ਇਸ ਤਰੀਕ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਭਰ ਚ ਕੀਤਾ ਜਾਵੇਗਾ ਚੱਕਾ ਜਾਮ – ਜੇ ਸਰਕਾਰ ਨੇ ਨਾ ਮੰਨੀ ਇਹ ਮੰਗ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਦੇਸ਼ ਅੰਦਰ ਜਿੱਥੇ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਉੱਥੇ ਹੀ ਬੱਚਿਆਂ ਦੀ ਪੜਾਈ ਲਗਾਤਾਰ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਸਾਰੇ ਵਿਦਿਅਕ ਅਦਾਰਿਆਂ ਦੀ ਪੜ੍ਹਾਈ ਜਿਥੇ ਆਨਲਾਈਨ ਜਾਰੀ ਰੱਖੀ ਜਾ ਰਹੀ ਹੈ । ਬੱਚੇ ਘਰ ਤੋਂ ਹੀ ਆਪਣੀ ਪੜ੍ਹਾਈ ਕਰ ਰਹੇ ਹਨ। ਪੰਜਾਬ ਵਿੱਚ ਜਿੱਥੇ ਚੋਣਾਂ ਨੂੰ ਦੇਖਦੇ ਹੋਏ ਜਿੱਥੇ ਲੋਕਾਂ ਦਾ ਇਕੱਠ ਹੋ ਰਿਹਾ ਹੈ। ਬਾਕੀ ਸਭ ਕੁਛ ਸਰਕਾਰ ਵੱਲੋਂ ਖੋਲ੍ਹ ਦਿੱਤਾ ਗਿਆ ਹੈ ਅਤੇ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਜਾਰੀ ਕੀਤੀ ਜਾ ਰਹੀ ਹੈ। ਪਰ ਅਜੇ ਵਿਦਿਅਕ ਅਦਾਰਿਆਂ ਨੂੰ ਖੋਲਣ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

ਹੁਣ ਇਸ ਤਰੀਕ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਭਰ ਵਿੱਚ ਚੱਕਾ ਜਾਮ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ, ਅਗਰ ਸਰਕਾਰ ਇਹ ਮੰਗ ਨਾ ਮੰਨੀ । ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਹੈ ਉਥੇ ਹੀ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ।

ਕਿਉਂਕਿ ਕੁਝ ਗਰੀਬ ਪਰਿਵਾਰਾਂ ਦੇ ਬੱਚਿਆਂ ਵੱਲੋਂ ਜਿਥੇ ਸਮਾਰਟ ਫੋਨ ਨਹੀ ਖਰੀਦੇ ਜਾ ਸਕਦੇ ਓਥੇ ਹੀ ਕਈ ਪਰਿਵਾਰਾਂ ਕੋਲ ਨੈੱਟ ਪੈਕ ਪਵਾਉਣ ਲਈ ਵੀ ਪੈਸੇ ਨਹੀਂ ਹਨ। ਅਤੇ ਬੱਚਿਆਂ ਵੱਲੋਂ ਵੀ ਪੜ੍ਹਾਈ ਦੀ ਜਗ੍ਹਾ ਤੇ ਫੋਨ ਉੱਪਰ ਵਧੇਰੇ ਸਮਾਂ ਬਤੀਤ ਕੀਤਾ ਜਾ ਰਿਹਾ ਹੈ। ਜਿਸ ਨਾਲ ਬੱਚਿਆਂ ਦੀ ਪੜਾਈ ਪ੍ਰਤੀ ਰੁਚੀ ਵੀ ਘਟ ਰਹੀ ਹੈ। ਜਿਸ ਕਾਰਨ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਅੱਜ ਬਠਿੰਡਾ ਦੇ ਵਿਚ ਕਿਰਤੀ ਕਿਸਾਨ ਯੂਨੀਅਨ ਅਤੇ ਬੀਕੇਯੂ ਲੱਖੋਵਾਲ, ਬੀਕੇਯੂ ਡਕੌਂਦਾ ਵੱਲੋਂ ਕੀਤੀ ਗਈ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ।

ਅਗਰ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ 7 ਫਰਵਰੀ ਤੱਕ ਸਕੂਲਾਂ ਨੂੰ ਖੋਲ੍ਹਣ ਦਾ ਐਲਾਨ ਨਾ ਕੀਤਾ ਗਿਆ ਤਾਂ ਰੋਸ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਜਾਰੀ ਕਰਦੇ ਹੋਏ 7 ਫਰਵਰੀ ਨੂੰ ਸਰਕਾਰ ਦੇ ਖ਼ਿਲਾਫ਼ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਉਂਕਿ ਪੰਜਾਬ ਵਿੱਚ ਸਰਕਾਰ ਵੱਲੋਂ 8ਫਰਵਰੀ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਅਗਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮੰਗ ਨਹੀਂ ਮੰਨੀ ਜਾਂਦੀ ਤਾਂ 7 ਫਰਵਰੀ ਨੂੰ ਪੰਜਾਬ ਭਰ ਵਿੱਚ ਚੱਕਾ ਜਾਮ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

error: Content is protected !!