ਇਹਨਾਂ ਲੋਕਾਂ ਨੂੰ ਮਿਲਣਗੇ 25 ਹਜਾਰ ਰੁਪਏ – ਮੁਖ ਮੰਤਰੀ ਚੰਨੀ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ। ਉਥੇ ਹੀ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਕਰਮਚਾਰੀਆਂ ਵੱਲੋਂ ਸੂਬਾ ਸਰਕਾਰ ਦੇ ਖਿਲਾਫ ਇਸ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਠੇਕੇ ਤੇ ਭਰਤੀ ਕੀਤਾ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਵੱਲੋਂ ਨਸ਼ਿਆਂ ਅਤੇ ਰੇਤ ਮਾਫੀਆ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕੇ ਗਏ ਹਨ।

ਹੁਣ ਇਨ੍ਹਾਂ ਲੋਕਾਂ ਨੂੰ ਪੱਚੀ ਹਜ਼ਾਰ ਰੁਪਏ ਮਿਲਣਗੇ ਮੁੱਖ ਮੰਤਰੀ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਿਥੇ ਲੋਕਾਂ ਦੇ ਵਾਸਤੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਉਨ੍ਹਾਂ ਵੱਲੋਂ ਰੇਤ ਮਾਫੀਏ ਨੂੰ ਰੋਕਣ ਵਾਸਤੇ ਵੀ 25 ਹਜ਼ਾਰ ਰੁਪਏ ਦਾ ਐਲਾਨ ਕੀਤਾ ਗਿਆ ਸੀ। ਜਿਸ ਬਾਰੇ ਉਨ੍ਹਾਂ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜੋ ਆਪਣੇ ਇਲਾਕੇ ਵਿੱਚ ਇਸ ਸਬੰਧੀ ਜਾਣਕਾਰੀ ਦੇਣਗੇ।

ਉਥੇ ਹੀ ਰੇਤ ਮਾਈਨਿੰਗ ਨੂੰ ਰੋਕਣ ਵਾਸਤੇ ਨਜਾਇਜ਼ ਤਰੀਕੇ ਨਾਲ ਇਹ ਕਾਰੋਬਾਰ ਕੀਤਾ ਜਾਂਦਾ ਹੈ ਜਿਸ ਨੂੰ ਰੋਕਣ ਲਈ ਲੋਕਾਂ ਨੂੰ ਇਸ ਬਾਰੇ ਵੀਡੀਓ ਬਣਾ ਕੇ ਜਾਂ ਸਬੂਤ ਦੇ ਕੇ ਪੰਜਾਬ ਸਰਕਾਰ ਨੂੰ ਜਾਣਕਾਰੀ ਦਿੱਤੇ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਜਿਸ ਤੋਂ ਬਾਅਦ ਇਹ ਜਾਣਕਾਰੀ ਦੇਣ ਵਾਲੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ 25 ਹਜ਼ਾਰ ਰੁਪਏ ਦਿੱਤੇ ਜਾਣਗੇ। ਉਥੇ ਹੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਦੇ ਕੰਮ ਨੂੰ ਲੈ ਕੇ ਪੰਚਾਇਤ ਨੂੰ ਰੇਤ ਦੀ ਜ਼ਰੂਰਤ ਪੈਂਦੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਫ਼ਤ ਵਿਚ ਉਪਲਬਧ ਕਰਵਾਈ ਜਾਵੇਗੀ।

ਇਹ ਰੇਤ ਪਹੁੰਚਾਉਣ ਵਾਲੇ ਟਰੱਕਾਂ ਤੋਂ ਜਿੱਥੇ 5.50 ਪ੍ਰਤੀ ਕਿਊਸਕ ਫੁੱਟ ਚਾਰਜ ਕੀਤਾ ਜਾਵੇਗਾ ਉਥੇ ਹੀ ਰੇਤ ਦੀ ਢੁਆਈ ਕਰਨ ਵਾਲੀਆਂ ਟਰਾਲੀਆਂ ਤੋਂ ਕੋਈ ਵੀ ਚਾਰਜ ਨਹੀਂ ਲਿਆ ਜਾਵੇਗਾ। ਮਾਈਨਿੰਗ ਸਾਈਟ ਬਾਰੇ ਵੀ ਡਿਪਟੀ ਕਮਿਸ਼ਨਰਾਂ ਵੱਲੋਂ ਦੂਰੀ ਦੀਆਂ ਦਰਾਂ ਤੈਅ ਕੀਤੀਆਂ ਜਾਣਗੀਆਂ। ਜਿਹੜੇ ਲੋਕਾਂ ਵੱਲੋਂ ਨਜਾਇਜ ਮਾਇਨਿਗ ਕੀਤੀ ਜਾਂਦੀ ਹੈ ਉਨ੍ਹਾਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ ਕਿਸੇ ਦੀ ਵੀ ਰਾਜਨੀਤਕ ਦਖਲ ਅੰਦਾਜੀ ਸਹਿਣ ਨਹੀ ਹੋਵੇਗੀ।

error: Content is protected !!