ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿਥੇ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਖ-ਵੱਖ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉਥੇ ਹੀ ਵੱਖ-ਵੱਖ ਸਖਸ਼ੀਅਤਾਂ ਦੇ ਜਾਣ ਨਾਲ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਤਿਉਹਾਰਾਂ ਦੇ ਸੀਜ਼ਨ ਵਿੱਚ ਲੋਕਾਂ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ ਅਤੇ ਆਉਣ ਵਾਲੇ ਨਵੇਂ ਸਾਲ ਦੀ ਆਮਦ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲਾ ਨਵਾਂ ਸਾਲ ਸਭ ਲੋਕਾਂ ਲਈ ਖੁਸ਼ੀਆਂ-ਖੇੜੇ ਲੈ ਕੇ ਆਵੇ।

ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਸੋਗਮਈ ਖ਼ਬਰਾਂ ਮਾਹੌਲ ਨੂੰ ਫਿਰ ਤੋਂ ਸੋਗਮਈ ਬਣਾ ਦਿੰਦੀਆਂ ਹਨ। ਹੁਣ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਲੋਕਧਾਰਾ ਦੇ ਸਿਰਕੱਢ ਵਿਦਵਾਨ ਡਾਕਟਰ ਕਰਨੈਲ ਸਿੰਘ ਥਿੰਦ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਮਹਾਨ ਸਖਸੀਅਤ ਵੱਲੋਂ ਜਿੱਥੇ ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਨਾਲ ਸਬੰਧਤ ਡੇਢ ਦਰਜਨ ਪੁਸਤਕਾਂ ਦੇ ਲੇਖਕ ਅਤੇ ਸੰਪਾਦਕ ਸਨ। ਉਥੇ ਹੀ ਉਨ੍ਹਾਂ ਵੱਲੋਂ ਲਿਖੀਆਂ ਗਈਆਂ 75 ਤੋਂ ਵੱਧ ਖੋਜ ਪੱਤਰ ਵੀ ਛਪ ਚੁੱਕੇ ਹਨ। ਜਿੱਥੇ ਇਸ ਲੋਕਧਾਰਾ ਅਤੇ ਟਕਸਾਲੀ ਵਿਦਵਾਨ ਡਾਕਟਰ ਕਰਨੈਲ ਸਿੰਘ ਥਿੰਦ ਵੱਲੋਂ ਅਕਾਦਮਿਕ ਕੋਰਸ ਦਾ ਸੰਜੀਵ ਅਤੇ ਸ਼ਕਤੀਸ਼ਾਲੀ ਅੰਗ ਬਣਾਉਣ ਵਿਚ ਅਹਿਮ ਯੋਗਦਾਨ ਦਿੱਤਾ ਗਿਆ।

ਉੱਥੇ ਹੀ ਉਨ੍ਹਾਂ ਵੱਲੋਂ ਉਚੇਰੀ ਸੋਚ ਅਤੇ ਸਭਿਆਚਾਰਕ ਵਿਗਿਆਨ ਅਤੇ ਖੋਜੀ ਬਿਰਤੀ ਵਾਲੇ ਮੌਲਿਕ ਧਾਰਨਾਵਾਂ ਨੂੰ ਵੀ ਪ੍ਰਸਤੁਤ ਕੀਤਾ ਗਿਆ। ਦੱਸਿਆ ਗਿਆ ਹੈ ਕਿ ਇਸ ਸਮੇਂ ਉਹ ਆਪਣੇ ਪੁੱਤਰ ਦੇ ਨਾਲ ਬਰੈਂਪਟਨ ਕੈਨੇਡਾ ਵਿਖੇ ਰਹਿ ਰਹੇ ਸਨ। ਇਸ ਵਿਦਵਾਨ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਲੋਕ ਸਾਹਿਤ ਅਤੇ ਵੱਡੇ ਵਿਦਵਾਨ ਪ੍ਰਤੀ ਆਪਣਾ ਦੁੱਖ ਜ਼ਾਹਿਰ ਕਰਨ ਲਈ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪੁੱਤਰ ਰਾਜਬੀਰ ਸਿੰਘ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

error: Content is protected !!