸ਼ ਅਤੇ ਜਨੂੰਨ ਨਾਲ ਖੇਡੀ ਜਾਂਦੀ ਹੈ। ਇਸ ਖੇਡ ਨਾਲ ਜੁੜੇ ਹੋਏ ਵੱਖ ਵੱਖ ਦੇਸ਼ਾਂ ਦੇ ਖਿਡਾਰੀਆਂ ਦੇ ਲੱਖਾਂ ਦੀ ਗਿਣਤੀ ਵਿਚ ਪ੍ਰਸ਼ੰਸਕ ਬਣ ਜਾਂਦੇ ਹਨ।

ਜੋ ਆਪਣੇ ਪਸੰਦੀਦਾ ਖਿਡਾਰੀ ਦੇ ਵਧੀਆ ਪ੍ਰਦਰਸ਼ਨ ਉਪਰ ਖੁਸ਼ ਹੁੰਦੇ ਹਨ। ਹੁਣ ਵਿਸ਼ਵ ਕਬੱਡੀ ਕੱਪ ਦਾ ਐਲਾਨ ਹੋ ਗਿਆ ਹੈ ਜਿਸ ਨਾਲ ਖਿਡਾਰੀਆਂ ਅਤੇ ਦਰਸ਼ਕਾਂ ਵਿੱਚ ਖੁਸ਼ੀ ਦੀ ਲਹਿਰ ਛਾ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਮੈਲਬੋਰਨ ਵਿੱਚ ਮੈਲਬੋਰਨ ਕਬੱਡੀ ਅਕੈਡਮੀ ਦੀ ਮੀਟਿੰਗ ਹੋਈ। ਜਿਸ ਵਿੱਚ ਆਸਟਰੇਲੀਆ ਵਿਸ਼ਵ ਕਬੱਡੀ ਕੱਪ 2022 ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉੱਘੇ ਖੇਡ ਪ੍ਰਮੋਟਰ ਅਤੇ ਸੰਸਥਾ ਦੇ ਪ੍ਰਧਾਨ ਕੁਲਦੀਪ ਸਿੰਘ ਬਾਸੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਹ ਵਿਸ਼ਵ ਕਬੱਡੀ ਕੱਪ ਪਹਿਲਾਂ 2018 ਵਿੱਚ ਕਰਵਾਏ ਗਏ ਵਿਸ਼ਵ ਕਬੱਡੀ ਦੀ ਤਰ੍ਹਾਂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਮੰਤਵ ਨੌਜਵਾਨਾਂ ਨੂੰ ਕਬੱਡੀ ਖੇਡ ਦੇ ਨਾਲ ਜੋੜਨਾ ਹੈ ਤਾਂ ਜੋ ਖਿਡਾਰੀ ਹੋਰ ਉਤਸ਼ਾਹਿਤ ਹੋ ਕੇ ਇਸ ਕਬੱਡੀ ਕੱਪ ਵਿੱਚ ਸ਼ਾਮਲ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਪ੍ਰਸਿੱਧ ਖਿਡਾਰੀਆਂ ਨੂੰ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ। ਜਿਸ ਦੇ ਜ਼ਰੀਏ ਹੋਣਹਾਰ ਖਿਡਾਰੀ ਆਪਣੀ ਕਲਾ ਦਾ ਜੌਹਰ ਦਿਖਾ ਸਕਣ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿਦੇਸ਼ਾਂ ਦੇ ਖਿਡਾਰੀ 2020 ਵਿੱਚ ਆਪਣੇ ਚੰਗੇ ਪ੍ਰਦਰਸ਼ਨ ਤੋਂ ਖੁੰਝ ਗਏ ਹਨ। ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਬਾਰੇ ਗੱਲਬਾਤ ਕਰਦਿਆਂ ਮੈਲਬੌਰਨ ਕਬੱਡੀ ਅਕਾਦਮੀ ਦੇ ਅਹੁਦੇਦਾਰਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗਲਤ ਕਰ ਰਹੀ ਹੈ ਤੇ ਆਪਣੇ ਅੜੀਅਲ ਰਵਈਏ ਨੂੰ ਨਹੀਂ ਛੱਡ ਰਹੀ। ਇਸ ਦੌਰਾਨ ਉਨ੍ਹਾਂ ਨਾਲ ਹੋਰ ਅਹੁਦੇਦਾਰ ਵੀ ਹਾਜ਼ਰ ਸਨ ਜਿੰਨ੍ਹਾਂ ਵਿੱਚ ਸੁਖਦੀਪ ਸਿੰਘ ਦਿਓਲ, ਲਵਜੀਤ ਸਿੰਘ ਸੰਘਾ, ਤੀਰਥ ਸਿੰਘ ਪੱਡਾ, ਹਰਜਿੰਦਰ ਸਿੰਘ ਅਟਵਾਲ, ਅੰਮ੍ਰਿਤਬੀਰ ਸਿੰਘ ਸੇਖੋਂ, ਅੱਛਰ, ਹਰਦੀਪ ਸਿੰਘ ਬਾਸੀ, ਹਰਦੇਵ ਸਿੰਘ ਗਿੱਲ, ਮਨਜੀਤ ਢੇਸੀ, ਪ੍ਰੀਤਮ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਚੀਮਾ, ਬਲਜੀਤ ਸਿੰਘ, ਗੁਰਬਖਸ਼ ਸਿੰਘ ਬੈਂਸ ਸਮੇਤ ਕਈ ਅਹੁਦੇਦਾਰ ਸ਼ਾਮਿਲ ਹੋਏ।

error: Content is protected !!