ਇਸ ਦੇਸ਼ ਨੇ ਕਰਤਾ ਇਹ ਵੱਡਾ ਐਲਾਨ ਅੰਤਰਾਸ਼ਟਰੀ ਯਾਤਰੀਆਂ ਲਈ – ਜਨਤਾ ਚ ਛਾਈ ਖੁਸ਼ੀ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਵੀ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਦੂਸਰੇ ਦੇਸ਼ਾਂ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਵੀ ਅਣਮਿਥੇ ਸਮੇਂ ਲਈ ਰੋਕ ਲਗਾ ਦਿਤੀ ਗਈ ਸੀ ਤਾਂ ਜੋ ਕਰੋਨਾ ਕੇਸਾਂ ਵਿੱਚ ਠੱਲ ਪਾਈ ਜਾ ਸਕੇ। ਕਾਫੀ ਲੰਮੇ ਸਮੇਂ ਤੱਕ ਜਿੱਥੇ ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਨੂੰ ਜਾਰੀ ਰੱਖਿਆ ਗਿਆ ਉਥੇ ਹੀ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਹੁਣ ਇਸ ਦੇਸ਼ ਵੱਲੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੱਛਮੀ ਆਸਟ੍ਰੇਲੀਆ ਵਿਚ ਵੀ ਟੀਕਾਕਰਨ ਤੋਂ ਬਾਦ ਜਿਥੇ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਹੁਣ ਪੱਛਮੀ ਆਸਟ੍ਰੇਲੀਆ ਵੱਲੋਂ ਆਪਣੇ ਸਰਹੱਦੀ ਖੇਤਰਾਂ ਨੂੰ ਖੋਲ੍ਹਿਆ ਜਾ ਰਿਹਾ ਹੈ ਅਤੇ ਅੰਤਰ-ਰਾਸ਼ਟਰੀ ਯਾਤਰੀਆਂ ਨੂੰ ਆਪਣੀਆਂ ਸਰਹੱਦਾਂ ਅੰਦਰ ਆਉਣ ਦੀ ਇਜ਼ਾਜ਼ਤ ਦੇ ਦਿੱਤੀ ਗਈ ਹੈ। ਇਹ ਛੋਟ ਉਹਨਾਂ ਯਾਤਰੀਆਂ ਨੂੰ ਦਿੱਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਕ੍ਰੋਨਾ ਟੀਕਾਕਰਨ ਕਰਵਾਇਆ ਗਿਆ ਹੈ।

ਵੀਰਵਾਰ ਨੂੰ ਜਿਥੇ ਅੰਤਰਰਾਸ਼ਟਰੀ ਉਡਾਨਾਂ ਅਤੇ 22 ਘਰੇਲੂ ਉਡਾਨਾਂ ਪਥਮ ਹਵਾਈ ਅੱਡੇ ਉਪਰ ਆਈਆਂ ਹਨ। ਜਿਸ ਨਾਲ ਮੁੜ ਤੋਂ ਇਸ ਹਵਾਈ ਅੱਡੇ ਉੱਪਰ ਰੌਣਕ ਪਰਤ ਆਈ ਹੈ। ਬੁੱਧਵਾਰ ਨੂੰ ਜਿੱਥੇ ਅਸਟ੍ਰੇਲੀਆ ਵਿੱਚ 61 ਮੌਤਾਂ ਕੋਰੋਨਾ ਦੇ ਕਾਰਨ ਹੋਈਆਂ ਦਰਜ ਕੀਤੀਆਂ ਗਈਆਂ ਹਨ। ਉਥੇ ਹੀ ਰਾਜਧਾਨੀ ਖੇਤਰ ਵਿਚ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਕਰੋਨਾ ਕੇਸਾਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ ਸਨ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਪੱਛਮੀ ਆਸਟ੍ਰੇਲੀਆ ਵੀ ਸਰਹੱਦੀ ਪਾਬੰਦੀਆਂ ਨੂੰ ਹਟਾਉਣ ਵਾਲਾ ਆਖਰੀ ਰਾਜ ਬਣ ਗਿਆ ਹੈ। ਜਿਸ ਵੱਲੋਂ ਟੀਕਾਕਰਨ ਵਾਲੇ ਯਾਤਰੀਆਂ ਨੂੰ ਆਉਣ ਦੀ ਖੁੱਲ੍ਹ ਦੇ ਦਿੱਤੀ ਗਈ ਹੈ।

error: Content is protected !!