ਇਸ ਮਸ਼ਹੂਰ ਕਲਾਕਾਰ ਨੂੰ ਪਿਆ ਦਿੱਲ ਦਾ ਦੌਰਾ ਹੋਈ ਮੌਤ , ਵੱਡੀਆਂਹਸਤੀਆਂ ਵੀ ਕਰ ਰਹੀਆਂ ਅਫਸੋਸ ਜਾਹਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਵਿਚ ਜਿੱਥੇ ਲੋਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਸਨ ਕਿ ਇਹ ਸਾਲ ਸਭ ਲੋਕਾਂ ਦੇ ਲਈ ਖੁਸ਼ੀਆਂ ਖੇੜਿਆਂ ਦੀ ਸੌਗਾਤ ਲੈ ਕੇ ਆਵੇ ਅਤੇ ਪਿਛਲੇ ਦੋ ਸਾਲਾਂ ਤੋਂ ਲੋਕਾਂ ਨੂੰ ਜਿੰਨਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਦਾ ਅੰਤ ਹੋ ਜਾਵੇ। ਕਿਉਂਕਿ ਦੁਨੀਆਂ ਵਿਚ ਇਹ ਦੋ ਸਾਲ ਕਦੇ ਵੀ ਭੁੱਲੇ ਨਹੀਂ ਜਾ ਸਕਦੇ। ਕਿਉਂਕਿ ਇਨ੍ਹਾਂ ਦੋ ਸਾਲਾਂ ਦੇ ਦੌਰਾਨ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ। ਉਥੇ ਹੀ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਮਾਹੌਲ ਨੂੰ ਹੋਰ ਗਮਗੀਨ ਕਰ ਦਿੰਦੀਆਂ ਹਨ। ਲੋਕਾਂ ਵਲੋ ਇਸ ਮੁਸ਼ਕਲ ਦੌਰ ਤੋਂ ਉਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਹੀ ਜਾਂਦੀ ਹੈ।

ਹੁਣ ਇਸ ਮਸ਼ਹੂਰ ਕਲਾਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ ਜਿਥੇ ਇਨ੍ਹਾਂ ਹਸਤੀਆਂ ਵੱਲੋਂ ਅਫ਼ਸੋਸ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਕੱਥਕ ਡਾਂਸ ਬਿਰਜੂ ਮਹਾਰਾਜ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਹਮਦਰਦੀ ਜ਼ਾਹਿਰ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ 83 ਸਾਲਾ ਬਿਰਜੂ ਮਹਾਰਾਜ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਪਦਮ ਵਿਭੂਸ਼ਣ ਨਾਲ ਸਨਮਾਨਤ ਇਸ ਹਸਤੀ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਪੋਤਰੇ ਵੱਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।

ਉਥੇ ਹੀ ਸੋਸ਼ਲ ਮੀਡੀਆ ਉੱਪਰ ਮਸ਼ਹੂਰ ਗਾਇਕ ਅਦਨਾਨ ਸਾਮੀ ਵੱਲੋਂ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਗਈ ਹੈ। ਜਿਨ੍ਹਾਂ ਸ਼ਰਧਾਂਜਲੀ ਭੇਟ ਕਰਦੇ ਹੋਏ ਲਿਖਿਆ ਹੈ ਕਿ ਇਕ ਮਹਾਨ ਕਥਕ ਡਾਂਸਰ ਪੰਡਤ ਬਿਰਜੂ ਮਹਾਰਾਜ ਦੇ ਦਿਹਾਂਤ ਦੀ ਖ਼ਬਰ ਮਿਲੀ ਜਿਸ ਨੂੰ ਸੁਣ ਕੇ ਅਸੀਂ ਬਹੁਤ ਦੁਖੀ ਹਾਂ।

ਕਿਉਂਕਿ ਇਸ ਵਿਲੱਖਣ ਸ਼ਖਸੀਅਤ ਨੂੰ ਅਸੀਂ ਕਲਾ ਦੇ ਖੇਤਰ ਵਿੱਚ ਗੁਆ ਲਿਆ ਹੈ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ ਜਿਨ੍ਹਾਂ ਨੇ ਬਹੁਤ ਸਾਰੀਆਂ ਪੀੜੀਆਂ ਨੂੰ ਆਪਣੀ ਕਲਾ ਰਾਹੀਂ ਪ੍ਰਭਾਵਤ ਕੀਤਾ। ਉਨ੍ਹਾਂ ਤੋਂ ਇਲਾਵਾ ਵੱਖ-ਵੱਖ ਸਖਸ਼ੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

error: Content is protected !!