ਇਸ ਦੇਸ਼ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਕੇਸਾਂ ਵਿਚ ਜਿੱਥੇ ਹੁਣ ਕਮੀ ਦਰਜ ਕੀਤੀ ਜਾ ਰਹੀ ਹੈ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਲਗਾਈਆ ਗਈਆਂ ਪਾਬੰਦੀਆਂ ਨੂੰ ਵੀ ਖੋਲ੍ਹਿਆ ਜਾ ਰਿਹਾ ਹੈ। ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਪਾਬੰਦੀਆਂ ਲਗਾ ਦਿੱਤੀਆਂ ਸਨ ਅਤੇ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿਤੀ ਗਈ ਸੀ। ਉਥੇ ਹੀ ਕੁਝ ਸਮਝੌਤਿਆਂ ਦੇ ਤਹਿਤ ਖ਼ਾਸ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ। ਉਡਾਣ ਤੇ ਰੋਕ ਲਗਾਏ ਜਾਣ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਰ ਹੁਣ ਸਭ ਦੇਸ਼ਾਂ ਵੱਲੋਂ ਮੁੜ ਹਵਾਈ ਆਵਾਜਾਈ ਨੂੰ ਵੀ ਸ਼ੁਰੂ ਕੀਤਾ ਗਿਆ ਹੈ।

ਇਸ ਦੇਸ਼ ਵਿਚ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਇਹ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਯੂਏਈ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਜਾ ਰਹੀ ਹੈ। ਜਿੱਥੇ ਹੁਣ ਭਾਰਤ ਤੋਂ ਯੂ ਏ ਈ ਜਾਣ ਵਾਲੇ ਯਾਤਰੀਆਂ ਲਈ ਰਾਹਤ ਦੀ ਖਬਰ ਸਾਹਮਣੇ ਆਈ। ਹੁਣ ਭਾਰਤ ਤੋਂ ਯੂ ਏ ਈ ਜਾਣ ਵਾਲੇ ਯਾਤਰੀਆਂ ਲਈ ਉੱਥੋਂ ਦੀ ਸਰਕਾਰ ਵੱਲੋਂ ਰੈਪਿਡ ਆਰ ਟੀ ਪੀ ਸੀ ਆਰ ਟੈਸਟ ਦੀ ਲੋੜ ਨੂੰ ਹਟਾ ਦਿੱਤਾ ਗਿਆ ਹੈ। ਜਦ ਕਿ ਪਹਿਲਾਂ ਹਵਾਈ ਅੱਡੇ ਉੱਪਰ ਇਸ ਟੈਸਟ ਦੀ ਨੇਗਟਿਵ ਰਿਪੋਰਟ ਦੇਖੀ ਜਾਂਦੀ ਸੀ।

ਹੁਣ ਦੁਬਈ ਵੱਲੋਂ ਇਸ ਸਬੰਧੀ ਐਡਵਾਈਜ਼ਰੀ ਦੁਬਈ ਦੇ ਹਵਾਈ ਅੱਡੇ ਤੋਂ ਮੰਗਲਵਾਰ ਨੂੰ ਜਾਰੀ ਕੀਤੀ ਗਈ ਹੈ। ਉੱਥੇ ਹੀ ਨਵੀਆਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੁਣ ਦੁਬਈ ਪਹੁੰਚਣ ਵਾਲੇ ਯਾਤਰੀਆਂ ਲਈ ਪੀ ਸੀ ਆਰ ਟੈਸਟ ਕਰਵਾਉਣ ਦੀ ਜਰੂਰਤ ਨਹੀਂ ਹੋਵੇਗੀ ਉਥੇ ਹੀ ਉਡਾਣ ਭਰਨ ਤੋਂ 48 ਘੰਟੇ ਪਹਿਲਾਂ ਇਕ ਕਰੋਨਾ ਟੈਸਟ ਕਰਵਾਉਣਾ ਹੋਵੇਗਾ, ਜਿਸ ਦੀ ਰਿਪੋਰਟ ਹੋਣੀ ਲਾਜ਼ਮੀ ਕੀਤੀ ਗਈ ਹੈ।

ਇਹ ਸਰਟੀਫਿਕੇਟ ਜਾਰੀ ਕੀਤੀ ਗਈ ਐਡਵਾਈਜ਼ਰੀ ਦੇ ਅਨੁਸਾਰ ਭਾਰਤੀ ਨਾਗਰਿਕਾਂ ਨੂੰ ਮਾਨਤਾ ਪ੍ਰਾਪਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀ ਸੰਸਥਾ ਤੋਂ ਕਰਵਾਉਣਾ ਹੋਵੇਗਾ। ਯਾਤਰੀਆਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਨਾਂ ਕੁਝ ਪਾਬੰਧੀਆਂ ਨੂੰ ਘੱਟ ਕੀਤਾ ਗਿਆ ਹੈ ਜਿਸ ਨਾਲ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਅਸਾਨੀ ਹੋ ਸਕੇ।

error: Content is protected !!