ਇਹਨਾਂ ਗੱਡੀਆਂ ਕਾਰਾਂ ਰੱਖਣ ਵਾਲਿਆਂ ਲਈ ਹੋ ਗਿਆ ਹੁਣ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਹਰ ਦੇਸ਼ ਅੰਦਰ ਸਮੇਂ ਦੇ ਅਨੁਸਾਰ ਬਦਲਾਅ ਕੀਤੇ ਜਾਂਦੇ ਹਨ ਜਿਸ ਦਾ ਫਾਇਦਾ ਦੇਸ਼ ਦੇ ਲੋਕਾਂ ਨੂੰ ਹੋ ਸਕੇ। ਜਿਸ ਨਾਲ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਵੀ ਹੱਲ ਕੀਤਾ ਜਾ ਸਕੇ। ਭਾਰਤ ਵਿੱਚ ਵੀ ਜਿੱਥੇ ਹਰ ਘਰ ਦੇ ਵਿੱਚ ਯਾਤਰਾ ਕਰਨ ਲਈ ਵਾਹਨ ਮੌਜੂਦ ਹਨ। ਉਥੇ ਹੀ ਵਾਹਨ ਚਾਲਕਾਂ ਦੀ ਸੁਰੱਖਿਆ ਲਈ ਵੀ ਕਈ ਤਰਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ। ਜਿਸ ਨਾਲ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਵਾਹਨ ਚਾਲਕਾਂ ਨੂੰ ਵੀ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਕੋਈ ਮੁ-ਸ਼-ਕਿ-ਲ ਪੇਸ਼ ਨਾ ਆਵੇ।

ਹੁਣ ਗੱਡੀਆਂ ਕਾਰਾਂ ਰੱਖਣ ਵਾਲਿਆਂ ਲਈ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ। ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਪੁਰਾਣੇ ਵਾਹਨਾਂ ਦੇ ਰੱਖ ਰਖਾਵ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ, ਵਿੰਟੇਜ਼ ਮੋਟਰ ਵਾਹਨਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਰਸਮੀ ਰੂਪ ਦਿੱਤਾ ਗਿਆ ਹੈ। ਇਸ ਦਾ ਮਕਸਦ ਦੇਸ ਅੰਦਰ ਪੁਰਾਣੇ ਵਾਹਨਾਂ ਦੀ ਵਿਰਾਸਤ ਨੂੰ ਸੁਰੱਖਿਆ ਅਤੇ ਉਤਸ਼ਾਹ ਦੇਣਾ ਹੈ।

ਮੰਤਰਾਲੇ ਨੇ ਇੱਕ ਰਿਲੀਜ਼ ਅਨੁਸਾਰ ਨਵੇਂ ਨਿਯਮਾਂ ਦੇ ਤਹਿਤ ਸਾਰੇ ਦੋ ਪਹੀਆ ਅਤੇ ਚਾਰ ਪਹਿਆ ਵਾਹਨ ਜੋ 50 ਸਾਲ ਜਾਂ ਉਸ ਤੋਂ ਜ਼ਿਆਦਾ ਪੁਰਾਣੇ ਹੋ ਗਏ ਹਨ, ਆਪਣੇ ਮੂਲ ਰੂਪ ਵਿਚ ਸੁਰੱਖਿਅਤ ਰੱਖੇ ਗਏ ਹਨ ਅਤੇ ਜਿਨ੍ਹਾਂ ਵਿੱਚ ਕੋਈ ਵੀ ਮਹੱਤਵਪੂਰਨ ਬਦਲਾਅ ਨਹੀਂ ਕੀਤਾ ਗਿਆ। ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਵਿੰਟੇਜ਼ ਮੋਟਰ ਵਾਹਨਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਰਸਮੀ ਰੂਪ ਦਿੰਦੇ ਹੋਏ ਨਿਯਮਾਂਵਲੀ 1989 ਵਿੱਚ ਸੋਧ ਕੀਤੀ ਗਈ ਹੈ।

ਨਵੇਂ ਨਿਯਮਾਂ ਨੂੰ ਪਹਿਲਾਂ ਤੋਂ ਰਜਿਸਟਰਡ ਵਾਹਨਾਂ ਲਈ ਪੁਰਾਣੇ ਨੰਬਰ ਨੂੰ ਬਣਾਈ ਰੱਖਣ ਅਤੇ ਨਵੇਂ ਰਜਿਸਟ੍ਰੇਸ਼ਨ ਲਈ ਵੀ ਏ ਲੜੀ ਸਮੇਤ ਸਰਲ ਪ੍ਰਕਿਰਿਆ ਦੀ ਸਹੂਲਤ ਦੇਣਗੇ। ਮੰਤਰੀ ਨਿਤਿਨ ਗਡਕਰੀ ਨੇ ਇਕ ਤੋਂ ਬਾਅਦ ਇਕ ਟਵੀਟ ਵਿਚ ਕਿਹਾ ਹੈ ਕਿ ਵੱਖ ਵੱਖ ਸੂਬਿਆਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਨਿਯਮਤ ਕਰਨ ਲਈ ਕੋਈ ਨਿਯਮ ਮੌਜੂਦ ਨਹੀਂ ਹੈ। ਲੋਕਾਂ ਦੇ ਪੁਰਾਣੇ ਵਾਹਨਾਂ ਨੂੰ ਸੁਰੱਖਿਅਤ ਰੱਖਣ ਲਈ ਇਹ ਨਿਯਮ ਲਾਗੂ ਕੀਤੇ ਜਾ ਰਹੇ ਹਨ।

error: Content is protected !!