ਇਸ ਗਲ੍ਹ ਤੋਂ ਅੱਕ ਕੇ ਅੰਬਾਨੀ ਪ੍ਰੀਵਾਰ ਵਲੋਂ ਆਈ ਇਹ ਵੱਡੀ ਖਬਰ – ਦਿੱਤਾ ਇਹ ਬਿਆਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦੇ ਹੋਏ ਕੇਂਦਰ ਸਰਕਾਰ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ। ਜਿੱਥੇ ਸਰਕਾਰ ਵੱਲੋਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿਚ ਦੱਸੇ ਗਏ ਸਨ। ਉਥੇ ਹੀ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿਚ ਨਾਂ ਹੋ ਕੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿਚ ਦੱਸੇ ਗਏ ਹਨ। ਇਸ ਲਈ ਕਿਸਾਨਾਂ ਵੱਲੋਂ ਰਿਲਾਇੰਸ ਦੇ ਪੇਟ੍ਰੋਲ ਪੰਪ ਅਤੇ ਹੋਰ ਕਈ ਜਗ੍ਹਾ ਤੇ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ। ਜਿਸ ਕਾਰਨ ਅੰਬਾਨੀ ਗਰੁੱਪ ਨੂੰ ਕਾਫ਼ੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪਿਆ ਸੀ।

ਉਥੇ ਹੀ ਵਿਰੋਧ ਦੇ ਚੱਲਦੇ ਹੋਏ ਲੋਕਾਂ ਵੱਲੋਂ ਜੀਓ ਦੀਆਂ ਸਿਮ ਤੱਕ ਬੰਦ ਕਰਵਾ ਦਿੱਤੀਆਂ ਗਈਆਂ ਸਨ। ਉਥੇ ਹੀ ਅੰਬਾਨੀ ਗਰੁਪ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਆਏ ਦਿਨ ਹੀ ਚਰਚਾ ਵਿੱਚ ਬਣਿਆ ਰਹਿੰਦਾ ਹੈ। ਹੁਣ ਅੰਬਾਨੀ ਪਰਿਵਾਰ ਵੱਲੋਂ ਇਸ ਗੱਲ ਲਈ ਇਹ ਵੱਡੀ ਖਬਰ ਦਿੱਤੀ ਗਈ ਹੈ ਜਿਸ ਬਾਰੇ ਇਹ ਬਿਆਨ ਸਾਹਮਣੇ ਆਇਆ ਹੈ। ਜਿਥੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਡੀਆ ਵਿੱਚ ਇਹ ਖ਼ਬਰਾਂ ਪ੍ਰਕਾਸ਼ਿਤ ਹੋਈਆਂ ਸਨ , ਕਿ ਅੰਬਾਨੀ ਪਰਿਵਾਰ ਵੱਲੋਂ ਲੰਡਨ ਵਿੱਚ ਵਸਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਉਥੇ ਹੀ ਇਨ੍ਹਾਂ ਖਬਰਾਂ ਦੀ ਪੁਸ਼ਟੀ ਕਰਦੇ ਹੋਏ ਰਿਲਾਇੰਸ ਇੰਡਸਟ੍ਰੀਜ਼ ਲਿਮਟਡ ਦੇ ਚੇਅਰਮੈਨ ਮੁਕੇਸ਼ ਅੰਬਾਨੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਉਹਨਾਂ ਦਾ ਪਰਵਾਰ ਨਾ ਤਾਂ ਲੰਡਨ ਅਤੇ ਨਾ ਹੀ ਕਿਸੇ ਹੋਰ ਦੇਸ਼ ਵਿੱਚ ਵਸਣ ਦੀ ਤਿਆਰੀ ਕਰ ਰਿਹਾ ਹੈ, ਅਤੇ ਨਾ ਹੀ ਉਨ੍ਹਾਂ ਦੀ ਅਜਿਹੀ ਕੋਈ ਵੀ ਯੋਜਨਾ ਹੈ। ਪਿਛਲੇ ਕੁਝ ਦਿਨਾਂ ਤੋਂ ਫੈਲਾਈਆਂ ਜਾ ਰਹੀਆਂ ਇਹ ਸਾਰੀਆਂ ਅਫ਼ਵਾਹਾਂ ਬੇਬੁਨਿਆਦ ਹਨ। ਉੱਥੇ ਹੀ ਹੁਣ ਅੰਬਾਨੀ ਪਰਵਾਰ ਵੱਲੋਂ ਖੁਦ ਦੱਸਿਆ ਗਿਆ ਹੈ ਕਿ ਇਹ ਖਬਰਾਂ ਬਿਨਾ ਵਜਾ ਫੈਲਾਈਆਂ ਜਾ ਰਹੀਆਂ ਅਫਵਾਹਾਂ ਹਨ।

ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਮੁਕੇਸ਼ ਅੰਬਾਨੀ ਨੇ ਕਿਹਾ ਹੈ ਕਿ ਉਹ ਭਾਰਤ ਵਿੱਚ ਹੀ ਰਹਿਣਗੇ ਅਤੇ ਭਾਰਤ ਵਿੱਚ ਪ੍ਰਾਹੁਣਚਾਰੀ ਦੇ ਉਦਯੋਗ ਨੂੰ ਵਿਸ਼ਵ ਪੱਧਰ ਤੇ ਲੈ ਕੇ ਜਾਣਾ ਚਾਹੁੰਦੇ ਹਨ। ਤੇ ਉਨ੍ਹਾਂ ਦੇ ਸਮੂਹ ਵੱਲੋਂ ਖਪਤਕਾਰ ਕਾਰੋਬਾਰ ਨੂੰ ਤੇਜ਼ੀ ਨਾਲ ਵਧਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਹਨਾਂ ਦਾ ਮਕਸਦ ਸਪੋਰਟਿੰਗ ਰਿਜ਼ੋਰਟ ਅਤੇ ਪ੍ਰੀਮੀਅਰ ਗੋਲਫਿੰਗ ਨੂੰ ਬਣਾਉਣਾ ਹੈ।

error: Content is protected !!