ਇਹਨਾਂ ਪ੍ਰਾਈਵੇਟ ਵਿਦਿਆਰਥੀਆਂ ਦੀਆਂ ਫੀਸਾਂ ਨੂੰ ਲੈ ਕੇ ਸਰਕਾਰ ਨੇ ਕਰਤਾ ਇਹ ਐਲਾਨ – ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਦੇਸ਼ ਵਿਚ ਵਧ ਰਹੀ ਮਹਿੰਗਾਈ ਦਰ ਨੂੰ ਦੇਖਦੇ ਹੋਏ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ ਅਜਿਹੇ ਵਿਚ ਬੱਚਿਆਂ ਦੀ ਉੱਚ ਵਿੱਦਿਆ ਲੈ ਕੇ ਵੀ ਮਾਪਿਆਂ ਵਿਚ ਚਿੰਤਾ ਵੇਖੀ ਜਾ ਰਹੀ ਹੈ। ਵਧ ਰਹੀ ਮਹਿੰਗਾਈ ਦਰ ਦੇ ਕਾਰਨ ਹੀ ਜਿੱਥੇ ਬੱਚਿਆਂ ਦੀ ਪੜ੍ਹਾਈ ਵੀ ਮਹਿੰਗੀ ਹੁੰਦੀ ਜਾ ਰਹੀ ਹੈ ਉਥੇ ਹੀ ਬਹੁਤ ਸਾਰੇ ਬੱਚਿਆਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਕਿਉਂਕਿ ਦੇਸ਼ ਅੰਦਰ ਜਿਥੇ ਬੱਚਿਆਂ ਨੂੰ ਮੈਡੀਕਲ ਪੜ੍ਹਾਈ ਵਾਸਤੇ ਭਾਰੀ ਫੀਸਾਂ ਅਦਾ ਕਰਨੀਆਂ ਪੈਂਦੀਆਂ ਹਨ। ਉਥੇ ਹੀ ਇਨ੍ਹਾਂ ਫੀਸਾਂ ਨੂੰ ਪੂਰਾ ਕਰਨਾ ਸਭ ਮਾਪਿਆਂ ਦੇ ਵਸ ਦੀ ਗੱਲ ਨਹੀਂ ਹੁੰਦੀ, ਹੁਣ ਇਨ੍ਹਾਂ ਪ੍ਰਾਈਵੇਟ ਵਿਦਿਆਰਥੀਆਂ ਲਈ ਫ਼ੀਸਾਂ ਨੂੰ ਲੈ ਕੇ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਮਾਪਿਆਂ ਅਤੇ ਬੱਚਿਆਂ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੈਡੀਕਲ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਇੱਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਜਿੱਥੇ ਹੁਣ ਨੈਸ਼ਨਲ ਮੈਡੀਕਲ ਕਮੀਸ਼ਨ ਵੱਲੋਂ ਵਿਦਿਆਰਥੀਆਂ ਦੇ ਹਿਤ ਵਿਚ ਇਕ ਵੱਡਾ ਫੈਸਲਾ ਲਿਆ ਗਿਆ ਹੈ। ਜਿੱਥੇ ਹੁਣ ਦੇਸ਼ ਵਿਚ ਸਾਰੇ ਪ੍ਰਾਈਵੇਟ ਕਾਲਜ ਦੀਆਂ ਫ਼ੀਸਾਂ ਵੀ ਸਰਕਾਰੀ ਕਾਲਜ ਦੇ ਬਰਾਬਰ ਕਰ ਦਿੱਤੀਆਂ ਜਾਣਗੀਆਂ। ਜਿੱਥੇ ਹੁਣ ਸਾਰੇ ਪ੍ਰਾਈਵੇਟ ਕਾਲਜਾਂ ਵਿੱਚ 50 ਫੀਸਦੀ ਸੀਟਾਂ ਦੀ ਫੀਸ ਸਰਕਾਰ ਵੱਲੋਂ ਚਲਾਏ ਜਾ ਰਹੇ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਹੋਵੇਗੀ।

ਕਿਉਂਕਿ ਬਹੁਤ ਸਾਰੇ ਪ੍ਰਾਈਵੇਟ ਮੈਡੀਕਲ ਕਾਲਜਾਂ ਵੱਲੋਂ ਕਰੋੜਾਂ ਰੁਪਏ ਦੀਆਂ ਫੀਸਾਂ ਵਸੂਲੀਆਂ ਜਾ ਰਹੀਆਂ ਹਨ। ਇਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਹੁਣ ਕੀਤੇ ਗਏ ਇਸ ਐਲਾਨ ਦੇ ਸਦਕਾ ਮਾਪਿਆਂ ਅਤੇ ਵਿਦਿਆਰਥੀਆਂ ਦਾ ਕਰੋੜਾਂ ਰੁਪਏ ਦੇ ਨਾਮ ਤੇ ਸ਼ੋਸ਼ਣ ਨਹੀਂ ਹੋਵੇਗਾ ਅਤੇ ਨਾ ਹੀ ਭਾਰੀ ਫੀਸਾਂ ਵਸੂਲੀਆਂ ਜਾਣਗੀਆਂ।

ਉਥੇ ਹੀ ਹੁਣ ਨੈਸ਼ਨਲ ਮੈਡੀਕਲ ਕਮੀਸ਼ਨ ਵੱਲੋਂ ਲਾਗੂ ਕੀਤੇ ਗਏ ਇਸ ਫ਼ੈਸਲੇ ਦੇ ਨਾਲ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਭਰਪੂਰ ਫਾਇਦਾ ਹੋਵੇਗਾ। ਉਥੇ ਹੀ ਇਸ ਬਾਰੇ ਨੈਸ਼ਨਲ ਮੈਡੀਕਲ ਕਮੀਸ਼ਨ ਵੱਲੋਂ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ ਜਿਸ ਅਨੁਸਾਰ ਸਾਰੀਆਂ ਸੂਬਾ ਸਰਕਾਰਾਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਇਨ੍ਹਾਂ ਫੀਸਾਂ ਦੀ ਕੀਮਤ ਤੈਅ ਕਰ ਸਕਣਗੀਆਂ।

error: Content is protected !!